ਖ਼ਬਰਾਂ |

ਤਾਜ਼ਾ |

‘ਆਪ' ਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਯੂਥ ਪ੍ਰਧਾਨ ਅਤੇ ਮੌਜੂਦਾ ਸਰਪੰਚ 'ਤੇ ਹਮਲਾ

By : JAGDISH

Published : Jun 9, 2026, 8:58 pm IST
Updated : Jun 9, 2026, 8:58 pm IST
SHARE ARTICLE
Attack on Youth President and current Sarpanch of AAP's Fatehgarh Churian constituency
Attack on Youth President and current Sarpanch of AAP's Fatehgarh Churian constituency

ਗੁਰਬਿੰਦਰ ਸਿੰਘ 'ਤੇ ਅਣਪਛਾਤੇ ਵਿਅਕਤੀਆਂ ਨੇ ਕੀਤੀ ਫਾਇਰਿੰਗ

ਫ਼ਤਿਹਗੜ੍ਹ ਚੂੜੀਆਂ : ਗੁਰਦਾਸਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਕਾਦੀਆਂ ਰਾਜਪੂਤਾਂ ਵਿਖੇ ਅਣਪਛਾਤਿਆਂ ਵਿਅਕਤੀਆਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਯੂਥ ਪ੍ਰਧਾਨ ਅਤੇ ਮੌਜੂਦਾ ਸਰਪੰਚ ਗੁਰਬਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਜਖ਼ਮੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਜੂਦਾ ਸਰਪੰਚ ਗੁਰਬਿੰਦਰ ਸਿੰਘ ਪੁੱਤਰ ਜਗਦੀਪ ਸਿੰਘ ਆਪਣੇ ਪਿੰਡੋਂ ਬਾਹਰ ਫਿਰਨੀ ਉੱਪਰ ਆਪਣੀ ਕਾਰ ਉੱਪਰ ਜਾ ਰਿਹਾ ਸੀ ਅਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਇਕਦਮ ਉਸ ਉਪਰ ਗੋਲੀਆਂ ਚਲਾ ਦਿੱਤੀਆਂ ਜੋ ਉਸ ਦੀ ਲੱਤ ਅਤੇ ਪੱਟ ਤੇ ਲੱਗੀਆਂ, ਅਤੇ ਹਮਲਾਵਰ ਉਥੋਂ ਮੋਟਰਸਾਈਕਲ ਉੱਪਰ ਫ਼ਰਾਰ ਹੋ ਗਏ। ਪਤਾ ਲੱਗਣ ਤੇ ਪਰਿਵਾਰਿਕ ਮੈਂਬਰਾਂ ਨੇ ਬਟਾਲਾ ਦੇ ਸਿਵਲ ਹਸਪਤਾਲ ਇਲਾਜ ਲਈ ਲਿਜਾਇਆ ਜਿੱਥੋਂ ਡਾਕਟਰਾਂ ਨੇ ਰੈਫ਼ਰ ਕਰਕੇ ਅੰਮ੍ਰਿਤਸਰ ਲਈ ਭੇਜ ਦਿੱਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement