
ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਤਿਹਾਸਕ ਨਗਰ ਛੇਹਰਟਾ ਵਿਖੇ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਕੂੜੇ ਦੇ ਢੇਰ ਦੇ ਵਿਚੋਂ ਸਿੱਖ ਗੁਰੂਆਂ ਅਤੇ ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਮਿਲੀਆਂ। ਇਹ ਘਟਨਾ ਰਾਤ ਵੇਲੇ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਬੰਗਲਾ ਅਲਾਟਮੈਂਟ ਮਾਮਲੇ ’ਚ ਰਾਘਵ ਚੱਢਾ ਦੀ ਪਟੀਸ਼ਨ ’ਤੇ ਅਦਾਲਤ 10 ਜੁਲਾਈ ਨੂੰ ਲਵੇਗੀ ਫ਼ੈਸਲਾ
ਜਾਣਕਾਰੀ ਅਨੁਸਾਰ ਕੂੜੇ ਦੇ ਢੇਰ ਵਿਚੋਂ ਧਾਰਮਕ ਤਸਵੀਰਾਂ ਤੋਂ ਇਲਾਵਾ ਹਿੰਦੂ ਧਾਰਮਕ ਗ੍ਰੰਥ, ਹਨੂੰਮਾਨ ਚਾਲੀਸਾ ਅਤੇ ਹੋਰ ਸਮੱਗਰੀ ਵੀ ਬਰਾਮਦ ਹੋਈ ਹੈ। ਇਸ ਘਟਨਾ 'ਤੇ ਇਲਾਕਾ ਨਿਵਾਸੀਆਂ ਵਲੋਂ ਰੋਸ ਪ੍ਰਗਟਾਇਆ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਉੱਚ ਪੁਲਿਸ ਅਧਿਕਾਰੀ ਅੱਧੀ ਰਾਤ ਨੂੰ ਮੌਕੇ 'ਤੇ ਪਹੁੰਚੇ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ।
ਉੱਚ ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਦੋਸ਼ੀ ਕਿਸੇ ਵੀ ਕੀਮਤ 'ਤੇ ਬਖ਼ਸ਼ੇ ਨਹੀਂ ਜਾਣਗੇ। ਦੱਸ ਦੇਈਏ ਕਿ ਇਹ ਗੁਰੂਆਂ ਅਤੇ ਹਿੰਦੂ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਅੰਮ੍ਰਿਤਸਰ-ਅਟਾਰੀ ਸੜਕ ਮਾਰਗ ਦੇ ਉਪਰ ਲੱਗੇ ਕੂੜੇ ਦੇ ਢੇਰ 'ਚੋਂ ਬਰਾਮਦ ਹੋਈਆਂ ਹਨ। ਹਿੰਦੂ ਅਤੇ ਸਿੱਖ ਗੁਰੂਆਂ ਦੀਆਂ ਤਸਵੀਰਾਂ ਤੋਂ ਇਲਾਵਾ ਇਸਾਈ ਧਰਮ ਦੇ ਪੈਗੰਬਰ ਦੀਆਂ ਤਸਵੀਰਾਂ ਵੀ ਬਰਾਮਦ ਹੋਈਆਂ ਹਨ।