ਰੂਪਨਗਰ ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਕੋਲੋਂ ਹਥਿਆਰ ਕੀਤੇ ਬਰਾਮਦ

By : GAGANDEEP

Published : Jun 9, 2023, 5:38 pm IST
Updated : Jun 9, 2023, 5:38 pm IST
SHARE ARTICLE
photo
photo

'ਵੱਡੀ ਘਟਨਾ ਹੋਣੋ ਟਲ ਗਈ'

 

ਰੂਪਨਗਰ : ਰੂਪਨਗਰ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਇਕ ਸਾਥੀ ਦਵਿੰਦਰ ਸਿੰਘ ਕੋਲੋਂ 4 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਐਸਐਸਪੀ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ਤਹਿਤ ਜ਼ਿਲ੍ਹਾ ਪੱਧਰ ’ਤੇ ਗੈਂਗਸਟਰਾਂ ਅਤੇ ਮਾਫੀਆ ਖ਼ਿਲਾਫ਼ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅਬੋਹਰ 'ਚ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਮਜ਼ਦੂਰ, ਹਾਲਤ ਗੰਭੀਰ

ਉਨ੍ਹਾਂ ਅੱਗੇ ਦਸਿਆ ਕਿ ਪੀਪੀਐਸ ਪੁਲਿਸ ਕਪਤਾਨ (ਡਿਟੈਕਟਿਵ) ਨਵਨੀਤ ਸਿੰਘ ਮਾਹਲ ਅਤੇ ਪੀਪੀਐਸ ਪੁਲਿਸ ਉਪ ਕਪਤਾਨ (ਡਿਟੈਕਟਿਵ) ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਆਈ/ਸੀ ਸੀਆਈਏ ਰੂਪਨਗਰ ਇੰਸਪੈਕਟਰ ਸਤਨਾਮ ਸਿੰਘ ਦੀ ਟੀਮ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੂੰ ਪਹਿਲਾਂ ਤੋਂ ਗ੍ਰਿਫ਼ਤਾਰ ਗੁਰਗੇ ਦਵਿੰਦਰ ਸਿੰਘ ਉਰਫ ਜੌੜਾ ਵਾਸੀ ਪਿੰਡ ਲੋਦੀਪੁਰ ਥਾਣਾ ਸਦਰ ਸ੍ਰੀ ਅਨੰਦਪੁਰ ਸਾਹਿਬ ਕੋਲੋਂ 4 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਹੋਏ ਹਨ। 

ਇਹ ਵੀ ਪੜ੍ਹੋ: ਕਰਜ਼ੇ ਤੋਂ ਤੰਗ ਆ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਜਿਸ ਕਾਰਨ ਵੱਡੀ ਘਟਨਾ ਟਲ ਗਈ। ਐਸ.ਐਸ.ਪੀ ਨੇ ਖੁਲਾਸਾ ਕੀਤਾ ਕਿ 12 ਜਨਵਰੀ 2023 ਨੂੰ ਪੁਲਿਸ ਟੀਮ ਨੇ ਰੂਪ ਲਾਲ ਉਰਫ਼ ਰੂਪਾ ਪਿੰਡ ਗੋਹਲੀਆਂ ਥਾਣਾ ਨੰਗਲ ਨੂੰ ਇਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਮੁਕੱਦਮਾ ਨੰਬਰ 25/54/59 ਅਸਲਾ ਐਕਟ ਥਾਣਾ ਨੰਗਲ ਦਰਜ ਕੀਤਾ ਸੀ। ਤਫਤੀਸ਼ ਦੌਰਾਨ ਮੁਲਜ਼ਮ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਪਿਛੋਕੜ ਦਾ ਪਤਾ ਲਗਾ ਕੇ ਮੁਕੱਦਮੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ, ਜਿਸ ਤੋਂ ਬਾਅਦ ਮੁਲਜ਼ਮ ਨੂੰ 5 ਜੂਨ 2023 ਨੂੰ ਵਾਰੰਟ ’ਤੇ ਬਠਿੰਡਾ ਜੇਲ੍ਹ ਤੋਂ ਲਿਆਂਦਾ ਗਿਆ, ਤਾਂ ਕਿ ਮਾਮਲੇ ਦੀ ਗਹਿਰਾਈ ਦਾ ਪਤਾ ਲੱਗ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement