
ਮੋਗਾ ਦੇ ਪਿੰਡ ਦੀਨਾ ਸਾਹਿਬ ਨਾਲ ਸਬੰਧਤ ਸੀ ਮ੍ਰਿਤਕ
ਮੋਗਾ : ਮੋਗਾ ਦੇ ਪਿੰਡ ਦੀਨਾ ਸਾਹਿਬ ਦੇ ਨੌਜੁਆਨ ਦੀ ਮਨੀਲਾ 'ਚ ਭੇਤਭਰੇ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਨੌਜੁਆਨ ਪ੍ਰਦੀਪ ਸਿੰਘ (34) ਪੁੱਤਰ ਜਗਦੇਵ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲਣ 'ਤੇ ਪਰਿਵਾਰ ਡੂੰਘੇ ਸਦਮੇ ਵਿਚ ਹੈ। ਇਸ ਸੰਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਜਗਦੇਵ ਸਿੰਘ ਨੇ ਦਸਿਆ ਕਿ ਉਸ ਦਾ ਲੜਕਾ ਚਾਰ ਸਾਲ ਪਹਿਲਾਂ ਆਪਣੇ ਪਰਿਵਾਰ ਦੀ ਰੋਜ਼ੀ ਰੋਟੀ ਲਈ ਦਸ ਲੱਖ ਰੁਪਏ ਖਰਚ ਕੇ ਮਨੀਲਾ ਗਿਆ ਸੀ, ਪਰ ਅਚਾਨਕ ਬੀਤੇ ਦਿਨੀਂ ਉਸ ਦੀ ਮੌਤ ਦੀ ਆਈ ਮਾੜੀ ਖ਼ਬਰ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿਤਾ ਹੈ।