ਹਰਬੀਰ ਸਿੰਘ ਦੁੱਗਲ ਬਣੇ ਗਤਕਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ
Published : Jul 9, 2020, 10:36 am IST
Updated : Jul 9, 2020, 10:36 am IST
SHARE ARTICLE
Harbir Singh Duggal becomes President of Gatka Association Punjab
Harbir Singh Duggal becomes President of Gatka Association Punjab

ਨੈਸ਼ਨਲ ਗਤਕਾ ਚੈਂਪੀਅਨਸ਼ਿਪ ਹੋਵੇਗੀ ਕੋਰੋਨਾ ਦੀਆਂ ਹਦਾਇਤਾਂ ਮੁਤਾਬਕ : ਗਰੇਵਾਲ

ਚੰਡੀਗੜ੍ਹ, 8 ਜੁਲਾਈ (ਨੀਲ ਭÇਲੰਦਰ ਸਿੰਘ) : ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਪੰਜਾਬ ਇਕਾਈ ਦੀ ਮੀਟਿੰਗ ਕੌਮੀ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਵਿਚ ਹੋਈ ਜਿਸ ਵਿਚ ਗਤਕਾ ਐਸੋਸੀਏਸ਼ਨ ਪੰਜਾਬ ਦੇ ਚੇਅਰੈਮਨ ਅਵਤਾਰ ਸਿੰਘ ਪਟਿਆਲਾ ਸਮੇਤ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨ ਅਤੇ ਆਹੁਦੇਦਾਰ ਸ਼ਾਮਲ ਹੋਏ।

ਇਸ ਮੀਟਿੰਗ ਵਿਚ ਗਤਕਾ ਐਸੋਸੀਏਸ਼ਨ ਪੰਜਾਬ ਦੀ ਪਿਛਲੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕੀਤਾ ਗਿਆ ਅਤੇ ਭਵਿੱਖ ਵਿਚ ਗਤਕਾ ਸਰਗਰਮੀਆਂ ਵਿਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ ਸੂਬਾ ਇਕਾਈ ਵਿਚ ਬਦਲਾਅ ਕਰਨ ਲਈ ਪੰਜਾਬ ਇਕਾਈ ਭੰਗ ਕਰ ਕੇ ਨਵੀਂ ਇਕਾਈ ਦੀ ਚੋਣ ਵੀ ਕੀਤੀ ਗਈ।

File PhotoFile Photo

ਇਹ ਜਾਣਕਾਰੀ ਦਿੰਦਿਆਂ ਨੈਸ਼ਨਲ ਗਤਕਾ ਐਸੋਸੀਏਸ਼ਨ ਦੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਦਸਿਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੇ ਨਿਰਦੇਸ਼ਾਂ ਮੁਤਾਬਕ ਇਸ ਮੌਕੇ ਗਤਕਾ ਐਸੋਸੀਏਸ਼ਨ ਪੰਜਾਬ ਦੀ ਨਵੀਂ ਟੀਮ ਦੀ ਚੋਣ ਕਰਨ ਲਈ ਨੈਸ਼ਨਲ ਗਤਕਾ ਐਸੋਸੀਏਸ਼ਨ ਦੇ ਜਾਇੰਟ ਸਕੱਤਰ ਪੰਕਜ ਧਮੀਜਾ ਵਲੋਂ ਮਤਾ ਪੇਸ਼ ਕੀਤਾ ਗਿਆ ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਪ੍ਰਮੁੱਖ ਅਹੁਦੇਦਾਰਾਂ ਨੇ ਪੂਰਨ ਸਹਿਮਤੀ ਨਾਲ ਮਤੇ ਦੀ ਤਾਈਦ-ਮਜ਼ੀਦ ਕੀਤੀ।

ਉਪਰੰਤ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੈਨੇਜਰ ਹਰਬੀਰ ਸਿੰਘ ਦੁੱਗਲ ਨੂੰ ਸਰਬਸੰਮਤੀ ਨਾਲ ਗਤਕਾ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ ਅਤੇ ਸਮੂਹ ਹਾਜ਼ਰੀਨ ਨੇ ਜੈਕਾਰਿਆਂ ਨਾਲ ਸਹਿਮਤੀ ਦਿਤੀ।  ਸ. ਦੁੱਗਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਰਾਸ਼ਟਰੀ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਅਤੇ ਪੰਜਾਬ ਦੇ ਚੋਣ ਬੋਰਡ ਨੇ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਪੂਰੀ ਤਰ੍ਹਾਂ ਨਾਲ ਨਿਭਾਇਆ ਜਾਵੇਗਾ ਅਤੇ ਤਨਦੇਹੀ ਨਾਲ ਕੰਮ ਕਰਦਿਆਂ ਉਨ੍ਹਾਂ ਦੇ ਵਿਸਵਾਸ਼ ਨੂੰ ਕਾਇਮ ਰਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੀ ਸਮੁੱਚੀ ਕਾਰਜਕਾਰਨੀ ਦਾ ਗਠਨ ਕਰ ਕੇ ਇਕ ਮਜ਼ਬੂਤ ਟੀਮ ਗਠਤ ਕੀਤੀ ਜਾਵੇਗੀ। 

ਪੰਜਾਬ ਪ੍ਰਧਾਨ ਨੇ ਕਿਹਾ ਕਿ ਵੱਧ ਤੋਂ ਵੱਧ ਨੌਜਵਾਨ ਲੜਕੇ-ਲੜਕੀਆਂ ਨੂੰ ਸਿੱਖ ਮਾਰਸ਼ਲ ਆਰਟ ਗਤਕਾ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸ. ਗਰੇਵਾਲ ਨੇ ਦਸਿਆ ਕਿ ਕੋਰੋਨਾ ਵਾਇਰਸ ਦੀ ਸਥਿਤੀ ਠੀਕ ਹੋਣ ਪਿੱਛੋਂ ਅਤੇ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਵਿਚ ਰਾਜ ਪਧਰੀ ਅਤੇ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਕਰਵਾਈ ਜਾਵੇਗੀ। ਉਨ੍ਹਾਂ ਨਾਲ ਹੀ ਇਨ੍ਹਾਂ ਟੂਰਨਾਮੈਂਟਾਂ ਤੋਂ ਪਹਿਲਾਂ ਪੰਜਾਬ ਦੇ ਬਾਕੀ ਰਹਿੰਦੇ ਜ਼ਿਲਿ੍ਹਆਂ ਵਿਚ ਅਗਲੇ ਮਹੀਨਿਆਂ ਦੌਰਾਨ ਜ਼ਿਲ੍ਹਾ ਪਧਰੀ ਗਤਕਾ ਮੁਕਾਬਲੇ ਕਰਵਾਉਣ ਲਈ ਜ਼ਿਲ੍ਹਾ ਇਕਾਈਆਂ ਨੂੰ ਨਿਰਦੇਸ਼ ਦਿਤੇ।

ਇਸ ਮੌਕੇ ਕੰਵਰ ਹਰਬੀਰ ਸਿੰਘ ਢੀਂਡਸਾ ਮੁਹਾਲੀ, ਕਰਮਪਾਲ ਸਿੰਘ ਫ਼ਿਰੋਜ਼ਪੁਰ, ਹਰਜੀਤ ਸਿੰਘ ਗਿੱਲ ਬਠਿੰਡਾ, ਚਤਰ ਸਿੰਘ ਬਰਨਾਲਾ, ਗੁਰਪ੍ਰੀਤ ਸਿੰਘ ਅੰਮ੍ਰਿਤਸਰ, ਸਰਬਜੀਤ ਸਿੰਘ ਲੁਧਿਆਣਾ, ਸੱਚਨਾਮ ਸਿੰਘ ਹੁਸ਼ਿਆਰਪੁਰ, ਭੁਪਿੰਦਰ ਸਿੰਘ ਮੁਹਾਲੀ, ਤਲਵਿੰਦਰ ਸਿੰਘ ਫਿਰੋਜ਼ਪੁਰ, ਹਰਕਿਰਨਜੀਤ ਸਿੰਘ ਫ਼ਾਜ਼ਿਲਕਾ, ਯੋਗਰਾਜ ਸਿੰਘ ਫ਼ਤਹਿਗੜ੍ਹ ਸਾਹਿਬ, ਵਿਜੇ ਪ੍ਰਤਾਪ ਸਿੰਘ ਹੁਸ਼ਿਆਰਪੁਰ, ਤਰਨਜੀਤ ਸਿੰਘ ਫ਼ਾਜ਼ਿਲਕਾ ਅਤੇ ਹਰਵਿੰਦਰ ਸਿੰਘ ਪਠਾਨਕੋਟ ਆਦਿ ਵੀ ਹਾਜ਼ਰ ਸਨ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM

Malerkotla illegal slums : ਗੈਰ-ਕਾਨੂੰਨੀ slums ਹਟਾਉਣ ਗਈ Police 'ਤੇ ਭੜਕੇ ਲੋਕ, ਗਰਮਾ-ਗਰਮੀ ਵਾਲਾ ਹੋਇਆ ਮਾਹੌਲ

25 Sep 2025 3:14 PM

Story Of 8-Year-Old Boy Abhijot singh With Kidney Disorder No more |Flood Punjab |Talwandi Rai Dadu

25 Sep 2025 3:14 PM

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM
Advertisement