
Ludhiana 4 Children Drowned Sutlej ,the family is in dire straits
Ludhiana News : ਲੁਧਿਆਣਾ 'ਚ ਗਰਮੀ ਤੋਂ ਰਾਹਤ ਪਾਉਣ ਲਈ 6 ਦੋਸਤ ਸਤਲੁਜ ਦਰਿਆ 'ਚ ਨਹਾਉਣ ਗਏ ਸਨ। ਪਤਾ ਲੱਗਾ ਹੈ ਕਿ 4 ਨੌਜਵਾਨ ਪਾਣੀ 'ਚ ਡੁੱਬ ਗਏ ਹਨ ਹਨ। ਜਿਸ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਉਨ੍ਹਾਂ ਦੇ ਦੋਸਤਾਂ ਨੇ ਡੁੱਬ ਰਹੇ ਨੌਜਵਾਨਾਂ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਉਨ੍ਹਾਂ ਨੂੰ ਨਹੀਂ ਬਚਾ ਸਕੇ। ਦੋ ਦੋਸਤਾਂ ਨੇ ਘਰ ਆ ਕੇ ਡੁੱਬੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸਾਰੀ ਗੱਲ ਦੱਸੀ।ਪਰਿਵਾਰ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਫਿਲਹਾਲ ਥਾਣਾ ਸਲੇਮ ਟਾਬਰੀ ਦੀ ਪੁਲਸ ਨੌਜਵਾਨ ਦੀ ਭਾਲ ਕਰ ਰਹੀ ਹੈ। ਪੁਲਿਸ ਗੋਤਾਖੋਰਾਂ ਦੀ ਵੀ ਮਦਦ ਲੈ ਰਹੀ ਹੈ। ਡੁੱਬਣ ਵਾਲੇ ਦੋ ਨੌਜਵਾਨਾਂ ਦੀ ਪਛਾਣ ਸਮੀਰ ਖਾਨ ਅਤੇ ਸ਼ਾਹਬਾਜ਼ ਅੰਸਾਰੀ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਐੱਸਐੱਚਓ ਜਗਜੀਪ ਸਿੰਘ ਜਾਖੜ ਨੇ ਦੱਸਿਆ ਕਿ ਭਾਲ ਜਾਰੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।