ਮਾਨ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਮੁਹੱਈਆ ਕਰਵਾਏਗੀ 2.77 ਲੱਖ ਪ੍ਰਾਈਵੇਟ ਨੌਕਰੀਆਂ
Published : Jun 9, 2023, 9:01 pm IST
Updated : Jun 9, 2023, 9:01 pm IST
SHARE ARTICLE
Bhagwant Mann
Bhagwant Mann

ਹੁਨਰਮੰਦ ਨੌਜਵਾਨੀ ਦੇ ਪਰਵਾਸ (ਬਰੇਨ ਡਰੇਨ) ਨੂੰ ਰੋਕਣ ਲਈ ਸੂਬੇ ਵਿੱਚ ਪਹਿਲੀ ਵਾਰ ਸਰਕਾਰ ਦੇ ਪਹਿਲੇ ਸਾਲ ਵਿੱਚ ਰਿਕਾਰਡ ਨੌਕਰੀਆਂ ਪੈਦਾ ਕੀਤੀਆਂ ਗਈਆਂ ਮੁੱਖ ਮੰਤਰੀ

 

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁੱਕਰਵਾਰ ਨੂੰ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਸੂਬਾ ਸਰਕਾਰ ਹੁਣ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰ ਵਿੱਚ ਵੀ 2.77 ਲੱਖ ਨੌਕਰੀਆਂ ਯਕੀਨੀ ਬਣਾਏਗੀ।

ਪੰਜਾਬ ਦੇ ਨੌਜਵਾਨਾਂ ਦੇ ਨਾਮ ਸੰਦੇਸ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਨੌਕਰੀਆਂ ਮੁਹੱਈਆ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਖਾਸ ਕਰਕੇ ਪਹਿਲੇ ਸਾਲ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਸਿਰਫ ਯੋਗਤਾ ਅਤੇ ਪਾਰਦਰਸਤਾ ਦੇ ਆਧਾਰ ‘ਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਇਹ ਕਾਫੀ ਨਹੀਂ ਹੈ, ਇਸ ਲਈ ਸੂਬਾ ਸਰਕਾਰ ਪ੍ਰਾਈਵੇਟ ਸੈਕਟਰ ਵਿੱਚ ਵੀ ਨਵੀਆਂ ਨੌਕਰੀਆਂ ਪੈਦਾ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਵੱਡੇ ਯਤਨਾਂ ਸਦਕਾ ਹੁਣ ਤੱਕ ਪੰਜਾਬ ਵਿੱਚ ਲਗਭਗ 48,000 ਕਰੋੜ ਰੁਪਏ ਦਾ ਨਿਵੇਸ ਆ ਚੁੱਕਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ 2.77 ਲੱਖ ਨਵੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਉਨ੍ਹਾਂ ਦੀ ਅਥਾਹ ਸਕਤੀ ਨੂੰ ਸਾਕਾਰਾਤਮਕ ਦਿਸਾ ਵਿੱਚ ਲਾਇਆ ਜਾ ਸਕੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਕਰੀਆਂ ਸਮੁੱਚੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਸਵ ਪੱਧਰ ‘ਤੇ ਉਭਾਰਨ ਲਈ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਿਹਨਤੀ ਅਤੇ ਸਮਰਪਿਤ ਨੌਜਵਾਨਾਂ ਦੇ ਹੱਥਾਂ ਵਿੱਚ ਡਿਗਰੀਆਂ ਅਤੇ ਬਾਅਦ ਵਿੱਚ ਨਿਯੁਕਤੀ ਪੱਤਰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਜੋਰ ਸੂਬੇ ਵਿੱਚੋਂ ਹੁਨਰਮੰਦ ਨੌਜਵਾਨੀ ਦੇ ਪਰਵਾਸ (ਬਰੇਨ ਡਰੇਨ) ਦੇ ਰੁਝਾਨ ਨੂੰ ਪਲਟਣ ਉਤੇ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਣ ਨੌਕਰੀਆਂ ਦੀ ਭਾਲ ਵਿੱਚ ਵਿਦੇਸ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਉਨ੍ਹਾਂ ਨੂੰ ਇੱਥੇ ਉਨ੍ਹਾਂ ਦੇ ਵਤਨ ਵਿੱਚ ਹੀ ਮੁਨਾਫੇ ਵਾਲੀਆਂ ਨੌਕਰੀਆਂ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਰਕਾਰ ਅਤੇ ਨੌਜਵਾਨ ਮਿਲ ਕੇ ਸੂਬੇ ਦੀ ਪੁਰਾਤਨ ਸਾਨ ਬਹਾਲ ਕਰਨਗੇ ਅਤੇ ਇੱਕ ਗਤੀਸੀਲ, ਅਗਾਂਹਵਧੂ ਅਤੇ ਸਾਂਤਮਈ ਪੰਜਾਬ ਦੀ ਸਿਰਜਣਾ ਕਰਨਗੇ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement