
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜੀ.ਐਸ.ਟੀ. ਦਰਾਂ ਨੂੰ ਸਰਲ ਬਣਾਉਣ ਲਈ ਇਸ ਪ੍ਰਣਾਲੀ ਦੀ ...
ਚੰਡੀਗੜ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜੀ.ਐਸ.ਟੀ. ਦਰਾਂ ਨੂੰ ਸਰਲ ਬਣਾਉਣ ਲਈ ਇਸ ਪ੍ਰਣਾਲੀ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਜੀ.ਸੀ.ਐਸ. ਪ੍ਰਣਾਲੀ ਨੂੰ ਹੋਰ ਦਰੁਸਤ ਬਣਾਉਣ ਦੀ ਵੀ ਮੰਗ ਕੀਤੀ ਜਿਸ ਨਾਲ ਮੁਲਕ ਦੇ ਕਾਰੋਬਾਰੀਆਂ, ਵਪਾਰੀਆਂ ਅਤੇ ਸਨਅਤਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਜੇਕਰ ਪੂਰੀ ਤਰ੍ਹਾਂ ਖਤਮ ਨਹੀਂ ਹੁੰਦੀਆਂ ਤਾਂ ਘੱਟੋ-ਘੱਟ ਘਟਾਈਆਂ ਤਾਂ ਜਾ ਸਕਣ।
ਇਕ ਅਰਧ ਸਰਕਾਰੀ ਪੱਤਰ ਵਿੱਚ ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਅਪੀਲ ਕੀਤੀ ਕਿ ਸਹਿਕਾਰੀ ਸੰਘਵਾਦ ਦੀ ਭਾਵਨਾ ਮੁਤਾਬਕ ਜੀ.ਐਸ.ਟੀ. ਦੀਆਂ ਕੁਝ ਅੜਚਣਾਂ ਦਾ ਫੌਰੀ ਹੱਲ ਕੀਤਾ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਜੀ.ਐਸ.ਟੀ. ਇਕ ਸੁਧਾਰਵਾਦੀ ਪ੍ਰਣਾਲੀ ਸੀ ਜਿਸ ਦਾ ਸਮੁੱਚੇ ਮੁਲਕ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਆਪਣੇ ਸਿਆਸੀ ਵਖਰੇਵਿਆਂ ਤੋਂ ਉਪਰ ਉਠ ਕੇ ਇਸ ਦੇ ਹੱਕ ਵਿੱਚ ਖੜ੍ਹੀਆਂ ਸਨ।
ਇਸ ਨਵੀਂ ਟੈਕਸ ਪ੍ਰਣਾਲੀ ਪ੍ਰਤੀ ਕੁਝ ਸ਼ੰਕਿਆਂ ਦੇ ਬਾਵਜੂਦ ਸੂਬਿਆਂ ਨੇ ਸਾਡੇ ਸਦੀਆਂ ਪੁਰਾਣੀ ਟੈਕਸ ਪ੍ਰਣਾਲੀ ਦੇ ਸੁਧਾਰ ਅਤੇ ਸਰਲੀਕਰਨ ਲਈ ਨਵੀਂ ਪ੍ਰਣਾਲੀ ਦਾ ਸਮਰਥਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜੀ.ਐਸ.ਟੀ. ਨਾਲ ਸਬੰਧਤ ਪ੍ਰਕ੍ਰਿਆ ਨੂੰ ਸੁਖਾਲਾ ਬਣਾਉਣ, ਕੀਮਤਾਂ ਵਿੱਚ ਸੰਤੁਲਨ ਬਿਠਾਉਣ ਅਤੇ ਟੈਕਸ ਮਾਲੀਆ ਨੂੰ ਵਧਾਉਣ ਸਮੇਤ ਮੁੱਖ ਸੁਧਾਰਾਂ ਦੀ ਉਮੀਦ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਇਕ ਸਾਲ ਦਾ ਤਜਰਬਾ ਹੋਰ ਵੀ ਕੁੜੱਤਣ ਭਰਿਆ ਹੈ। ਉਨ੍ਹਾਂ ਨੇ ਜੀ.ਐਸ.ਟੀ. ਦੀ ਪੁਖਤਾ ਪ੍ਰਣਾਲੀ ਪ੍ਰਤੀ ਕੰਮ ਕਰਨ 'ਤੇ ਜ਼ੋਰ ਦਿੱਤਾ ਤਾਂ ਕਿ ਸੱਚੀ ਭਾਵਨਾ ਨਾਲ ਇਸ ਵਿਆਪਕ ਸੁਧਾਰ ਦੇ ਜਸ਼ਨ ਮਨਾਏ ਜਾ ਸਕਣ।