ਖ਼ਬਰਾਂ |

ਤਾਜ਼ਾ |

ਮੋਗਾ 'ਚ ਮੱਕੀ ਵੱਢਣ ਵਾਲੀ ਮਸ਼ੀਨ 'ਚ ਆਉਣ ਕਾਰਨ ਨੌਜਵਾਨ ਦੀ ਮੌਤ

By : JAGDISH

Published : Jun 9, 2026, 10:20 pm IST
Updated : Jun 9, 2026, 10:20 pm IST
SHARE ARTICLE
Youth dies after getting hit by corn harvesting machine in Moga
Youth dies after getting hit by corn harvesting machine in Moga

ਮ੍ਰਿਤਕ ਦੀ 30 ਸਾਲ ਦੇ ਰਸੀਲਾ ਵਜੋਂ ਹੋਈ ਪਛਾਣ

ਧਰਮਕੋਟ : ਮੋਗਾ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਗੱਟੀ ਜੱਟਾਂ ਵਿੱਚ ਇੱਕ ਦਰਦਨਾਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 30 ਸਾਲਾ ਰਸੀਲਾ ਵਾਸੀ ਪਿੰਡ ਗੱਟੀ ਜੱਟਾਂ ਵਜੋਂ ਹੋਈ ਹੈ। ਰਸੀਲਾ ਆਪਣੇ ਹੀ ਪਿੰਡ ਦੇ ਜ਼ਮੀਦਾਰ ਗੁਰਭੇਜ ਸਿੰਘ ਕੋਲ ਮੱਕੀ ਵੱਢਣ ਵਾਲੀ (ਸਾਇਲੇਜ) ਮਸ਼ੀਨ ’ਤੇ ਕੰਮ ਕਰਦਾ ਸੀ। ਅਤੇ ਮ੍ਰਿਤਕ ਇਕ ਡੇਢ ਸਾਲ ਦੇ ਬੱਚੇ ਦਾ ਪਿਤਾ ਸੀ। 

ਜਾਣਕਾਰੀ ਅਨੁਸਾਰ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਗੁਰਭੇਜ ਸਿੰਘ ਅਤੇ ਰਸੀਲਾ ਟਰੈਕਟਰ ਨਾਲ ਚੱਲਣ ਵਾਲੀ ਸਾਇਲੇਜ ਮਸ਼ੀਨ ਰਾਹੀਂ ਮੱਕੀ ਦੀ ਫ਼ਸਲ ਦੀ ਵਾਢੀ ਕਰ ਰਹੇ ਸਨ । ਗੁਰਭੇਜ ਸਿੰਘ ਨੇ ਦੱਸਿਆ ਕਿ ਉਹ ਖੁਦ ਵੀ ਮੌਕੇ ’ਤੇ ਮੌਜੂਦ ਸੀ ਅਤੇ ਰਸੀਲਾ ਟਰੈਕਟਰ ਚਲਾ ਰਿਹਾ ਸੀ। ਇਸ ਦੌਰਾਨ ਅਚਾਨਕ ਮਸ਼ੀਨ ਵਿੱਚ ਮੱਕੀ ਦਾ ਗਾਲਾ ਫਸ ਗਿਆ। ਗਾਲੇ ਨੂੰ ਅੱਗੇ ਕਰਨ ਲਈ ਰਸੀਲਾ ਟਰੈਕਟਰ ਤੋਂ ਹੇਠਾਂ ਉਤਰਿਆ ਅਤੇ ਮਸ਼ੀਨ ਦੇ ਨੇੜੇ ਚਲਾ ਗਿਆ। ਇਸ ਦੌਰਾਨ ਅਚਾਨਕ ਉਸ ਦਾ ਪੈਰ ਮੱਕੀ ਦੇ ਟਾਂਡਿਆਂ ਵਿੱਚ ਫਸ ਗਿਆ ਅਤੇ ਚੱਲ ਰਹੀ ਮਸ਼ੀਨ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਗੁਰਭੇਜ ਸਿੰਘ ਅਨੁਸਾਰ ਉਸ ਨੇ ਤੁਰੰਤ ਮਸ਼ੀਨ ਬੰਦ ਕਰ ਦਿੱਤੀ, ਪਰ ਉਦੋਂ ਤੱਕ ਕਾਫ਼ੀ ਦੇਰ ਹੋ ਚੁੱਕੀ ਸੀ। ਮਸ਼ੀਨ ਰਸੀਲੇ ਦੇ ਸਰੀਰ ਨੂੰ ਧੜ ਤੋਂ ਹੇਠਾਂ ਤੱਕ ਆਪਣੇ ਅੰਦਰ ਖਿੱਚ ਚੁੱਕੀ ਸੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਗੁਰਭੇਜ ਸਿੰਘ ਨੇ ਰੌਲਾ ਪਾਇਆ, ਜਿਸ ’ਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਕੇ ’ਤੇ ਇਕੱਠੇ ਹੋ ਗਏ। ਪਿੰਡ ਵਾਸੀਆਂ ਦੀ ਮਦਦ ਨਾਲ ਮ੍ਰਿਤਕ ਦੀ ਦੇਹ ਨੂੰ ਮਸ਼ੀਨ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਖ਼ਬਰ ਲਿਖੇ ਜਾਣ ਤੱਕ ਨਾ ਤਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਅਤੇ ਨਾ ਹੀ ਪੋਸਟਮਾਰਟਮ ਕਰਵਾਉਣ ਸਬੰਧੀ ਕੋਈ ਫ਼ੈਸਲਾ ਲਿਆ ਗਿਆ ਸੀ। ਪਰਿਵਾਰ ਵੱਲੋਂ ਅਗਲੇ ਕਦਮ ਬਾਰੇ ਵਿਚਾਰ ਕੀਤਾ ਜਾ ਰਿਹਾ ਸੀ। ਇਹ ਦੁਖਦਾਈ ਘਟਨਾ ਪਿੰਡ ਗੱਟੀ ਜੱਟਾਂ, ਤਹਿਸੀਲ ਧਰਮਕੋਟ, ਜ਼ਿਲ੍ਹਾ ਮੋਗਾ ਵਿੱਚ ਵਾਪਰੀ, ਜਿਸ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement