ਸੰਗਰੂਰ ਜ਼ਿਮਨੀ ਚੋਣ: ਜਰਨੈਲ ਸਿੰਘ ਅਤੇ CM ਮਾਨ ਨੇ ਪਾਰਟੀ ਅਹੁਦੇਦਾਰਾਂ ਨਾਲ ਕੀਤੀ ਅਹਿਮ ਮੀਟਿੰਗ
Published : Jun 9, 2022, 7:41 pm IST
Updated : Jun 9, 2022, 7:41 pm IST
SHARE ARTICLE
Jarnail Singh and CM Mann held a meeting with the party workers
Jarnail Singh and CM Mann held a meeting with the party workers

ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ, ਜਿੱਤ ਪੱਕੀ: ਗੁਰਮੇਲ ਸਿੰਘ


ਚੰਡੀਗੜ੍ਹ: ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਮਾਮਲੇ ’ਤੇ ਵੀਰਵਾਰ ਨੂੰ ‘ਆਪ’ ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਪੰਜਾਬ ਦੇ ਪਾਰਟੀ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ’ਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਉਪ ਚੋਣ ਦੀ ਜਿੱਤ ਲਈ ਰਣਨੀਤੀ ’ਤੇ ਚਰਚਾ ਕੀਤੀ। ਮੀਟਿੰਗ ’ਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ, ਲਾਲ ਚੰਦ ਕਟਾਰੂਚੱਕ ਅਤੇ ਹਰਭਜਨ ਸਿੰਘ ਈ.ਟੀ.ਓ ਸਮੇਤ ਕਈ ਵਿਧਾਇਕ ਹਾਜ਼ਰ ਸਨ।

Jarnail Singh and CM Mann held a meeting with the party workers Jarnail Singh and CM Mann held a meeting with the party workers

ਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਲੋਕ ਸਭਾ ਹਲਕਿਆਂ ਦੇ ਇੰਚਾਰਜ ਵੀ ਮੌਜ਼ੂਦ ਸਨ। ਜ਼ਿਕਰਯੋਗ ਹੈ ਕਿ 23 ਜੂਨ ਨੂੰ ਸੰਗਰੂਰ ਹਲਕੇ ’ਚ ਉਪ ਚੋਣ ਲਈ ਵੋਟਾਂ ਪਾਈਆਂ ਜਾਣੀਆਂ ਹਨ।  ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਕਿਹਾ, ‘‘ਅਸੀਂ ਸੰਗਠਨ ਦੇ ਸੀਨੀਅਰ ਆਗੂਆਂ ਨਾਲ ਸੰਗਰੂਰ ਲੋਕ ਸਭਾ ਉਪ ਚੋਣ ਬਾਰੇ ਚਰਚਾ ਕੀਤੀ ਹੈ। ਸੰਗਰੂਰ ਉਹ ਹਲਕਾ ਹੈ ਜਿੱਥੋਂ ਅਸੀਂ 2014 ਤੋਂ ਲਗਾਤਾਰ ਜਿੱਤਦੇ ਆ ਰਹੇ ਹਾਂ। ਇਸ ਉਪ ਚੋਣ ’ਚ ਵੀ ਸਾਰੇ ਪੁਰਾਣੇ ਰਿਕਾਰਡ ਤੋੜਾਂਗੇ।’’

Jarnail Singh and CM Mann held a meeting with the party workers Jarnail Singh and CM Mann held a meeting with the party workers

ਉਨ੍ਹਾਂ ਕਿਹਾ ਕਿ ਪਿਛਲੇ ਢਾਈ ਮਹੀਨਿਆਂ ’ਚ ਭਗਵੰਤ ਮਾਨ ਦੀ ਸਰਕਾਰ ਨੇ ਬਹੁਤ ਚੰਗੇ ਕੰਮ ਕੀਤੇ ਹਨ। ਇਨਾਂ ਕੰਮਾਂ ਨੂੰ ਦੇਖ ਕੇ ਲੋਕਾਂ ਦਾ ਵਿਸ਼ਵਾਸ਼ ਆਮ ਆਦਮੀ ਪਾਰਟੀ ’ਤੇ ਹੋਰ ਮਜ਼ਬੂਤ ਹੋਇਆ ਹੈ। ਅਜਿਹਾ ਕੇਵਲ ਆਮ ਆਦਮੀ ਪਾਰਟੀ ’ਚ ਹੀ ਹੋ ਸਕਦਾ ਹੈ ਕਿ ਇੱਕ ਆਮ ਘਰ ਦਾ ਨੌਜਵਾਨ ਜਿਹੜਾ ਪੰਜਾਬ ਲਈ ਕੁੱਝ ਕਰਨਾ ਚਾਹੁੰਦਾ ਹੈ, ਉਸ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਲਈ 26 ਜੂਨ ਨੂੰ ‘ਆਪ’ ਦੇ ਹੱਕ ’ਚ ਬਹੁਤ ਸ਼ਾਨਦਾਰ ਨਤੀਜਾ ਆਏਗਾ।

Jarnail Singh and CM Mann held a meeting with the party workers Jarnail Singh and CM Mann held a meeting with the party workers

ਇਸ ਮੌਕੇ ਉਮੀਦਵਾਰ ਗੁਰਮੇਲ ਸਿੰਘ ਨੇ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ। ਸੰਗਰੂਰ ਦੇ ਲੋਕਾਂ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਨਾਂ ਦਾ ਪੌਦਾ ਲਾਇਆ ਹੈ। ਪਾਰਟੀ ਦੇ ਇਸ ਮੁਕਾਮ ਤੱਕ ਪਹੁੰਚਣ ’ਚ ਸੰਗਰੂਰ ਦੇ ਲੋਕਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਪ ਚੋਣ ’ਚ ਸਾਡੀ ਜਿੱਤ ਪੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਤੋਂ ਲਗਾਤਾਰ ਦੋ ਵਾਰ ਸੰਸਦ ਮੈਂਬਰ ਬਣੇ ਸਨ ਅਤੇ ਇਸ ਹਲਕੇ ਦੇ ਲੋਕਾਂ ਦੇ ਪਿਆਰ ਨੇ ਹੀ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement