Paddy planting season: ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
Published : Jun 9, 2025, 9:15 pm IST
Updated : Jun 9, 2025, 9:15 pm IST
SHARE ARTICLE
Harbhajan Singh ETO reviews arrangements for uninterrupted power supply during paddy planting season
Harbhajan Singh ETO reviews arrangements for uninterrupted power supply during paddy planting season

ਸੂਬੇ ਭਰ ਦੇ ਕਿਸਾਨਾਂ ਲਈ ਬਿਜਲੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀ

Paddy planting season: ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਤਾਂ ਜੋ ਸੂਬੇ ਭਰ ਦੇ ਕਿਸਾਨਾਂ ਲਈ ਬਿਜਲੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਸਕੇ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ  ਸੂਬੇ ਵਿਚ ਝੋਨੇ ਦੀ ਬਿਜਾਈ ਲਈ ਅਪਣਾਈ ਗਈ ਪੜਾਅਵਾਰ ਸਮਾਂ-ਸਾਰਣੀ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਂ ਸਾਰਣੀ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਵੀ ਸ਼ਾਮਲ ਹੈ। ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, 15 ਮਈ ਤੋਂ 31 ਮਈ, 2025 ਤੱਕ ਡੀ.ਐਸ.ਆਰ. ਦੀ ਆਗਿਆ ਦਿੱਤੀ ਗਈ ਸੀ, ਇਸ ਦੇ  ਨਾਲ ਹੀ ਜ਼ਿਲ੍ਹਿਆਂ ਵਿੱਚ ਪੜਾਅਵਾਰ ਢੰਗ ਨਾਲ ਬਿਜਾਈ ਸ਼ੁਰੂ ਕੀਤੀ ਗਈ।

ਸਰਹੱਦੀ ਅਤੇ ਨਹਿਰੀ ਸਿੰਜਾਈ ਵਾਲੇ ਜ਼ਿਲ੍ਹਿਆਂ ਜਿਵੇਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ 1 ਜੂਨ ਨੂੰ ਬਿਜਾਈ ਸ਼ੁਰੂ ਕੀਤੀ ਗਈ ਸੀ। ਇਸ ਉਪਰੰਤ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐਸ.ਏ.ਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਸ਼ੁਰੂ ਕੀਤੀ ਗਈ ਸੀ। ਬਾਕੀ ਜ਼ਿਲ੍ਹਿਆਂ-ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਅੱਜ 9 ਜੂਨ ਤੋਂ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ।

ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਦੱਸਿਆ ਕਿ ਖੇਤੀਬਾੜੀ ਲਈ ਇਸ ਮਹੱਤਵਪੂਰਨ ਸਮੇਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਕੀਤੇ ਗਏ ਹਨ। ਡੀ.ਐਸ.ਆਰ. ਅਧੀਨ ਖੇਤਰਾਂ ਨੂੰ 15 ਮਈ ਤੋਂ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਦੋਂ ਕਿ ਝੋਨੇ ਦੀ ਆਮ ਬਿਜਾਈ ਦੇ ਸ਼ਡਿਊਲ ਅਨੁਸਾਰ ਯਕੀਨੀ ਸਪਲਾਈ ਮਿਲ ਰਹੀ ਹੈ। ਇਸ ਤੋਂ ਇਲਾਵਾ, ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, "ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸਾਡੇ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।"

ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦਰਮਿਆਨ ਸਰਗਰਮ ਯੋਜਨਾਬੰਦੀ ਅਤੇ ਤਾਲਮੇਲ ਖੇਤੀਬਾੜੀ ਜ਼ਰੂਰਤਾਂ ਪ੍ਰਤੀ ਸਰਕਾਰ ਦੇ ਕੁਸ਼ਲ ਅਤੇ ਕਿਸਾਨ-ਪੱਖੀ ਪਹੁੰਚ ਦਾ ਪ੍ਰਮਾਣ ਹੈ।

ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਜਨਰੇਸ਼ਨ ਇੰਜੀ. ਹਰਜੀਤ ਸਿੰਘ, ਡਾਇਰੈਕਟਰ ਵਿੱਤ ਸੀ.ਏ. ਐਸ.ਕੇ. ਬੇਰੀ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜੀ. ਇੰਦਰਪਾਲ ਸਿੰਘ ਅਤੇ ਡਾਇਰੈਕਟਰ ਤਕਨੀਕੀ ਇੰਜੀ. ਸੰਜੀਵ ਕੁਮਾਰ ਸੂਦ ਸ਼ਾਮਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement