ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਜਲਦੀ: ਗੁਰਮੀਤ ਖੁੱਡੀਆਂ *
Published : Jun 9, 2023, 8:34 pm IST
Updated : Jun 9, 2023, 8:34 pm IST
SHARE ARTICLE
Recruitment of veterinary officers and veterinary inspectors by Punjab government soon: Gurmeet Khuddian *
Recruitment of veterinary officers and veterinary inspectors by Punjab government soon: Gurmeet Khuddian *

ਪਲੇਠੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਲਈ ਦੱਖਣ-ਪੱਛਮੀ ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਦੇ ਦਿੱਤੇ ਨਿਰਦੇਸ਼

 

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਕਾਰਜਕੁਸ਼ਲਤਾ ਵਿਚ ਵਾਧੇ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਕਿਹਾ।

ਉਹ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਗੁਰਮੀਤ ਸਿੰਘ ਖੁੱਡੀਆਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣ-ਪੱਛਮੀ ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਹੋਰ ਤੇਜ਼ ਕੀਤੇ ਜਾਣ ਤਾਂ ਜੋ ਇਸ ਪੱਟੀ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਕਿਉਂਕਿ ਇਸ ਖਿੱਤੇ ਵਿੱਚ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਰਕੇ ਇਹ ਪਾਣੀ ਖੇਤੀ ਦੇ ਠੀਕ ਨਹੀਂ ਹੈ ਅਤੇ ਇਸ ਦੇ ਨਾਲ ਹੀ ਇਸ ਬੈਲਟ ਵਿੱਚ ਸੇਮ ਦੀ ਸਮੱਸਿਆ ਵੀ ਵੱਡਾ ਮੁੱਦਾ ਹੈ।

ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 1212 ਏਕੜ ਰਕਬਾ ਝੀਂਗਾ ਪਾਲਣ ਅਧੀਨ ਆ ਚੁੱਕਾ ਹੈ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਖੇਤੀ ਦੇ ਇਸ ਸਹਾਇਕ ਕਿੱਤੇ ਹੇਠ ਰਕਬੇ ਨੂੰ ਹੋਰ ਵਧਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਅਧਿਕਾਰੀਆਂ ਨੂੰ  ਵਿਭਾਗ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ

ਅਤੇ ਮੁੱਖ ਮੰਤਰੀ ਨੇ ਖੇਤੀਬਾੜੀ ਅਤੇ ਇਸਦੇ ਸਹਾਇਕ ਧੰਦਿਆਂ ਨੂੰ ਲਾਹੇਵੰਦ ਕਿੱਤਾ ਬਣਾਉਣ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ। ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ 300 ਵੈਟਰਨਰੀ ਅਫ਼ਸਰਾਂ ਅਤੇ 644 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਹਾਲ ਹੀ ਵਿਚ ਵਿਭਾਗ ਵੱਲੋਂ 317 ਵੈਟਰਨਰੀ ਅਫ਼ਸਰ ਅਤੇ 148 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਨੇ ਪਸ਼ੂਆਂ ਵਿੱਚ ਲੰਪੀ ਸਕਿਨ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਗਊਧਨ ਦੇ ਸਫਲਤਾਪੂਰਵਕ ਲਗਾਈਆਂ ਹਨ। ਉਨ੍ਹਾਂ ਸੂਬੇ ਵਿੱਚ ਡੇਅਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੈਕਸਡ ਸੀਮਨ ਪ੍ਰੋਗਰਾਮ ਅਤੇ ਹੋਰ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਸੰਯੁਕਤ ਸਕੱਤਰ  ਰਾਕੇਸ਼ ਕੁਮਾਰ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਡਾਇਰੈਕਟਰ ਮੱਛੀ ਪਾਲਣ ਸ੍ਰੀ ਜਸਬੀਰ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਕੁਲਦੀਪ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement