ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰਾਂ ਦੇ ਕਰੀਬੀ ਸਾਥੀਆਂ ਸਮੇਤ 6 ਗ੍ਰਿਫ਼ਤਾਰ 
Published : Jun 9, 2022, 5:06 pm IST
Updated : Jun 9, 2022, 5:06 pm IST
SHARE ARTICLE
 Patiala police
Patiala police

ਦੋ ਵਿਅਕਤੀ ਗੈਂਗਸਟਰ ਨਿੱਕੂ ਤੇ ਸਹੋਲੀ ਦੇ ਕਰੀਬੀ ਹਨ ਤੇ 4 ਵਿਅਕਤੀਆਂ ਨੂੰ ਹੋਰ ਮਾਮਲਿਆਂ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।

 

ਪਟਿਆਲਾ : ਪਟਿਆਲਾ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਗੈਂਗਸਟਰਾਂ ਦੇ ਦੋ ਕਰੀਬੀ ਸਾਥੀਆਂ ਅਤੇ ਹੋਰ 5 ਵਿਅਕਤੀਆਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਦੋ ਵਿਅਕਤੀ ਗੈਂਗਸਟਰ ਨਿੱਕੂ ਤੇ ਸਹੋਲੀ ਦੇ ਕਰੀਬੀ ਹਨ ਤੇ 4 ਵਿਅਕਤੀਆਂ ਨੂੰ ਹੋਰ ਮਾਮਲਿਆਂ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪਟਿਆਲਾ ਦੇ ਐੱਸ. ਐੱਸ. ਪੀ. ਦੀਪਕ ਪਰੀਕ ਨੇ ਦੱਸਿਆ ਕਿ ਸੰਦੀਪ ਸਿੰਘ ਤੇ ਜਸਵਿੰਦਰ ਸਿੰਘ ਨਾਂ ਦੇ ਵਿਅਕਤੀਆਂ ਦੇ ਗੈਂਗਸਟਰ ਨਿੱਕੂ ਤੇ ਸਹੋਲੀ ਨਾਲ ਸਬੰਧ ਹਨ। ਇਨ੍ਹਾਂ ਉਪਰ 25 ਅਸਲਾ ਐਕਟ ਤਹਿਤ ਪਸਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Patiala Police Patiala Police

ਲੁਧਿਆਣਾ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੂੰ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ 1 ਪਿਸਟਲ 32 ਬੋਰ 4 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ ਜਦਕਿ ਸੰਦੀਪ ਸਿੰਘ ਦੀ ਤਲਾਸ਼ੀ ਦੌਰਾਨ ਉਸ ਕੋਲੋਂ 3 ਪਿਸਟਲ 32 ਬੋਰ ਸਣੇ 16 ਰੌਂਦ ਜ਼ਿੰਦਾ ਬਰਾਮਦ ਹੋਏ ਹਨ। ਐੱਸ. ਐੱਸ. ਪੀ. ਨੇ ਦੱਸਿਆ ਕਿ ਹੋਰ ਕਾਬੂ ਵਿਅਕਤੀਆਂ ’ਚ ਸੁਖਜਿੰਦਰ ਸਿੰਘ ਉਰਫ ਹਰਮਨ ਤੇ ਗਗਨਦੀਪ ਸਿੰਘ ਉਰਫ ਤੇਜਾ ਤੇ ਇਕ ਹੋਰ ਕੇਸ ਵਿਚ ਸ਼ਿਵਦਿਆਲ ਸਿੰਘ ਉਰਫ ਕਾਕਾ ਤੇ ਮਨਜੀਤ ਸਿੰਘ ਨੇ ਕਿਸੇ ਸਰਕਾਰੀ ਅਫ਼ਸਰ ਦਾ ਹਥਿਆਰ ਚੋਰੀ ਕੀਤਾ ਸੀ ਤੇ ਪਹਿਲਾਂ ਵੀ ਪੁਲਿਸ ਨੂੰ ਲੋੜੀਂਦੇ ਸਨ।

file photo

file photo

 

ਦੱਸ ਦਈਏ ਕਿ ਸੰਦੀਪ ਕਈ ਵਾਰ ਅਪਰਾਧਿਕ ਮਾਮਲਿਆਂ ’ਚ ਜੇਲ੍ਹ ਜਾ ਚੁੱਕਾ ਹੈ। ਇਨ੍ਹਾਂ ਨੇ ਇਹ ਹਥਿਆਰ ਅੱਗੇ ਤੇਜਾ ਨੂੰ ਵੇਚ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੇਜਾ ਦੀ ਗ੍ਰਿਫ਼ਤਾਰੀ ਹੋਈ ਤਾਂ ਇਹ ਹਥਿਆਰ ਵੀ ਬਰਾਮਦ ਹੋ ਗਿਆ। ਐੱਸਐੱਸਪੀ ਨੇ ਦੱਸਿਆ ਕਿ ਇਕ ਵਿਅਕਤੀ ਜਸਵਿੰਦਰ ਉਰਫ਼ ਜੱਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਸ ’ਤੇ ਪਹਿਲਾਂ ਕੋਈ ਐੱਫ਼. ਆਈ. ਆਰ. ਦਰਜ ਨਹੀਂ ਹੈ। ਐੱਸ. ਐੱਸ. ਪੀ. ਨੇ ਕਿਹਾ ਕਿ ਬਾਕੀ ਜਾਂਚ ਜਾਰੀ ਹੈ ਤੇ ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਨਾਜਾਇਜ਼ ਹਥਿਆਰ ਇਨ੍ਹਾਂ ਕੋਲ ਕਿੱਥੋਂ ਆਏ ਹਨ। 
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement