
ਅੱਜ ਸਮੁੱਚੀ ਕਾਂਗਰਸ ਨੇ ਮੁੱਖ ਮੰਤਰੀ ਦਾ ਬਾਈਕਾਟ ਕੀਤਾ ਹੈ, ਹੁਣ ਕਾਂਗਰਸ ਲੀਡਰਸ਼ਿਪ ਮੁੱਖ ਮੰਤਰੀ ਦੀ ਕਿਸੇ ਵੀ ਮੀਟਿੰਗ ਜਾਂ ਮੁਲਾਕਾਤ ਲਈ ਨਹੀਂ ਜਾਵੇਗੀ। ਰਾਜਾ ਵੜਿੰਗ
ਚੰਡੀਗੜ੍ਹ - ਅੱਜ ਕਾਂਗਰਸ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਦੌਰਾਨ ਕਾਂਗਰਸੀਆਂ ਦੀ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ ਤੇ ਹੁਣ ਚੰਡੀਗੜ੍ਹ ਪੁਲਿਸ ਵੱਲੋਂ ਕਾਂਗਰਸੀ ਆਗੂਆਂ ਖਿਲਾਫ਼ ਪਰਚਾ ਦਰਜ ਕਰ ਲਿਆ ਹੈ। ਇਹ ਮਾਮਲਾ 3 ਧਾਰਾਵਾਂ 188, 341 ਅਤੇ 353 ਆਈਪੀਸੀ ਤਹਿਤ ਦਰਜ ਕੀਤਾ ਗਿਆ ਹੈ। ਇਹ ਐੱਫਆਈਆਰ 36 ਕਾਂਗਰਸੀ ਆਗੂਆਂ ਖਿਲਾਫ਼ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਹਿਰਾਸਤ ਵਿਚ ਲਏ ਗਏ ਕਾਂਗਰਸੀ ਆਗੂਆਂ ਨੂੰ ਛੱਡ ਦਿੱਤਾ ਗਿਆ ਹੈ ਤੇ ਇਸ ਸਾਰੇ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ ਉਹਨਾਂ ਖਿਲਾਫ ਕਈ ਜ਼ਮਾਨਤੀ ਅਤੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਇਸ ਵਤੀਰੇ ਕਾਰਨ ਅੱਜ ਸਮੁੱਚੀ ਕਾਂਗਰਸ ਨੇ ਮੁੱਖ ਮੰਤਰੀ ਦਾ ਬਾਈਕਾਟ ਕੀਤਾ ਹੈ, ਹੁਣ ਕਾਂਗਰਸ ਲੀਡਰਸ਼ਿਪ ਮੁੱਖ ਮੰਤਰੀ ਦੀ ਕਿਸੇ ਵੀ ਮੀਟਿੰਗ ਜਾਂ ਮੁਲਾਕਾਤ ਲਈ ਨਹੀਂ ਜਾਵੇਗੀ।
ਵੜਿੰਗ ਨੇ ਕਿਹਾ ਕਿ ਅਸੀਂ ਇਹਨਾਂ ਖ਼ਿਲਾਫ਼ ਅਦਾਲਤ ਵਿਚ ਜਾਵਾਂਗੇ।
Congress Protest
ਬਦਲੇ ਦੀ ਰਾਜਨੀਤੀ ਖ਼ਿਲਾਫ਼ ਅਸੀਂ ਡਟ ਕੇ ਖੜ੍ਹਾਂਗੇ ਪਰ ਜੇਕਰ ਸਾਡਾ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਅਸੀਂ ਸਰਕਾਰ ਦਾ ਸਾਥ ਦੇਵਾਂਗੇ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਮੁੱਖ ਵਿਰੋਧੀ ਧਿਰ ਨਾਲ ਅਜਿਹਾ ਵਤੀਰਾ ਦੁਖਦਾਈ ਹੈ। ਉਹਨਾਂ ਕਿਹਾ ਕਿ ਜੇ ਸਾਡੇ ਘਰ ਕੋਈ ਦੁਸ਼ਮਣ ਵੀ ਆਉਂਦਾ ਹੈ ਤਾਂ ਅਸੀਂ ਚਾਹ-ਪਾਣੀ ਪਿਆ ਕੇ ਹੀ ਤੋਰਦੇ ਹਾਂ। ਅਸੀਂ 45 ਮਿੰਟ ਕੋਠੀ ਅੰਦਰ ਬੈਠੇ ਰਹੇ ਪਰ ਮੁੱਖ ਮੰਤਰੀ ਸਾਬ੍ਹ ਸਾਨੂੰ ਮਿਲਣ ਨਾ ਆਏ, ਸਗੋਂ ਪਰਚਾ ਕਰਵਾ ਕੇ ਸਾਨੂੰ ਬੇਇੱਜ਼ਤ ਕੀਤਾ ਗਿਆ।