ਭੀਖੀ: ਸਾਂਝ ਕੇਂਦਰ ਵੱਲੋਂ ਕਰਵਾਇਆ ਗਿਆ ਸੈਮੀਨਰ ,ਵਿਦਿਆਰਥੀਆਂ ਨੂੰ ਨਸ਼ਾ ਨਾ ਕਰਨ ਦੀ ਚੁਕਵਾਈ ਸਹੁੰ
Published : Jul 9, 2018, 9:56 am IST
Updated : Jul 9, 2018, 9:57 am IST
SHARE ARTICLE
students
students

ਪੰਜਾਬ `ਚ ਨਸਿਆ ਦਾ ਕਹਿਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੀ ਜਵਾਨੀ ਨੂੰ ਇਸ ਨਸ਼ੇ ਦੀ ਭੈੜੀ ਬਿਮਾਰੀ ਤੋਂ ਬਚਾਉਣ ਲਈ ਵਿਸ਼ੇਸ ਉਪਰਾਲੇ ਕਰ ਰਹੀ

ਭੀਖੀ: ਜਿਥੇ ਪੰਜਾਬ `ਚ ਨਸਿਆ ਦਾ ਕਹਿਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੀ ਜਵਾਨੀ ਨੂੰ ਇਸ ਨਸ਼ੇ ਦੀ ਭੈੜੀ ਬਿਮਾਰੀ ਤੋਂ ਬਚਾਉਣ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ। ਇਹਨਾਂ ਹੀ ਨਹੀਂ ਸਗੋਂ ਪਿੰਡ ਦੀਆਂ ਪੰਚਾਇਤਾਂ ਵੀ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਆਪਣਾ ਬਣਦਾ ਯੋਗਦਾਨ ਪਾ ਰਹੀਆਂ ਹਨ। ਪੰਜਾਬ ਦੀ ਜਵਾਨੀ ਨੂੰਨਸ਼ੇ ਤੋਂ ਬਚਾਉਣ ਲਈ ਥਾਂ ਥਾਂ ਮੋਰਚੇ ਵੀ ਕੱਢੇ ਜਾ ਰਹੇ ਹਨ। 

drugsdrugs

ਪੰਜਾਬ ਦੇ ਬੱਚਿਆਂ ਨੂੰ ਨਸ਼ੇ ਤੋਂ ਬਚਾਉਣ ਲਈ ਅਜਿਹਾ ਹੀ ਇਕ ਉਪਰਾਲਾ ਸਾਂਝ ਕੇਂਦਰ ਭੀਖੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਉਹਨਾਂ ਨੇ ਇਸ ਸੈਮੀਨਰ ਵਿਚ ਬੱਚਿਆਂ ਨੂੰ ਨਸਿਆ ਸਬੰਧੀ ਹੋ ਰਹੇ ਨੁਕਸਾਨ ਬਾਰੇ ਦਸਿਆ। ਇਸ ਮੌਕੇ ਮੌਜੂਦ ਸਥਾਨਕ ਥਾਣਾ ਮੁਖੀ ਅੰਗਰੇਜ ਸਿੰਘ ਨੇ ਆਸ ਪਾਸ ਹੋ ਰਹੀ ਨਸ਼ਾ ਤਸਕਰੀ ਬਾਰੇ ਜਾਣੂ ਕਰਵਾਇਆ। 

say no to drugsay no to drug

ਨਾਲ ਉਹਨਾਂ ਨੇ ਵਿਦਿਆਰਥੀਆਂ ਨੂੰ ਨਸ਼ੇ ਨਾਲ ਹੋ ਰਹੇ ਨੁਕਸਾਨ ਅਤੇ ਨਸ਼ਾ ਨਾ ਕਰਨ ਬਾਰੇ ਵੀ ਕਿਹਾ। ਇਸ ਮੌਕੇ ਸੈਮੀਨਰ `ਚ ਮੌਜੂਦ ਸਾਂਝ ਕੇਂਦਰ ਇੰਚਾਰਜ ਸਮਰਾਟਵੀਰ ਨੇ ਵੀ ਬਚਿਆ ਨੂੰ ਨਸ਼ਾ ਨਾ ਕਰਨ ਬਾਰੇ ਪ੍ਰੇਰਿਤ ਕੀਤਾ। ਨਾਲ ਹੀ ਉਹਨਾਂ ਨੇ ਨਸਿਆ ਨਾਲ ਨਾਲ ਹੋ ਰਹੇ ਨੁਕਸਾਨ ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ। ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਉਹਨਾਂ ਨੂੰ ਕੋਈ ਵੀ ਨਸ਼ਾ ਤਸਕਰੀ ਵਿਅਕਤੀ ਦਿਖਾਈ ਦਿੰਦਾ ਹੈ ਤਾ ਜਲਦੀ ਨਾਲ ਉਸ ਬਾਰੇ ਪੁਲਿਸ ਨੂੰ ਇਤਲਾਹ ਦਿਓ,ਤਾ ਜੋ ਇਸ ਨਸ਼ੇ ਜਿਹੀ ਭੈੜੀ ਬਿਮਾਰੀ ਨੂੰ ਠੱਲ ਪੈ ਜਾ ਸਕੇ। 

drugsdrugs

ਦੱਸਿਆ ਜਾ ਰਿਹਾ ਹੈ ਕਿ ਨਸ਼ੇ ਨੂੰ ਰੋਕਣ ਲਈ ਜੋ ਉਪਰਲਾ ਚਲਾਇਆ ਗਿਆ ਹੈ, ਸਾਂਝ ਕੇਂਦਰ ਅਤੇ ਪੁਲਿਸ ਅਧਿਕਾਰੀਆਂ ਵਲੋਂ ਜਾਰੀ ਰਹੇਗਾ। ਉਹਨਾਂ ਨੇ ਇਹ ਵੀ ਕਿਹਾ ਹੈ ਕਿ ਅਸੀਂ ਜਿਲ੍ਹੇ ਦੇ ਹੋਰਾਂ ਸਕੂਲਾਂ ਵਿਚ ਵੀ ਇਸ ਤਰਾਂ ਦੇ ਸੈਮੀਨਰ ਆਯੋਜਿਤ ਕਰਾਂਗੇ, ਤਾ ਜੋ ਨਸ਼ੇ ਨੂੰ ਸੂਬੇ ਵਿਚੋਂ ਖ਼ਤਮ ਕੀਤਾ ਜਾ ਸਕੇ। ਅੰਤ ਉਹਨਾਂ ਨੇ ਮੌਜੂਦਾ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਾਰੀ ਜ਼ਿੰਦਗੀ 'ਚ ਨਸ਼ਾ ਨਾ ਕਰਨ ਦੀ ਸਹੁੰ ਚੁਕਵਾਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰੁਪੇਸ਼ ਦੀਵਾਨ ਅਤੇ ਬਾਕੀ ਸਾਰੇ ਅਧਿਆਪਕ ਮੌਜੂਦ ਰਹੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement