
ਕਿਸਾਨ ਵਲੋਂ ਕਰਜ਼ੇ ਤੋਂ ਤੰਗ ਹੋ ਕੇ ਮਾਨਸਿਕ ਪ੍ਰੇਸ਼ਾਨੀ ਤੇ ਚਲਦਿਆਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ
ਮਹਿਲਕਲਾਂ, 8 ਜੁਲਾਈ (ਜਗਦੇਵ ਸਿੰਘ ਸੇਖੋਂ): ਕਿਸਾਨ ਵਲੋਂ ਕਰਜ਼ੇ ਤੋਂ ਤੰਗ ਹੋ ਕੇ ਮਾਨਸਿਕ ਪ੍ਰੇਸ਼ਾਨੀ ਤੇ ਚਲਦਿਆਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਵਿਸ਼ੇਸ਼ ਜਾਣਕਾਰੀ ਦਿੰਦਿਆਂ ਥਾਣਾ ਮਹਿਲਕਲਾਂ ਦੇ ਏ.ਐਸ.ਆਈ ਮਹਿੰਦਰ ਸਿੰਘ ਨੇ ਦਸਿਆ ਕਿ ਪਿੰਡ ਮਹਿਲ ਖ਼ੁਰਦ ਵਿਖੇ ਇਕ ਮ੍ਰਿਤਕ ਕਿਸਾਨ ਬਬਰਜੀਤ ਸਿੰਘ 30 ਸਾਲ ਪੁੱਤਰ ਗੁਰਦੇਵ ਸਿੰਘ ਜੋ ਕਿ ਅਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਕੋਈ ਜ਼ਹਿਰੀਲੀ ਦਵਾਈ ਪੀ ਲਈ ਜਿਸ ਨੂੰ ਪਰਵਾਰ ਵਲੋਂ ਸਿਵਲ ਹਸਪਤਾਲ ਬਰਨਾਲਾ ਦਾਖ਼ਲ ਕਰਵਾਇਆ ਗਿਆ ਸੀ।
File
ਜਿੱਥੇ ਉਸ ਦੀ ਜ਼ਿਆਦਾ ਹਾਲਤ ਦੇਖਦਿਆਂ ਲੁਧਿਆਣਾ ਵਿਖੇ ਰੈਫ਼ਰ ਕੀਤਾ ਗਿਆ, ਬੀਤੀ ਰਾਤ ਉਸ ਨੇ ਹਸਪਤਾਲ ਵਿਚ ਦਮ ਤੋੜ ਦਿਤਾ। ਉਨ੍ਹਾਂ ਕਿਹਾ ਕਿ ਪਰਵਾਰਕ ਮੈਂਬਰਾਂ ਅਨੁਸਾਰ ਕਿਸਾਨ ਸਿਰ ਸੱਤ ਲੱਖ ਦੇ ਕਰੀਬ ਕਰਜ਼ਾ ਚੜਿ੍ਹਆ ਹੋਣ ਕਾਰਨ ਨੂੰ ਪ੍ਰੇਸ਼ਾਨੀ ਵਿਚੋਂ ਲੰਘ ਰਿਹਾ ਸੀ ਜਿਸ ਕਰ ਕੇ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਇਹ ਕਦਮ ਚੁੱਕਿਆ ਹੈ। ਮ੍ਰਿਤਕ ਕਿਸਾਨ ਅਪਣੇ ਪਿੱਛੇ ਮਾਤਾ-ਪਿਤਾ ਅਤੇ ਪਤਨੀ ਨੂੰ ਰੋਂਦਿਆਂ ਕਰਲਾਉਂਦਿਆ ਛੱਡ ਗਿਆ।