ਪ੍ਰਦਰਸ਼ਨ ਕਰ ਰਹੇ ਕਾਂਗਰਸੀ ਹਿਰਾਸਤ ਵਿਚ, CM ਨੇ ਪੁੱਛਿਆ- ਕੀ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?
Published : Jun 9, 2022, 2:12 pm IST
Updated : Jun 9, 2022, 2:26 pm IST
SHARE ARTICLE
Bhagwant Mann
Bhagwant Mann

ਪੰਜਾਬ ਦੀ ਬਚੀ-ਖੁਚੀ ਕਾਂਗਰਸ ਬਿਨ੍ਹਾਂ ਸਮਾਂ ਲਏ ਹੀ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਅਪਣੇ ਲੀਡਰਾਂ ਦੇ ਹੱਕ 'ਚ ਮੇਰੀ ਰਿਹਾਇਸ਼ ਅੱਗੇ ਧਰਨਾ ਦੇਣ ਆਏ ਸਨ। - CM

 

ਚੰਡੀਗੜ੍ਹ : ਅੱਜ ਮੁੱਖ ਮੰਤਰੀ ਰਿਹਾਇਸ਼ 'ਤੇ ਕਾਂਗਰਸ ਪਾਰਟੀ ਵੱਲੋਂ ਧਰਨਾ ਦਿੱਤਾ ਗਿਆ ਜਿਸ ਤੋਂ ਬਾਅਦ ਉਹਨਾਂ ਨੂੰ ਹਿਰਾਸਤ ਵਿਚ ਵੀ ਲੈ ਲਿਆ ਗਿਆ। ਕਾਂਗਰਸ ਦੇ ਇਸ ਧਰਨੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੀ ਆਲੋਚਨਾ ਕੀਤੀ ਅਤੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਇਸ ਦਾ ਦੁੱਖ ਲੱਗ ਰਿਹਾ ਹੈ ਕਿ ਪੰਜਾਬ ਦੀ ਬਚੀ-ਖੁਚੀ ਕਾਂਗਰਸ ਬਿਨ੍ਹਾਂ ਸਮਾਂ ਲਏ ਹੀ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਅਪਣੇ ਲੀਡਰਾਂ ਦੇ ਹੱਕ 'ਚ ਮੇਰੀ ਰਿਹਾਇਸ਼ ਅੱਗੇ ਧਰਨਾ ਦੇਣ ਆਏ ਸਨ।

 

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਧਰਨੇ ਤੋਂ ਇਹ ਸਬੂਤ ਮਿਲਦਾ ਹੈ ਕਿ ਕਾਂਗਰਸ ਪਾਰਟੀ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦਿੰਦੀ ਹੈ। ਇਸ ਤੋਂ ਅੱਗੇ ਮੁੱਖ ਮੰਤਰੀ ਨੇ ਕਿਹਾ ਕਿ ਰਿਸ਼ਵਤ ਕਾਂਗਰਸ ਦੇ ਖੂਨ 'ਚ ਹੈ। ਉਨ੍ਹਾਂ ਕਾਂਗਰਸ ਨੂੰ ਸਵਾਲ ਵੀ ਕੀਤਾ ਤੇ ਕਿਹਾ ਕਿ ਕਾਂਗਰਸੀ ਧਰਨੇ ਦੌਰਾਨ ਨਾਅਰੇ ਲਾ ਰਹੇ ਸਨ ਕਿ 'ਸਾਡਾ ਹੱਕ, ਐਥੇ ਰੱਖ' ਕੀ ਇਸਦਾ ਮਤਲਬ ਇਹ ਹੈ ਕਿ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?

Congress Protest Congress Protest

ਦਰਅਸਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦਾ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚਿਆ ਸੀ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਉਹਨਾਂ ਨੂੰ ਅੰਦਰ ਲਿਜਾ ਕੇ ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਉਸ ਤੋਂ ਬਾਅਦ ਉਹਨਾਂ ਦੇ ਫੋਨ ਰੱਖ ਲਏ ਗਏ। ਕਾਂਗਰਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਕਾਫੀ ਸਮਾਂ ਬਿਠਾ ਕੇ ਰੱਖਿਆ ਪਰ ਬਾਅਦ ਵਿਚ ਕਹਿ ਦਿੱਤਾ ਗਿਆ ਕਿ ਮੁੱਖ ਮੰਤਰੀ ਉਹਨਾਂ ਨਾਲ ਕੱਲ੍ਹ 1 ਵਜੇ ਮੁਲਾਕਾਤ ਕਰਨਗੇ। ਇਸ ਲਈ ਕਾਂਗਰਸ ਦੀ ਲੀਡਰਸ਼ਿਪ ਕੱਲ੍ਹ 1 ਵਜੇ ਤੱਕ ਧਰਨੇ ਉੱਤੇ ਬੈਠੇਗੀ।

Congress Protest Congress Protest

ਕਾਂਗਰਸ ਦਾ ਕਹਿਣਾ ਹੈ ਕਿ ਅਸੀਂ ਉਦੋਂ ਤੱਕ ਨਹੀਂ ਉੱਠਾਂਗੇ ਜਦੋਂ ਤੱਕ ਮੁੱਖ ਮੰਤਰੀ ਦਾ ਕੋਈ ਜਵਾਬ ਨਹੀਂ ਆਉਂਦਾ। ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸੂਬੇ ਦੀ ਸਰਕਾਰ ਨੇ ਮੁੱਖ ਵਿਰੋਧੀ ਧਿਰ ਨੂੰ ਜ਼ਲੀਲ ਕੀਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਲੋਕਤੰਤਰ ਦਾ ਘਾਣ ਹੋਇਆ ਹੈ। 

Congress Protest Congress Protest

ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਤੋਂ ਮੀਟਿੰਗ ਲਈ ਸਮਾਂ ਮੰਗਿਆ ਸੀ ਫ਼ਿਰ ਵੀ ਸਾਨੂੰ ਪੌਣਾ ਘੰਟਾ ਮੁੱਖ ਮੰਤਰੀ ਨਿਵਾਸ ਦੇ ਬਾਹਰ ਖੜ੍ਹਾ ਰੱਖਿਆ ਗਿਆ। ਮੁੱਖ ਮੰਤਰੀ ਨਿਵਾਸ ਦੇ ਅੰਦਰ ਜਾਣ ਲਈ ਰਾਜਾ ਵੜਿੰਗ ਅਤੇ ਅਧਿਕਾਰੀਆਂ ਵਿਚਾਲੇ ਬਹਿਸ ਹੋ ਗਈ। ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਪੰਜਾਬ ਦੀ ਗੱਲ ਕਰਨ ਆਏ ਹਾਂ। ਕਾਂਗਰਸ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਕੇਸ ਦਾ ਵਿਰੋਧ ਕਰ ਰਹੀ ਹੈ। ਉਹਨਾਂ ਕਿਹਾ ਕਿ 'ਆਪ' ਸਰਕਾਰ ਬਦਲੇ ਦੀ ਕਾਰਵਾਈ ਕਰ ਰਹੀ ਹੈ। ਇਸ ਤੋਂ ਇਲਾਵਾ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਉਹ ਸਰਕਾਰ ਦਾ ਵਿਰੋਧ ਕਰ ਰਹੇ ਹਨ।

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement