ਹਾਈਕਮਾਨ ਨੇ ਵਰਕਰ ਮਿਲਣੀ ਦੇ ਨਾਂ ਹੇਠ ਲੋਕ ਸਭਾ ਚੋਣਾਂ ਲਈ ਕਾਂਗਰਸੀਆਂ ਦੀ ਨਬਜ਼ ਟਟੋਲੀ
Published : Jul 9, 2018, 11:11 am IST
Updated : Jul 9, 2018, 11:11 am IST
SHARE ARTICLE
Congressman During Meeting in Skyland Resort
Congressman During Meeting in Skyland Resort

ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਂਡ ਨੇ ਵਰਕਰਾਂ ਦੀ ਨਬਜ਼ ਟਟੋਲਣੀ ਸ਼ੁਰੂ ਕਰ ਦਿਤੀ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਆਦੇਸ਼ਾਂ ਹੇਠ ....

ਬਠਿੰਡਾ, ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਂਡ ਨੇ ਵਰਕਰਾਂ ਦੀ ਨਬਜ਼ ਟਟੋਲਣੀ ਸ਼ੁਰੂ ਕਰ ਦਿਤੀ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਆਦੇਸ਼ਾਂ ਹੇਠ ਦੋ ਦਿਨਾਂ ਤੋਂ ਆਲ ਇੰਡੀਆ ਕਾਂਗਰਸ ਦੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਜਨਰਲ ਸੈਕਟਰੀ ਹਰੀਸ਼ ਚੌਧਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਰਕਰਾਂ ਤੇ ਹੇਠਲੇ ਪੱਧਰ ਦੇ ਆਗੂਆਂ ਨਾਲ ਬੰਦ ਕਮਰਿਆਂ 'ਚ ਮੀਟਿੰਗਾਂ ਕਰ ਰਹੇ ਹਨ।

ਉਨ੍ਹਾਂ ਇਨ੍ਹਾਂ ਮੀਟਿੰਗਾਂ ਵਿਚ ਆਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਦੇ ਮਜ਼ਬੂਤ ਉਮੀਦਵਾਰ ਬਾਰੇ ਜਾਣਨਾ ਚਾਹਿਆ। ਇਸ ਦੇ ਨਾਲ ਹੀ ਕਾਂਗਰਸ ਸਰਕਾਰ ਦੀਆਂ ਕਮੀਆਂ ਤੇ ਪ੍ਰਾਪਤੀਆਂ ਬਾਰੇ ਵੀ ਗੱਲ ਕੀਤੀ। ਹਾਲਾਂਕਿ ਇਨ੍ਹਾਂ ਮੀਟਿੰਗਾਂ ਵਿਚ ਹਰ ਥਾਂ ਕਾਂਗਰਸੀ ਵਿਚ ਗੁਟਬੰਦੀ ਖੁਲ੍ਹ ਕੇ ਸਾਹਮਣੇ ਆਈ। 
ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸੂਬੇ 'ਚ ਸਰਕਾਰ ਬਣਨ ਦੇ ਡੇਢ ਸਾਲ ਬਾਅਦ ਵੀ ਸਰਕਾਰੇ ਦਰਬਾਰੇ ਸੁਣਵਾਈ ਨਾ ਹੋਣ ਦੇ ਦੁਖੜੇ ਰੋਏ।

ਕਈ ਥਾਂ ਅਕਾਲੀ ਤਰਜ਼ 'ਤੇ ਬਣੇ ਹਲਕਾ ਇੰਚਾਰਜਾਂ ਦਾ ਵਿਰੋਧ ਵੀ ਦੇਖਣ ਨੂੰ ਮਿਲਿਆ। ਵਰਕਰਾਂ ਨੂੰ ਰੰਜ ਸੀ ਕਿ ਉਨ੍ਹਾਂ ਨੂੰ ਹਰ ਛੋਟੇ ਤੋਂ ਛੋਟੇ ਕੰਮ ਲਈ ਹਲਕਾ ਇੰਚਾਰਜ ਤਕ ਪਹੁੰਚ ਕਰਨੀ ਪੈਂਦੀ ਹੈ। ਵਰਕਰਾਂ ਨੇ ਹਾਈਕਮਾਂਡ ਸਾਹਮਣੇ ਲੋਕ ਸਭਾ ਦੇ ਨਾਲ-ਨਾਲ ਪੰਚਾਇਤੀ ਚੋਣਾਂ ਜਿੱਤਣ ਲਈ ਵਰਕਰਾਂ ਨੂੰ ਵਧੇਰੇ ਸ਼ਕਤੀਆਂ ਦੇਣ ਦੀ ਮੰਗ ਕੀਤੀ। ਦਸਣਾ ਬਣਦਾ ਹੈ ਕਿ ਸ੍ਰੀਮਤੀ ਆਸ਼ਾ ਕੁਮਾਰੀ ਤੇ ਹਰੀਸ਼ ਚੌਧਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਾਲ ਮਿਲ ਕੇ ਹੇਠਲੇ ਪੱਧਰ 'ਤੇ ਵਰਕਰਾਂ ਨਾਲ ਗੱਲਬਾਤ ਕਰ ਰਹੇ ਹਨ।

ਬੀਤੇ ਕਲ ਇਨ੍ਹਾਂ ਵਲੋਂ ਮਾਨਸਾ ਅਤੇ ਬੁਢਲਾਡਾ ਹਲਕੇ ਵਿਚ ਮੀਟਿੰਗਾਂ ਕੀਤੀਆਂ ਗਈਆਂ ਸਨ ਤੇ ਅੱਜ ਬਠਿੰਡਾ ਦਿਹਾਤੀ ਤੋਂ ਇਲਾਵਾ ਮੌੜ ਮੰਡੀ ਵਿਖੇ ਵਰਕਰਾਂ ਦੇ ਢਿੱਡ ਦੀ ਜਾਣਨ ਦੀ ਕੋਸ਼ਿਸ਼ ਕੀਤੀ। ਕਾਂਗਰਸ ਹਾਈਕਮਾਂਡ ਨੇ ਦੋ ਦੋ ਪਿੰਡਾਂ ਦੇ ਕਾਂਗਰਸੀ ਵਰਕਰਾਂ ਨੂੰ ਇਕ ਬੰਦ ਕਮਰੇ ਵਿਚ ਬੁਲਾ ਕੇ ਉਨ੍ਹਾਂ ਕੋਲੋਂ ਅੱਜ ਦੀ ਰਾਜਸੀ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਪਾਰਲੀਮੈਂਟ ਚੋਣਾਂ ਜਿੱਤਣ ਲਈ ਸੂਝਾਅ ਵੀ ਲਏ।

ਵਰਕਰਾਂ ਨੇ ਦਸਿਆ ਕਿ ਪੰਜਾਬ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਹਰੀਸ਼ ਚੌਧਰੀ ਨੇ ਵਿਸ਼ਵਾਸ ਦੁਆਇਆ ਕਿ ਉਹ ਵਰਕਰਾਂ ਦੀਆਂ ਭਾਵਨਾਵਾਂ ਨੂੰ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਤਕ ਪੁਜਦਾ ਕਰਨਗੇ। ਦੋਵਾਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿਤੀ ਜਾਵੇਗੀ। 

ਅੱਜ ਕੇਂਦਰੀ ਹਾਈਕਮਾਂਡ ਨਾਲ ਜ਼ਿਲ੍ਹੇ ਨਾਲ ਸਬੰਧਤ ਦੋ ਵਜ਼ੀਰ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਇਲਾਵਾ ਮੁੱਖ ਮੰਤਰੀ ਦੇ ਓਐਸਡੀ ਕੈਪਟਨ ਸੰਦੀਪ ਸਿੰਘ ਸੰਧੂ ਵੀ ਵਿਸ਼ੇਸ਼ ਤੌਰ 'ਤੇ ਪੁੱਜੇ ਹੋਏ ਸਨ। ਉਨ੍ਹਾਂ ਬਠਿੰਡਾ ਸ਼ਹਿਰ ਦੀ ਮੁਲਤਾਨੀਆ ਰੋਡ ਦੇ ਸਕਾਈਲੈਂਡ ਰਿਜਾਰਟ ਵਿਚ ਵਰਕਰਾਂ ਦੇ ਅਧੂਰੇ ਕੰਮ ਧੰਦਿਆਂ ਲਈ ਤੁਰਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।

 ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਹਰਵਿੰਦਰ ਸਿੰਘ ਲਾਡੀ ਦਾ ਕਹਿਣਾ ਸੀ ਕਿ ਕਾਂਗਰਸ ਹਾਈਕਮਾਂਡ ਨੇ ਵਰਕਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਭਾਵਨਾਵਾਂ ਜਾਣ ਲਈਆਂ ਹਨ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਦੀ ਕਦਰ ਕਰੇ। ਇਸ ਮੌਕੇਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਭਲੇਰੀਆ,

ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਗੋਨਿਆਣਾ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਬਲਾਕ ਪ੍ਰਧਾਨ ਪਰਵਿੰਦਰ ਸਿੰਘ ਸ਼ਰਨੀ, ਸੀਨੀਅਰ ਆਗੂ ਗੁਰਭਗਤ ਸਿੰਘ, ਇੰਜੀ. ਰੁਪਿੰਦਰਜੀਤ ਸਿੰਘ, ਐਡਵੋਕੇਟ ਗੁਰਇਕਬਾਲ ਸਿੰਘ ਚਹਿਲ, ਸਾਬਕਾ ਬਲਾਕ ਪ੍ਰਧਾਨ ਹਰਿੰਦਰ ਮਾਨ ਆਦਿ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement