
ਸਰਕਾਰੀ ਹਸਪਤਾਲ 'ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹਾਇਰ ਸੈਂਟਰ ਕੀਤਾ ਰੈਫਰ
ਅਬੋਹਰ: ਅਬੋਹਰ ਵਿਚ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦੇ ਸਮੇਂ ਇਕ ਮਜ਼ਦੂਰ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆ ਗਿਆ, ਜਿਸ ਨੂੰ ਲੋਕਾਂ ਵਲੋਂ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਹਾਇਰ ਸੈਂਟਰ ਰੈਫਰ ਕਰ ਦਿਤਾ।
ਇਹ ਵੀ ਪੜ੍ਹੋ: ਵਿਰਾਟ ਕੋਹਲੀ ਦੀ ਫੋਟੋ ਨੇ ਬਚਾਇਆ ਹੰਗਾਮਾ! ਜਲਦੀ ਆਊਟ ਹੋਣ 'ਤੇ ਪ੍ਰਸ਼ੰਸਕਾਂ ਨੇ ਕੀਤਾ ਟ੍ਰੋਲ
ਪ੍ਰਾਪਤ ਜਾਣਕਾਰੀ ਅਨੁਸਾਰ 40 ਸਾਲਾ ਸਾਹਬ ਰਾਮ ਪੁੱਤਰ ਮਦਨ ਲਾਲ ਵਾਸੀ ਪੰਜਪੀਰ ਨਗਰ ਅੱਜ ਇਥੇ ਦਿਹਾੜੀ ਮਜ਼ਦੂਰ ਵਜੋਂ ਕੰਮ ਕਰਨ ਗਿਆ ਸੀ। ਜਦੋਂ ਉਹ ਛੱਤ 'ਤੇ ਪੰਨੇ ਨੂੰ ਪਾ ਰਿਹਾ ਸੀ ਤਾਂ ਇਸ ਦੌਰਾਨ ਉਹ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆ ਗਿਆ, ਜਿਸ ਕਾਰਨ ਉਹ ਕਰੰਟ ਲੱਗ ਗਿਆ।
ਲੋਕਾਂ ਨੇ ਉਸ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਲਿਆਂਦਾ, ਜਿਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਰੈਫਰ ਕਰ ਦਿਤਾ।
ਇਹ ਵੀ ਪੜ੍ਹੋ: ਸੰਗਰੂਰ 'ਚ ਵਾਪਰੇ ਹਾਦਸੇ ਨੇ ਖੋਹਿਆ ਮਾਪਿਆਂ ਦਾ ਪੁੱਤ, ਨੌਜਵਾਨ ਦੀ ਹੋਈ ਮੌਤ