ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਿਰੁੱਧ ਵਿਦਿਆਰਥੀਆਂ ਵੱਲੋਂ ਭਾਰੀ ਰੋਸ-ਪ੍ਰਦਰਸ਼ਨ, ਪੁਲਿਸ ਨਾਲ ਹੋਈ ਧੱਕਾ-ਮੁੱਕੀ 
Published : Jun 9, 2022, 5:13 pm IST
Updated : Jun 9, 2022, 9:28 pm IST
SHARE ARTICLE
Punjab University Student Protest
Punjab University Student Protest

ਵਿਦਿਆਰਥੀਆਂ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਨੂੰ ਦਿੱਤਾ ਜਾਵੇ ਅਤੇ ਇਸ ਦਾ ਕੇਂਦਰੀਕਰਨ ਬੰਦ ਕੀਤਾ ਜਾਵੇ।

 

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਤਜਵੀਜ਼ ਖਿਲਾਫ਼ ਪੰਜਾਬ ਦੀਆਂ 9 ਵਿਦਿਆਰਥੀ ਜਥੇਬੰਦੀਆਂ ਵੱਲੋਂ ਚੰਡੀਗੜ੍ਹ 'ਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਹਜ਼ਾਰਾਂ ਵਿਦਿਆਰਥੀ ਅੰਬ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ। ਜਦੋਂ ਵਿਦਿਆਰਥੀਆਂ ਨੇ ਗਵਰਨਰ ਹਾਊਸ ਵੱਲ ਮਾਰਚ ਸ਼ੁਰੂ ਕੀਤਾ ਤਾਂ ਭਾਰੀ ਪੁਲਿਸ ਫੋਰਸ ਵਲੋਂ ਬੈਰੀਕੇਡ ਲਗਾ ਕੇ ਵਿਦਿਆਰਥੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿੱਥੇ ਵਿਦਿਆਰਥੀਆਂ ਨਾਲ ਪੁਲਿਸ ਦੀ ਧੱਕਾ ਮੁੱਕੀ ਹੋਈ ਤੇ ਵਿਦਿਆਰਥੀਆਂ 'ਤੇ ਲਾਠੀਚਾਰਜ ਵੀ ਕੀਤਾ ਗਿਆ।

Punjab University Student Protest Punjab University Student Protest

ਕਈ ਵਿਦਿਆਰਥੀ ਜ਼ਖ਼ਮੀ ਹੋਏ ਤੇ ਕਈਆਂ ਦੀਆਂ ਪੱਗਾਂ ਉਤਰੀਆਂ। ਪੁਲਿਸ ਮੁਲਾਜ਼ਮਾਂ ਵੱਲੋਂ ਲੜਕੀਆਂ ਦੀ ਵੀ ਖਿੱਚ ਧੂਹ ਕੀਤੀ ਗਈ। ਵਿਦਿਆਰਥੀ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਬੈਰੀਕੇਡ ਤੋੜ ਕੇ ਅੱਗੇ ਵਧੇ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਨੂੰ ਦਿੱਤਾ ਜਾਵੇ ਅਤੇ ਇਸ ਦਾ ਕੇਂਦਰੀਕਰਨ ਬੰਦ ਕੀਤਾ ਜਾਵੇ। ਨਵੀਂ ਸਿੱਖਿਆ ਨੀਤੀ ਰਾਹੀਂ ਸਿੱਖਿਆ ਦੇ ਨਿੱਜੀਕਰਨ, ਭਗਵੇਕਰਨ ਅਤੇ ਕੇਂਦਰੀਕਰਨ ਕਰਨ ਦੀ ਨੀਤੀ ਰੱਦ ਕੀਤੀ ਜਾਵੇ। ਪੰਜਾਬ ਦੀਆਂ ਸਰਕਾਰੀ ਯੂਨੀਵਰਸਿਟੀਆਂ ਦੀਆਂ ਕੁੱਲ ਵਿੱਤੀ ਜਿੰਮੇਵਾਰੀਆਂ ਪੰਜਾਬ ਸਰਕਾਰ ਚੁੱਕੇ।

Punjab University Student Protest Punjab University Student Protest

ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੇ ਏਜੰਡੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਪੰਜਾਬ ਯੂਨੀਵਰਸਿਟੀ ਕੇਂਦਰ ਸਰਕਾਰ ਤੇ ਰਾਸ਼ਟਰੀ ਸਵੈਸੇਵਕ ਸੰਘ ਦੇ ਸਿੱਧੇ ਕੰਟਰੋਲ ਹੇਠ ਆਵੇਗੀ। ਇੰਝ ਕੇਂਦਰ ਸਰਕਾਰ ਇਸ ਨੂੰ ਪੰਜਾਬ ਕੋਲ਼ੋਂ ਖੋਹ ਕੇ ਆਪਣੇ ਹੇਠ ਕਰ ਲਵੇਗੀ।  ਪੰਜਾਬੀ ਬੋਲੀ ਤੇ ਸੱਭਿਆਚਾਰ ਲਈ ਕੰਮ ਕਰਨ ਵਾਲ਼ੀ ਇਹ ਯੂਨੀਵਰਸਿਟੀ ਕੇਂਦਰ ਸਰਕਾਰ ਮੁਤਾਬਕ ਚੱਲੇਗੀ ਜੋ 'ਹਿੰਦੂ, ਹਿੰਦੀ ਤੇ ਹਿੰਦੁਸਤਾਨ' ਦੀ ਮੁਦੱਈ ਹੈ ਤੇ ਸਭ ਕੌਮੀ, ਖੇਤਰੀ ਭਾਸ਼ਾਵਾਂ ਨੂੰ ਦਰੜਨ ਦੀ ਨੀਤੀ ਉੱਪਰ ਚਲਦੀ ਹੈ। ਇਸ ਨਾਲ਼ ਜੁੜੇ (ਐਫੀਲਿਏਟਡ) ਪੰਜਾਬ ਦੇ ਕਰੀਬ 200 ਕਾਲਜ ਬੇਸਹਾਰਾ ਹੋ ਜਾਣਗੇ ਜਾਂ ਫੇਰ ਕੇਂਦਰ ਮੁਤਾਬਕ ਚੱਲਣਗੇ।

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement