Kapurthala News:ਚੋਣ ਰੰਜਿਸ਼ ਨੂੰ ਲੈ ਕੇ ਮਹਿਲਾ ਸਰਪੰਚ ਦੇ ਲੜਕੇ ਨੂੰ ਮਾਰੀ ਗੋਲੀ, ਗੰਭੀਰ ਜ਼ਖ਼ਮੀ
Published : Jun 9, 2025, 9:32 pm IST
Updated : Jun 9, 2025, 9:32 pm IST
SHARE ARTICLE
Kapurthala News: Woman sarpanch's son shot, seriously injured over election dispute
Kapurthala News: Woman sarpanch's son shot, seriously injured over election dispute

ਪੁਲਿਸ ਨੇ ਜਾਂਚ ਕੀਤੀ ਸ਼ੁਰੂ

Kapurthala News: ਕਪੂਰਥਲਾ ਦੇ ਪਿੰਡ ਲੱਖਣ ਕਲਾਂ ਵਿਖੇ ਸਰਪੰਚੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਕੁਝ ਵਿਅਕਤੀਆਂ ਵਲੋਂ ਮਹਿਲਾ ਸਰਪੰਚ ਦੇ ਲੜਕੇ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਲੜਕਾ ਗੰਭੀਰ ਜ਼ਖਮੀ ਹੋ ਗਿਆ।ਜ਼ਖ਼ਮੀ ਨੌਜਵਾਨ ਨੂੰ ਉਸਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਹੈ।  

ਐਮਰਜੈਂਸੀ ਵਾਰਡ ਵਿਚ ਜ਼ੇਰੇ ਇਲਾਜ ਪਵਿੱਤਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਲੱਖਣ ਕਲਾਂ ਪੱਤੀ ਖ਼ਿਜਰਪੁਰ ਨੇ ਦੱਸਿਆ ਕਿ ਉਸਦੀ ਮਾਤਾ ਤਜਿੰਦਰ ਕੌਰ ਜੋ ਕਿ ਪਿੰਡ ਦੀ ਮੌਜੂਦਾ ਸਰਪੰਚ ਹੈ ਤੇ ਉਸਦੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਚੋਣਾਂ ਦੀ ਪੁਰਾਣੀ ਰੰਜਿਸ਼ ਕਾਰਨ ਉਸਨੂੰ ਧੋਖੇ ਨਾਲ ਅਕੈਡਮੀ ਵਿਖੇ ਸੱਦਿਆ ਜਦੋਂ ਉਹ ਉਥੇ ਪਹੁੰਚਿਆਂ ਤਾਂ ਪਹਿਲਾਂ ਤੋਂ ਮੌਜੂਦ ਕੁਝ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਵਿਚੋਂ ਇਕ ਗੋਲੀ ਉਸਦੇ ਸਿਰ ਦੇ ਕੋਲ ਲੰਘੀ ਤੇ ਦੂਸਰੀ ਉਸਦੀ ਬਾਂਹ ਵਿਚ ਲੱਗੀ। ਡੀ.ਐਸ.ਪੀ. ਦੀਪ ਕਰਨ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement