ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਭਾਜਪਾ ਨਾਲ ਇੱਕ ਪਾਸਾ ਕਰਨ ਬਾਦਲ ਪਰਿਵਾਰ
Published : Jul 9, 2020, 3:17 pm IST
Updated : Jul 9, 2020, 3:17 pm IST
SHARE ARTICLE
 Aman Arora
Aman Arora

'ਆਪ' ਵੱਲੋਂ ਕੇਂਦਰ ਦੀ ਤਜਵੀਜ਼ ਲੋਕਾਂ ਅਤੇ ਪੰਜਾਬ ਲਈ ਘਾਤਕ ਕਰਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਤਜਵੀਜ਼ਸ਼ੁਦਾ ਬਿਜਲੀ (ਸੋਧ) ਬਿਲ-2020 ਨੂੰ ਪੰਜਾਬ ਦੇ ਕਿਸਾਨਾਂ ਅਤੇ ਗ਼ਰੀਬਾਂ ਸਮੇਤ ਸੂਬੇ ਲਈ ਘਾਤਕ ਕਰਾਰ ਦਿੰਦੇ ਹੋਏ ਇਸ ਮੁੱਦੇ 'ਤੇ ਬਾਦਲ ਪਰਿਵਾਰ ਨੂੰ ਘੇਰਿਆ ਹੈ।

Aman AroraAman Arora

'ਆਪ' ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਦੋਸ਼ ਲਗਾਇਆ ਕਿ ਬਾਦਲ ਪਰਿਵਾਰ ਵੱਲੋਂ ਇਸ ਬੇਹੱਦ ਗੰਭੀਰ ਮੁੱਦੇ 'ਤੇ ਦੋਗਲੀ ਨੀਤੀ ਅਪਣਾ ਕੇ ਲੋਕਾਂ ਨੂੰ ਗੁੰਮਰਾਹ ਅਤੇ ਪੰਜਾਬ ਦੀ ਪਿੱਠ 'ਚ ਛੁਰਾ ਮਾਰ ਰਿਹਾ ਹੈ।

Sukhbir BadalSukhbir Badal

ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵੱਲੋਂ ਤਜਵੀਜ਼ ਸ਼ੁਦਾ ਬਿਜਲੀ ਬਿਲ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਇਸ ਵਿਚ ਰੱਤੀ ਭਰ ਵੀ ਸ਼ੱਕ ਨਹੀਂ।

Sukhbir Singh BadalSukhbir Singh Badal

ਕਿ ਇਹ ਪ੍ਰਸਤਾਵਿਤ ਬਿਜਲੀ ਬਿਲ-2020 ਸਾਰੇ ਬਿਜਲੀ ਖਪਤਕਾਰਾਂ ਖ਼ਾਸ ਕਰਕੇ ਕਿਸਾਨਾਂ ਅਤੇ ਗ਼ਰੀਬ ਦਲਿਤਾਂ ਲਈ ਬੇਹੱਦ ਮਾਰੂ ਅਤੇ ਸੰਘੀ ਢਾਂਚੇ ਤਹਿਤ ਮਿਲੇ ਸੂਬੇ ਦੇ ਅਧਿਕਾਰਾਂ ਉੱਤੇ ਸ਼ਰੇਆਮ ਡਾਕਾ ਸਾਬਤ ਹੋਵੇਗਾ।

ElectricityElectricity

ਪਰੰਤੂ ਸੁਖਬੀਰ ਸਿੰਘ ਬਾਦਲ ਇਹ ਕਿਉਂ ਨਹੀਂ ਦੱਸ ਰਹੇ ਕਿ ਜਦੋਂ ਕੇਂਦਰੀ ਕੈਬਨਿਟ ਨੇ ਇਸ ਘਾਤਕ ਬਿਜਲੀ (ਸੋਧ) ਬਿਲ-2020 'ਤੇ ਮੋਹਰ ਲਗਾਈ ਸੀ, ਉਦੋਂ ਉਨ੍ਹਾਂ  ਦੀ ਧਰਮ-ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਵੀ ਦਸਤਖ਼ਤ ਕਰਕੇ ਸਹਿਮਤੀ ਦਿੱਤੀ ਸੀ।

Harsimrat Kaur Badal Harsimrat Kaur Badal

ਕੀ ਉਦੋਂ ਇਹ ਬਿੱਲ ਘਾਤਕ ਨਹੀਂ ਸੀ?
ਅਮਨ ਅਰੋੜਾ ਨੇ ਕਿਹਾ ਕਿ ਜੇਕਰ ਬਾਦਲ ਪਰਿਵਾਰ ਸੱਚਮੁੱਚ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਮੁੱਦਈ ਹੁੰਦਾ ਤਾਂ ਹਰਸਿਮਰਤ ਕੌਰ ਬਾਦਲ ਕੇਂਦਰ ਕੈਬਨਿਟ 'ਚ ਇਸ ਪ੍ਰਸਤਾਵ ਨੂੰ ਪਾਸ ਨਾ ਹੋਣ ਦਿੰਦੇ ਅਤੇ ਨਾ ਹੀ ਸੁਖਬੀਰ ਸਿੰਘ ਬਾਦਲ ਮੋਦੀ ਨੂੰ ਚਿੱਠੀਆਂ ਲਿਖਣ ਦੇ ਡਰਾਮੇ ਕਰਨ ਦੀ ਲੋੜ ਪੈਂਦੀ।

Aman AroraAman Arora

ਅਮਨ ਅਰੋੜਾ ਨੇ ਕਿਹਾ ਕਿ ਬਾਦਲ ਪਰਿਵਾਰ ਡਰਾਮੇ ਕਰਨ ਦੀ ਥਾਂ ਲੋਕਾਂ ਨੂੰ ਸਪਸ਼ਟ ਕਰਨ ਕਿ ਉਹ ਇਸ ਬਿਲ ਦਾ ਸੰਸਦ ਦੇ ਅੰਦਰ ਅਤੇ ਬਾਹਰ ਸਿੱਧਾ ਵਿਰੋਧ ਕਰਨਗੇ ਅਤੇ ਇਸ ਬਿਲ ਦੇ ਪਾਸ ਹੋਣ ਦੀ ਸੂਰਤ 'ਚ ਭਾਜਪਾ ਨਾਲੋਂ ਨਾਤਾ ਤੋੜ ਕੇ ਹਰਸਿਮਰਤ ਕੌਰ ਬਾਦਲ ਦਾ ਕੇਂਦਰੀ ਮੰਤਰੀ ਵਜੋਂ ਅਸਤੀਫ਼ਾ ਦੇਣਗੇ।

ਕਿਉਂਕਿ ਇਸ ਖ਼ਤਰਨਾਕ ਬਿਜਲੀ ਸੋਧ ਬਿਲ ਦੇ ਲਾਗੂ ਹੋਣ ਨਾਲ ਕਿਸਾਨਾਂ ਅਤੇ ਦਲਿਤਾਂ ਵਰਗ ਨੂੰ ਮਿਲਦੀ ਬਿਜਲੀ ਸਬਸਿਡੀ ਅਤੇ ਕਰਾਸ ਸਬਸਿਡੀ ਬੰਦ ਹੋ ਜਾਵੇਗੀ। ਸਾਰੇ ਵਰਗਾਂ ਲਈ ਬਿਜਲੀ ਮਹਿੰਗੀ ਹੋ ਜਾਵੇਗੀ।

ਪ੍ਰਾਈਵੇਟ ਕੰਪਨੀਆਂ ਦਾ ਬਿਜਲੀ ਦੇ ਖੇਤਰ 'ਚ ਏਕਾਧਿਕਾਰ ਹੋਵੇਗਾ। ਸਟੇਟ ਬਿਜਲੀ ਰੈਗੂਲੇਟਰੀ ਅਥਾਰਿਟੀ ਪੰਜਾਬ ਦੇ ਹੱਥਾਂ 'ਚ ਨਿਕਲ ਕੇ ਕੇਂਦਰ ਦੇ ਹੱਥਾਂ 'ਚ ਚਲੀ ਜਾਵੇਗੀ। ਅਰਥਾਤ ਇਹ ਫ਼ੈਸਲਾ ਸੂਬੇ ਦੇ ਸੰਘੀ ਢਾਂਚੇ 'ਤੇ ਸਿੱਧਾ ਡਾਕਾ ਸਾਬਤ ਹੋਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement