ਪਟਿਆਲਾ ਵਿਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ
Published : Jun 9, 2023, 2:43 pm IST
Updated : Jun 9, 2023, 2:43 pm IST
SHARE ARTICLE
Successful raid against child labor in Patiala: Dr. Baljit Kaur
Successful raid against child labor in Patiala: Dr. Baljit Kaur

ਪੰਜਾਬ ਸਰਕਾਰ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ   ਵਚਨਬੱਧ

ਚੰਡੀਗੜ੍ਹ - ਡਾ: ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਬਾਲ ਮਜ਼ਦੂਰੀ ਵਿਰੁੱਧ ਕਾਰਵਾਈ ਮਹੀਨੇ ਦੇ ਹਿੱਸੇ ਵਜੋਂ ਪਟਿਆਲਾ ਵਿੱਚ ਕੀਤੀ ਗਈ ਸਫ਼ਲ ਛਾਪੇਮਾਰੀ ਅਤੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਕੀਤੀ ਗਈ ਛਾਪੇਮਾਰੀ ਦੇ ਨਤੀਜੇ ਵਜੋਂ ਵੱਖ-ਵੱਖ ਖੇਤਰਾਂ ਤੋਂ 19 ਬੱਚਿਆਂ ਨੂੰ ਬਚਾਇਆ ਗਿਆ।

ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਜੀਤ ਕੌਰ ਨੇ ਦੱਸਿਆ ਕਿ ਬਚਾਏ ਗਏ 19 ਬੱਚਿਆਂ ਵਿੱਚੋਂ 9 ਦੀ ਉਮਰ 14 ਸਾਲ ਤੋਂ ਘੱਟ ਸੀ, ਜਦਕਿ ਬਾਕੀ 9 ਕਿਸ਼ੋਰ ਸਨ।  ਉਨ੍ਹਾਂ ਦੇ ਦਸਤਾਵੇਜ਼ਾਂ ਦੀ ਪੂਰੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ, ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਕਾਰਵਾਈਆਂ ਅਤੇ ਮੁੜ ਵਸੇਬੇ ਦੇ ਉਪਾਅ ਸ਼ੁਰੂ ਕੀਤੇ ਜਾਣਗੇ। 

ਮੰਤਰੀ ਨੇ ਅੱਗੇ ਦੱਸਿਆ ਕਿ ਆਪਰੇਸ਼ਨ ਦੌਰਾਨ ਮੋਟਰ ਰਿਪੇਅਰ ਦੀ ਦੁਕਾਨ ਤੋਂ ਬਚਾਏ ਗਏ 14 ਸਾਲਾ ਬੱਚੇ ਨੇ ਮਕੈਨੀਕਲ ਇੰਜੀਨੀਅਰ ਬਣਨ ਦੀ ਤੀਬਰ ਇੱਛਾ ਪ੍ਰਗਟਾਈ।  ਉਸ ਦੀਆਂ ਇੱਛਾਵਾਂ ਨੂੰ ਪਛਾਣਦੇ ਹੋਏ, ਅਸੀਂ ਗੈਰ ਸਰਕਾਰੀ ਸੰਗਠਨ ਮਨੁੱਖੀ ਅਧਿਕਾਰ ਮਿਸ਼ਨ ਨਾਲ ਭਾਈਵਾਲੀ ਕੀਤੀ ਹੈ, ਜਿਸ ਨੇ ਉਸ ਦੀ ਸਿੱਖਿਆ ਨੂੰ ਸਪਾਂਸਰ ਕਰਨ ਲਈ ਸਹਿਮਤੀ ਦਿੱਤੀ ਹੈ।

 ਡਾ: ਬਲਜੀਤ ਕੌਰ ਨੇ ਬਚਪਨ ਬਚਾਓ ਅੰਦੋਲਨ  ਦਾ ਇਸ ਉਪਰਾਲੇ ਦੌਰਾਨ ਭਰਪੂਰ ਸਹਿਯੋਗ ਅਤੇ ਸਮੱਰਥਨ ਲਈ  ਧੰਨਵਾਦ ਕੀਤਾ। ਮੰਤਰੀ ਨੇ ਅੱਗੇ ਕਿਹਾ ਕਿ ਬਾਲ ਮਜ਼ਦੂਰੀ ਬੱਚਿਆਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਘੋਰ ਉਲੰਘਣਾ ਹੈ ਅਤੇ ਸਾਡੀ ਸਰਕਾਰ ਇਸ ਮੁੱਦੇ ਨੂੰ ਸਾਡੇ ਸਮਾਜ ਵਿੱਚੋਂ ਖ਼ਤਮ ਕਰਨ ਲਈ ਵਚਨਬੱਧ ਹੈ।  ਅਸੀਂ ਅਧਿਕਾਰਾਂ ਦੀ ਰੱਖਿਆ ਅਤੇ ਰਾਜ ਭਰ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਕੰਮ ਕਰਨਾ ਜਾਰੀ ਰੱਖਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement