2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ : ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ
Published : Jun 9, 2024, 9:06 pm IST
Updated : Jun 9, 2024, 9:06 pm IST
SHARE ARTICLE
Jaswinder Munshi
Jaswinder Munshi

ਪਿਸਤੌਲ ਸਮੇਤ ਮੈਗਜ਼ੀਨ ਅਤੇ 2 ਜਿੰਦਾ ਕਾਰਤੂਸ ,ਸਪਲੈਂਡਰ ਮੋਟਰਸਾਈਕਲ ਅਤੇ ਇੱਕ ਮੋਬਾਈਲ ਫ਼ੋਨ ਬਰਾਮਦ

 Amritsar News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖੁਫੀਆ ਸੂਹ 'ਤੇ ਕਾਰਵਾਈ ਕਰਦਿਆਂ 2022 ਦੇ ਤਰਨ ਤਾਰਨ ਚਰਚ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਜਸਵਿੰਦਰ ਸਿੰਘ ਉਰਫ ਮੁਨਸ਼ੀ ਵਾਸੀ ਤਲਵੰਡੀ ਸੋਭਾ ਸਿੰਘ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਕਬਜ਼ੇ 'ਚੋਂ ਗੈਰ-ਕਾਨੂੰਨੀ 9ਐਮਐਮ ਪਿਸਤੌਲ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਮੋਬਾਈਲ ਫ਼ੋਨ ਵੀ ਜ਼ਬਤ ਕੀਤਾ ਹੈ।

ਜਾਣਕਾਰੀ ਅਨੁਸਾਰ 31 ਅਗਸਤ, 2022 ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ਦੇ ਚਰਚ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਨੇ ਭਗਵਾਨ ਯਿਸੂ ਅਤੇ ਮਾਤਾ ਮਰੀਅਮ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾ ਕੇ ਫ਼ਰਾਰ ਹੋ ਗਏ ਸਨ। ਇਸ ਘਟਨਾ ਦੇ ਸਬੰਧ ਵਿੱਚ ਐਫ.ਆਈ.ਆਰ ਨੰ. 148 ਮਿਤੀ 31-8-2022 ਨੂੰ ਤਰਨਤਾਰਨ ਦੇ ਥਾਣਾ ਸਦਰ ਪੱਟੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 295-ਏ, 452, 427, ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਮੁਲਜ਼ਮ ਜਸਵਿੰਦਰ ਮੁਨਸ਼ੀ ਨੇ ਖੁਲਾਸਾ ਕੀਤਾ ਕਿ ਅਗਸਤ 2022 ਵਿੱਚ ਉਸ ਨੇ ਆਪਣੇ ਸਾਥੀ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਵਾਸੀ ਪਿੰਡ ਤੂਤ, ਤਰਨਤਾਰਨ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਚਰਚ ਵਿੱਚ ਬੇਅਦਬੀ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਵੀ ਅੱਗ ਲਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਖੁਫੀਆ ਸੂਹ ਮਿਲੀ ਸੀ ਕਿ ਮੁਲਜ਼ਮ ਜਸਵਿੰਦਰ ਉਰਫ਼ ਮੁਨਸ਼ੀ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ 'ਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਹੈ। ਇਸ ਸੂਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਥਾਣਾ ਚਾਟੀਵਿੰਡ ਦੇ ਇਲਾਕੇ ਵਿੱਚ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮ ਵਿਅਕਤੀ ਨੂੰ ਇਕ ਪਿਸਤੌਲ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਚਰਚ ਦੀ ਬੇਅਦਬੀ ਵਿੱਚ ਸ਼ਾਮਲ ਮੁਲਜ਼ਮ ਗੁਰਵਿੰਦਰ ਅਫ਼ਰੀਦੀ ਅਤੇ ਦੋ ਹੋਰ ਮੁਲਜ਼ਮਾਂ ਨੂੰ ਫੜਨ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਸਬੰਧੀ ਐਫਆਈਆਰ ਨੰ. 71 ਮਿਤੀ 09/06/2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਚਾਟੀਵਿੰਡ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement