Amritsar News: ਸਰਕਾਰੀ ਥਾਂ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਨਿਗਮ ਕਮਿਸ਼ਨਰ ਨੇ ਕਾਰਵਾਈ ਕਰਨ ਦੇ ਦਿੱਤੇ ਹੁਕਮ
Published : Jun 9, 2025, 6:09 pm IST
Updated : Jun 9, 2025, 6:10 pm IST
SHARE ARTICLE
Amritsar News: Municipal Commissioner orders action against those illegally occupying government land
Amritsar News: Municipal Commissioner orders action against those illegally occupying government land

ਸਰਕਾਰੀ ਥਾਂ ਉੱਤੇ ਕਬਜ਼ੇ ਕਰਨ ਵਾਲੇ ਲੋਕਾਂ ਨੂੰ ਸਖ਼ਤ ਚਿਤਵਾਨੀ ਦਿੱਤੀ।

Municipal Commissioner orders action against those illegally occupying government land:  ਸਰਕਾਰੀ ਥਾਂ 'ਤੇ ਨਾਜਾਇਜ਼ ਕਬਜਾ ਕਰਨ ਵਾਲਿਆਂ ਖ਼ਿਲਾਫ਼ ਅੰਮ੍ਰਿਤਸਰ ਨਿਗਮ ਕਮਿਸ਼ਨਰ ਨੇ ਵੱਡਾ ਐਕਸ਼ਨ ਕੀਤਾ ਹੈ। ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਸੰਯੁਕਤ ਕਮਿਸ਼ਨਰ ਡਾ. ਜੈ ਇੰਦਰ ਸਿੰਘ ਵਲੋਂ ਸ਼੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਸਥਿਤ ਸਰਕਾਰੀ ਥਾਂ ਦਾ ਨਿਰੀਖਣ ਕੀਤਾ ਗਿਆ।

ਕਬਜ਼ਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਇਸ ਥਾਂ ਉੱਤੇ ਨਾਜਾਇਜ਼ ਕਬਜਾ ਕਰਨ ਵਾਲਿਆ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਕੁਝ ਸਥਾਨਕ ਲੋਕਾਂ ਵੱਲੋਂ ਦੀਵਾਰ ਕੀਤੀ ਗਈ ਤੇ ਬੋਰ ਕੀਤਾ ਜਾ ਰਿਹਾ ਸੀ ਪਰ  ਸੰਯੁਕਤ ਕਮਿਸ਼ਨਰ ਦੀ ਟੀਮ ਵਿੱਚ ਸਹਾਇਕ ਕਮਿਸ਼ਨਰ ਵਿਸ਼ਾਲ ਵਿਧਾਵਨ ਅਤੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਨੇ ਕਬਜ਼ਾ ਕਰਨ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਨਾਜਾਇਜ਼ ਦੀਵਾਰ ਨੂੰ ਢਾਹੁਣ ਦੇ ਹੁਕਮ ਦਿੱਤੇ ਹਨ।

ਕਬਜ਼ੇ ਹਟਾਉਣ ਦੇ ਸਖ਼ਤ ਨਿਰਦੇਸ਼

ਸੰਯੁਕਤ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਦਿਨੀਂ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਨੂੰ ਆਈ ਸ਼ਿਕਾਇਤ ਦੇ ਅਧਾਰ ਤੇ ਉਹਨਾਂ ਵਲੋਂ ਸਰਕਾਰੀ ਥਾਂ ਵਾਲੇ ਪਾਸੇ ਉਕਤ ਸੰਸਥਾ ਵਲੋਂ ਬਣਾਈਆਂ ਗਈਆਂ ਨਜ਼ਾਇਜ ਪੌੜੀਆਂ ਨੂੰ ਢਾਹੁਣ ਲਈ ਕਿਹਾ ਗਿਆ ਸੀ ਅਤੇ ਅਗੋਂ ਉਸਾਰੀ ਨਾ ਕਰਨ ਲਈ ਵੀ ਚਿਤਾਵਨੀ ਦਿੱਤੀ ।

(For more news apart from Amritsar News: Municipal Commissioner orders action against those illegally occupying government land in punjabi News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement