Fazilka News: ਫਾਜ਼ਿਲਕਾ ਵਿਚ ਬਲਾਤਕਾਰ ਦੇ ਦੋਸ਼ੀ ਨੂੰ 20 ਸਾਲ ਦੀ ਸੁਣਾਈ ਸਜ਼ਾ
Published : Jun 9, 2025, 2:02 pm IST
Updated : Jun 9, 2025, 2:02 pm IST
SHARE ARTICLE
Rape accused sentenced to 20 years in Fazilka News in punjabi
Rape accused sentenced to 20 years in Fazilka News in punjabi

Fazilka News: ਅਦਾਲਤ ਨੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ, ਮੁਲਜ਼ਮ ਨੇ ਦੋ ਸਾਲ ਪਹਿਲਾਂ ਨਾਬਾਲਗ ਨੂੰ ਅਗ਼ਵਾ ਕਰ ਕੇ ਕੀਤਾ ਸੀ ਜਬਰ ਜਨਾਹ

Rape accused sentenced to 20 years in Fazilka News: ਫਾਜ਼ਿਲਕਾ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਬਲਾਤਕਾਰ ਕਰਨ ਦੇ ਮਾਮਲੇ ਵਿੱਚ, ਫਾਜ਼ਿਲਕਾ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਠਹਿਰਾਉਂਦੇ ਹੋਏ ਵੀਹ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਸਦਰ ਥਾਣੇ ਦੇ ਪੁਲਿਸ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ 6 ਜਨਵਰੀ 2022 ਨੂੰ ਇੱਕ ਨਾਬਾਲਗ ਦੇ ਅਗਵਾ ਅਤੇ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਵਿੱਚ ਪਿੰਡ ਵਲੇਸ਼ਾਹ ਉਤਾੜ ਦੇ ਰਹਿਣ ਵਾਲੇ ਸੰਦੀਪ ਸਿੰਘ 'ਤੇ ਲੜਕੀ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਗਿਆ ਸੀ।

ਸੰਦੀਪ ਨੇ ਨਾਬਾਲਗ ਲੜਕੀ ਨੂੰ ਅਗਵਾ ਕਰ ਲਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਮੁਲਜ਼ਮ ਖ਼ਿਲਾਫ਼ ਧਾਰਾ 363, 366ਏ, 376 ਆਈਪੀਸੀ ਅਤੇ 6 ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਅਦਾਲਤ ਵਿੱਚ ਚੱਲ ਰਹੇ ਇਸ ਮਾਮਲੇ ਤੋਂ ਬਾਅਦ ਹੁਣ ਅਦਾਲਤ ਨੇ ਸਜ਼ਾ ਸੁਣਾ ਦਿੱਤੀ ਹੈ। ਫ਼ੈਸਲਾ ਸੁਣਾਉਂਦੇ ਹੋਏ ਫਾਜ਼ਿਲਕਾ ਅਦਾਲਤ ਦੇ ਜੱਜ ਤਰਨਤਾਰਨ ਸਿੰਘ ਬਿੰਦਰਾ ਨੇ ਦੋਸ਼ੀ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੂੰ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement