
ਇਕੱਲਾ ਰਹਿੰਦਾ ਸੀ ਮ੍ਰਿਤਕ ,ਭਰਾ ਵਿਦੇਸ਼ 'ਚ
Kapurthala News : ਕਪੂਰਥਲਾ ਦੇ ਸ੍ਰੀ ਗੋਇੰਦਵਾਲ ਸਾਹਿਬ ਮਾਰਗ 'ਤੇ ਸਥਿਤ ਨਵਾਂ ਪਿੰਡ ਗੇਟਵਾਲਾ 'ਚ ਇਕ ਵਿਅਕਤੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਪਾਰਟੀ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਅਤੇ ਮ੍ਰਿਤਕ ਦੇ ਰਿਸ਼ਤੇਦਾਰ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ।
ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਾਸੀ ਪਿੰਡ ਨਵਾਂ ਪਿੰਡ ਗੇਟਵਾਲਾ ਵਜੋਂ ਹੋਈ ਹੈ। ਮ੍ਰਿਤਕ ਦੇ ਜੀਜੇ ਪਲਵਿੰਦਰ ਸਿੰਘ ਨੇ ਪੁਲੀਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਦੱਸਿਆ ਕਿ ਸੁਖਦੇਵ ਸਿੰਘ ਘਰ ਵਿੱਚ ਇਕੱਲਾ ਰਹਿੰਦਾ ਸੀ। ਉਸਦਾ ਭਰਾ ਵਿਦੇਸ਼ ਵਿੱਚ ਹੈ। ਹਾਲਾਂਕਿ ਉਸ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਪਤਨੀ ਨਾਲ ਹੋ ਗਿਆ ਸੀ ਤਲਾਕ
ਐਸਐਚਓ ਪਲਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਦਾ ਕੁਝ ਸਮਾਂ ਪਹਿਲਾਂ ਵਿਆਹ ਹੋਇਆ ਸੀ ਪਰ ਉਸਦੀ ਪਤਨੀ ਨਾਲ ਉਸਦਾ ਤਲਾਕ ਹੋ ਗਿਆ ਸੀ। ਇਸ ਕਾਰਨ ਉਹ ਡਿਪਰੈਸ਼ਨ ਵਿੱਚ ਰਹਿੰਦਾ ਸੀ ਅਤੇ ਘਰ ਵਿੱਚ ਇਕੱਲਾ ਰਹਿੰਦਾ ਸੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸੇ ਨਿਰਾਸ਼ਾ ਕਾਰਨ ਉਸ ਨੇ ਖੁਦਕੁਸ਼ੀ ਕੀਤੀ ਹੈ।
ਥਾਣਾ ਸਦਰ ਦੇ ਐਸ.ਐਚ.ਓ ਪਲਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਮ੍ਰਿਤਕ ਦੇ ਜੀਜਾ ਪਲਵਿੰਦਰ ਸਿੰਘ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ | ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ।