ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ 
Published : Jun 9, 2023, 8:51 pm IST
Updated : Jun 9, 2023, 8:51 pm IST
SHARE ARTICLE
Gurmukh Singh
Gurmukh Singh

ਟਰੱਕ ਅਤੇ ਕਾਰ 'ਚ ਹੋਈ ਭਿਆਨਕ ਟੱਕਰ ਦੌਰਾਨ ਗਈ ਜਾਨ

ਸੰਗਰੂਰ - ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਨੌਜਵਾਨ ਦੀ ਮੌਤ ਹੋ ਗਈ। ਇਹ ਨੌਜਵਾਨ ਚੀਮਾ ਮੰਡੀ ਦਾ ਰਹਿਣ ਵਾਲਾ ਸੀ ਤੇ ਇਸ ਨਾਲ ਸਹਾਰਨਪੁਰ ਨੇੜੇ ਸੜਕ ਹਾਦਸਾ ਵਾਪਰਿਆ ਤੇ ਮੌਕੇ 'ਤੇ ਹੀ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਮੁਖ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਚੀਮਾ ਮੰਡੀ, ਜੋ ਪਿਛਲੇ ਦਿਨੀਂ ਆਪਣੇ ਦੋਸਤਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਿਆ ਸੀ ਤੇ ਦਰਸ਼ਨ ਕਰਨ ਉਪਰੰਤ ਦੋਸਤਾਂ ਨਾਲ ਹੀ ਵਾਪਸ ਆ ਰਿਹਾ ਸੀ

ਇਸ ਦੌਰਾਨ ਉਨ੍ਹਾਂ ਦੀ ਗੱਡੀ ਸਹਾਰਨਪੁਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੇ ਨਤੀਜੇ ਵਜੋਂ ਨੌਜਵਾਨ ਗੁਰਮੁਖ ਸਿੰਘ ਦੀ ਮੌਤ ਹੋ ਗਈ ਤੇ ਉਸ ਦੇ ਹੋਰ ਸਾਥੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਗੁਰਮੁਖ ਸਿੰਘ ਦੇ 2 ਭਰਾ ਸਨ, ਜਿਨ੍ਹਾਂ 'ਚੋਂ ਵੱਡੇ ਭਰਾ ਦੀ ਮੌਤ ਪਿਛਲੇ ਸਮੇਂ ਦੌਰਾਨ ਹੋ ਗਈ ਸੀ। ਹੁਣ ਗੁਰਮੁਖ ਸਿੰਘ ਦੀ ਅਚਾਨਕ ਹੋਈ ਮੌਤ ਨਾਲ ਕਸਬੇ ਵਿਚ ਸੋਗ ਦੀ ਲਹਿਰ ਹੈ ਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement