
ਦੀਪਕ ਬਾਬਰੀਆ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਇੰਚਾਰਜ ਰਹਿ ਚੁੱਕੇ ਹਨ।
ਚੰਡੀਗੜ੍ਹ: ਹਰਿਆਣਾ ਵਿਚ ਕਾਂਗਰਸ ਦਾ ਇੰਚਾਰਜ ਬਦਲ ਦਿਤਾ ਗਿਆ ਹੈ। ਕਾਂਗਰਸ ਨੇ ਹੁਣ ਦੀਪਕ ਬਾਬਰੀਆ ਨੂੰ ਹਰਿਆਣਾ ਕਾਂਗਰਸ ਦਾ ਇੰਚਾਰਜ ਬਣਾਇਆ ਹੈ। ਬਾਬਰੀਆ ਨੂੰ ਰਾਹੁਲ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਹੈ। ਦੀਪਕ ਬਾਬਰੀਆ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਇੰਚਾਰਜ ਰਹਿ ਚੁੱਕੇ ਹਨ।
ਇਸ ਦੇ ਨਾਲ ਹੀ ਉਹ ਦਿੱਲੀ ਦਾ ਚਾਰਜ ਵੀ ਸੰਭਾਲਣਗੇ। ਇਸ ਤੋਂ ਪਹਿਲਾਂ ਹਰਿਆਣਾ ਦੇ ਕਾਂਗਰਸ ਇੰਚਾਰਜ ਸ਼ਕਤੀ ਸਿੰਘ ਗੋਹਿਲ ਨੂੰ ਗੁਜਰਾਤ ਭੇਜਿਆ ਜਾ ਚੁਕਿਆ ਹੈ। ਹੁਣ ਉਹ ਗੁਜਰਾਤ ਕਾਂਗਰਸ ਦੇ ਪ੍ਰਧਾਨ ਹੋਣਗੇ।