YouTuber Jasbir Singh: ਮੁੜ ਰਿਮਾਂਡ ’ਤੇ ਯੂਟਿਊਬਰ ਜਸਬੀਰ ਸਿੰਘ
Published : Jun 9, 2025, 4:25 pm IST
Updated : Jun 9, 2025, 4:25 pm IST
SHARE ARTICLE
YouTuber Jasbir Singh on remand again
YouTuber Jasbir Singh on remand again

2 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਮੋਹਾਲੀ ਅਦਾਲਤ ਵਿਚ ਕੀਤਾ ਸੀ ਪੇਸ਼

YouTuber Jasbir Singh on remand again: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਸ਼ਹੂਰ ਯੂਟਿਊਬਰ ਜਸਬੀਰ ਸਿੰਘ ਉਰਫ਼ ਜਾਨ ਮਹਿਲ ਨੂੰ ਦੋ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ (9 ਜੂਨ) ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਮੁੜ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। 

ਰੋਪੜ (ਪੰਜਾਬ) ਦੇ ਯੂਟਿਊਬਰ ਜਸਬੀਰ ਸਿੰਘ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਹ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਸੀ। ਪੰਜਾਬ ਪੁਲਿਸ ਦਾ ਆਰੋਪ ਹੈ ਕਿ ਜਸਬੀਰ ਭਾਰਤੀ ਫ਼ੌਜੀ ਠਿਕਾਣਿਆਂ ਬਾਰੇ ਜਾਣਕਾਰੀ ਪਾਕਿਸਤਾਨ ਨੂੰ ਭੇਜਦਾ ਸੀ।

ਪੁਲਿਸ ਨੂੰ ਉਸ ਦੇ ਮੋਬਾਈਲ ਵਿੱਚ 150 ਤੋਂ ਵੱਧ ਫ਼ੌਜੀ ਅਧਿਕਾਰੀਆਂ, ਸੰਸਥਾਵਾਂ ਅਤੇ ਲੋਕਾਂ ਦੇ ਨੰਬਰ ਮਿਲੇ ਹਨ। ਇਹ ਸਭ ਜੋਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਇਆ।

ਜੇਕਰ ਅਦਾਲਤ ਉਸ ਨੂੰ ਨਿਆਇਕ ਹਿਰਾਸਤ ਵਿੱਚ ਭੇਜਦੀ ਹੈ, ਤਾਂ ਹਰਿਆਣਾ ਪੁਲਿਸ ਆਉਣ ਵਾਲੇ ਦਿਨਾਂ ਵਿੱਚ ਉਸ ਨੂੰ ਰਿਮਾਂਡ ’ਤੇ ਵੀ ਲੈ ਸਕਦੀ ਹੈ। ਕਿਉਂਕਿ ਹਰਿਆਣਾ ਪੁਲਿਸ ਪਹਿਲਾਂ ਹੀ ਉਸ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਸੀ। ਉਸ ਨੂੰ 6 ਜੂਨ ਨੂੰ ਵੀ ਤਲਬ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਜਯੋਤੀ ਅਤੇ ਉਸ ਕੋਲੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਵੇਗੀ।
 

SHARE ARTICLE

ਏਜੰਸੀ

Advertisement

ਰੱਬ ਅਜਿਹੀ ਭੈੜੀ ਨੂੰਹ ਕਿਸੇ ਨੂੰ ਨਾ ਦੇਵੇ, ਮੁੰਡੇ ਨੇ ਘਰ ਵੇਚ ਕੇ ਪਤਨੀ ਨੂੰ ਭੇਜਿਆ ਸੀ ਵਿਦੇਸ਼

01 Jun 2025 3:18 PM

ਵੱਡੀ ਖ਼ਬਰ: 'India ਨੇ ਲੜਾਕੂ ਜਹਾਜ਼ ਗੁਆਏ', CDS ਨੇ ਕਬੂਲੀ ਗੱਲ, ਬਿਆਨ 'ਤੇ ਸਿਆਸੀ ਬਵਾਲ, LIVE

01 Jun 2025 3:17 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 28/05/2025

28 May 2025 8:59 PM

Corona ਕਾਰਨ ਹੋਈਆਂ 13 ਮੌਤਾਂ, ਜਾਨਲੇਵਾ ਕੋਰੋਨਾ ਤੋਂ ਕਿਵੇਂ ਹੋਵੇ ਬਚਾਅ ? 0172-4634590 'ਤੇ ਕਾਲ ਕਰਕੇ ਦਿਓ ਰਾਇ

28 May 2025 8:55 PM

Thar Constable Amandeep ਦੀ Arrest 'ਤੇ Afsana Khan ਦੀ Sister Raftaar ਦਾ ਵੱਡਾ ਬਿਆਨ।Exclusive interview

28 May 2025 4:09 PM
Advertisement