ਪੰਜਾਬ ਸਰਕਾਰ ਵੱਲੋਂ ਸੁਹੇਲੇਵਾਲਾ ਮਾਈਨਰ ਦੇ ਵਿਸਥਾਰ ਲਈ 10 ਕਰੋੜ ਰੁਪਏ ਜਾਰੀ 
Published : Jun 9, 2022, 6:01 pm IST
Updated : Jun 9, 2022, 6:01 pm IST
SHARE ARTICLE
Bhagwant Mann
Bhagwant Mann

• ਫਾਜ਼ਿਲਕਾ ਜ਼ਿਲ੍ਹੇ ਦਾ ਤਕਰੀਬਨ 5000 ਏਕੜ ਰਕਬਾ ਆਵੇਗਾ ਨਹਿਰੀ ਪਾਣੀ ਦੀ ਸਿੰਜਾਈ ਹੇਠ 


 

ਚੰਡੀਗੜ੍ਹ : ਫਾਜ਼ਿਲਕਾ ਜ਼ਿਲ੍ਹੇ ਵਿੱਚ ਸਿੰਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਵਾਸਤੇ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੁਹੇਲੇਵਾਲਾ ਮਾਈਨਰ ਦੇ ਵਿਸਥਾਰ ਲਈ 10 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਇਸ ਸਰਹੱਦੀ ਜ਼ਿਲ੍ਹੇ ਦੇ ਕਿਸਾਨਾਂ ਦੀ ਇਹ ਚਿਰੋਕਣੀ ਮੰਗ ਸੀ।

ਪਿੰਡ ਸੁਹੇਲੇਵਾਲਾ ਤੋਂ ਚੱਕ ਬਾਹਮਣੀ ਵਾਲਾ ਤੱਕ ਇਸ ਮਾਈਨਰ ਦਾ 15 ਕਿਲੋਮੀਟਰ ਵਿਸਥਾਰ ਮੁਕੰਮਲ ਹੋਣ ਉਪਰੰਤ ਜਲਾਲਾਬਾਦ ਬਲਾਕ ਦੇ ਪਿੰਡਾਂ ਦੇ ਲਗਭਗ 5000 ਏਕੜ ਰਕਬੇ ਨੂੰ ਸਿੰਜਾਈ ਦੀ ਸਹੂਲਤ ਮਿਲੇਗੀ। ਇਸ ਨਾਲ ਸੁਹੇਲੇਵਾਲਾ, ਚੱਕ ਢਾਬ, ਖੁਸ਼ਹਾਲ ਜੋਈਆਂ, ਚੱਕ ਪੰਜਕੋਹੀ, ਚੱਕ ਕਬਰਵਾਲਾ, ਚੱਕ ਗੁਲਾਮ ਰਸੂਲਵਾਲਾ, ਚੱਕ ਬਲੋਚਾ ਅਤੇ ਚੱਕ ਬਾਹਮਣੀ ਵਾਲਾ ਪਿੰਡਾਂ ਨੂੰ ਲਾਭ ਹੋਵੇਗਾ।

ਪੰਜਾਬ ਦੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਹੇਲੇਵਾਲਾ ਮਾਈਨਰ ਦੇ ਵਿਸਥਾਰ ਅਤੇ ਅਪਗ੍ਰੇਡੇਸ਼ਨ ਦਾ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਨੂੰ ਵੀ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਖੇਤੀਬਾੜੀ ਵਾਸਤੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਇਸ ਦੌਰਾਨ ਜਲਾਲਾਬਾਦ ਤੋਂ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਇਹ ਰਾਸ਼ੀ ਜਾਰੀ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕੀਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

BIG BREAKING : BSP ਉਮੀਦਵਾਰ Surinder Singh Kamboj 'ਤੇ ਹੋਇਆ Action, ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਕੰਬੋਜ..

01 Jun 2024 3:45 PM

Big Breaking : 5 ਪਿੰਡਾਂ ਨੇ ਕਰ ਦਿੱਤਾ ਚੋਣਾਂ ਦਾ Boycott, ਪੋਲਿੰਗ ਬੂਥਾਂ ਨੂੰ ਲਗਾ ਦਿੱਤੇ ਤਾਲੇ, ਪ੍ਰਸ਼ਾਸਨ ਨੂੰ..

01 Jun 2024 3:38 PM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 10:19 AM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 9:49 AM

Punjab Weather Upadate: ਗਰਮੀ ਤੋਂ ਅੱਕੇ ਮਜ਼ਦੂਰਾਂ ਨੇ ਕੈਮਰੇ ਅੱਗੇ ਸੁਣਾਏ ਆਪਣੇ ਦੁੱਖ!Live"

01 Jun 2024 8:55 AM
Advertisement