
ਮ੍ਰਿਤਕ ਨੌਜਵਾਨ ਦੇ ਸਿਰ 7-8 ਲੱਖ ਰੁਪਏ ਦਾ ਕਰਜ਼ਾ ਸੀ
ਭਵਾਨੀਗੜ੍ਹ: ਭਵਾਨੀਗੜ੍ਹ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਪਿੰਡ ਬਾਲਦ ਖੁਰਦ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਜਗਤਾਰ ਸਿੰਘ (28) ਵਜੋਂ ਹੋਈ ਹੈ। ਪਿੰਡ ਬਾਲਦ ਖੁਰਦ ਦੇ ਸਰਪੰਚ ਦਰਸ਼ਨ ਸਿੰਘ ਜੱਜ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਜਗਤਾਰ ਸਿੰਘ (28) ਸ਼ੈਲਰ ਵਿਚ ਨੌਕਰੀ ਕਰਦਾ ਸੀ।
Poison
ਤੇ ਡੇਢ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਨੌਜਵਾਨ ਜਗਤਾਰ ਸਿੰਘ ਦੇ ਸਿਰ 7-8 ਲੱਖ ਰੁਪਏ ਦਾ ਕਰਜ਼ਾ ਸੀ। ਇਸੇ ਪਰੇਸ਼ਾਨੀ ਕਾਰਨ ਉਸ ਨੇ ਸ਼ੈਲਰ ਵਿਚ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ।
Death
ਇਸ ਬਾਰੇ ਪਤਾ ਲੱਗਣ ’ਤੇ ਗੰਭੀਰ ਹਾਲਤ ਵਿਚ ਉਸ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਸੀ। ਉਥੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਉਧਰ, ਪਿੰਡ ਵਾਸੀਆਂ ਨੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਮਦਦ ਦੇਣ ਦੀ ਮੰਗ ਕੀਤੀ ਹੈ।