Punjab News: 'ਜਨਤਕ ਸੇਵਾ ਲਈ ਉਪਲੱਬਧ ਰਹੋ', ਪੰਜਾਬ ਦੇ ਵੱਡੇ ਪੁਲਿਸ ਅਫਸਰਾਂ ਨੂੰ DGP ਗੌਰਵ ਯਾਦਵ ਦਾ ਆਦੇਸ਼
Published : Jun 9, 2024, 3:27 pm IST
Updated : Jun 9, 2024, 3:27 pm IST
SHARE ARTICLE
DGP Gaurav Yadav's order to senior police officers of Punjab News
DGP Gaurav Yadav's order to senior police officers of Punjab News

Punjab News: ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਹੁਕਮ

DGP Gaurav Yadav's order to senior police officers of Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਲੋਕ-ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਐਸਪੀ) ਦੇ ਰੈਂਕ ਤੋਂ ਲੈ ਕੇ ਸਟੇਸ਼ਨ ਹਾਉਸ ਅਫਸਰਾਂ (ਐਸ.ਐਚ.ਓਜ਼) ਤੱਕ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: Punjabi Shot dead in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀ ਦਾ ਗੋਲੀ ਮਾਰ ਕੇ ਕਤਲ, ਕੁਝ ਸਮਾਂ ਪਹਿਲਾਂ ਹੀ ਹੋਇਆ ਸੀ PR  

ਡੀਜੀਪੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ (ਜਿਸ ਦਾ ਨਾਂ ਪਹਿਲਾਂ ਟਵਿੱਟਰ ਸੀ) 'ਤੇ ਜਾਣਕਾਰੀ ਦਿੱਤੀ ਕਿ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀਜ਼, ਸਬ ਡਵੀਜ਼ਨਲ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਸੇਵਾ ਲਈ ਉਪਲਬਧ ਹੋਣਾ ਪੁਲਿਸ ਦਾ ਸਭ ਤੋਂ ਵੱਡਾ ਫਰਜ਼ ਹੈ।

ਇਹ ਵੀ ਪੜ੍ਹੋ: Punjabi Shot dead in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀ ਦਾ ਗੋਲੀ ਮਾਰ ਕੇ ਕਤਲ, ਕੁਝ ਸਮਾਂ ਪਹਿਲਾਂ ਹੀ ਹੋਇਆ ਸੀ PR

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਵਿਖੇ, ਸਪੈਸ਼ਲ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਗਰਿਕਾਂ ਨੂੰ ਮਿਲਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਉਪਲਬਧ ਰਹਿਣ ਵੀ ਦਿਨ ਨਿਰਧਾਰਤ ਕੀਤੇ ਗਏ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਾਣਕਾਰੀ ਮੁਤਾਬਿਕ ਸਪੈਸ਼ਲ ਡੀਜੀਪੀ ਭਲਾਈ ਈਸ਼ਵਰ ਸਿੰਘ ਸੋਮਵਾਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। ਇਸੇ ਤਰ੍ਹਾਂ, ਏਡੀਜੀਪੀ ਸੁਰੱਖਿਆ ਐਸ.ਐਸ. ਸ੍ਰੀਵਾਸਤਵ ਮੰਗਲਵਾਰ ਨੂੰ, ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਬੁੱਧਵਾਰ ਨੂੰ, ਏਡੀਜੀਪੀ ਪ੍ਰੋਵੀਜ਼ਨਿੰਗ ਜੀ ਨਾਗੇਸ਼ਵਰ ਰਾਓ ਵੀਰਵਾਰ ਨੂੰ ਅਤੇ ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਸ਼ੁੱਕਰਵਾਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ।

'ਨਾਗਰਿਕਾਂ ਤੱਕ ਪਹੁੰਚ' ਨੂੰ ਲੋਕ ਕੇਂਦਰਿਤ ਪੁਲਿਸਿੰਗ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਫੋਨ 'ਤੇ ਉਪਲਬਧ ਰਹਿਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸ਼ਾਂਤੀਪੂਰਵਕ ਨਾਲ ਸੁਣਨ ਲਈ ਉਨ੍ਹਾਂ ਨਾਲ ਫੋਨ 'ਤੇ ਗੱਲ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਵੀ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨਸ਼ੀਲ ਰਹੇਗੀ।

(For more Punjabi news apart from Punjabi student shot dead in Canada News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement