ਏਪੀਐਮਸੀ ਨਹੀਂ ਹੋਵੇਗੀ ਖ਼ਤਮ : ਤੋਮਰ
Published : Jul 9, 2021, 7:25 am IST
Updated : Jul 9, 2021, 7:25 am IST
SHARE ARTICLE
IMAGE
IMAGE

ਏਪੀਐਮਸੀ ਨਹੀਂ ਹੋਵੇਗੀ ਖ਼ਤਮ : ਤੋਮਰ

ਖੇਤੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ  ਖੇਤੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਖ਼ਤਮ ਕਰਨ ਅਤੇ ਸਰਕਾਰ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਕੀਤੀ ਅਪੀਲ

ਨਵੀਂ ਦਿੱਲੀ, 8 ਜੁਲਾਈ : ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਜਥੇਬੰਦੀਆਂ ਤੋਂ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਖ਼ਤਮ ਕਰਨ ਅਤੇ ਸਰਕਾਰ ਨਾਲ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਦੀ ਵੀਰਵਾਰ ਨੂੰ  ਅਪੀਲ ਕੀਤੀ, ਪਰ ਉਨ੍ਹਾਂ ਨੇ ਇਨ੍ਹਾਂ ਕਾਨੂੰਨਾਂ ਨੂੰ  ਰੱਦ ਕਰਨ ਤੋਂ ਇਨਕਾਰ ਕਰ ਦਿਤਾ | 
ਮੰਤਰੀ ਨੇ ਕਿਹਾ ਕਿ ਖੇਤੀ ਉਪਜ ਮੰਡੀ ਕਮੇਟੀਆਂ (ਏਪੀਐਮਸੀ) ਅਤੇ ਐਮਐਸਪੀ 'ਤੇ ਖ਼ਰੀਦ ਬਣੀ ਰਹੇਗੀ ਅਤੇ ਇਸ ਨੂੰ  ਹੋਰ ਮਜ਼ਬੂਤ ਕੀਤਾ ਜਾਵੇਗਾ | ਤੋਮਰ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦ ਕਿਸਾਨ ਜਥੇਬੰਦੀਆਂ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਅਪਣਾ ਵਿਰੋਧ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ | ਤੋਮਰ ਨੇ ਕੈਬਨਿਟ ਦੀ ਬੈਠਕ ਦੌਰਾਨ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ, ''ਮੈਂ ਤੁਹਾਡੇ ਰਾਹੀਂ ਕਿਸਾਨ ਜਥੇਬੰਦੀਆਂ ਤੋਂ ਇਨ੍ਹਾਂ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਅਤੇ ਵਿਰੋਧ ਪ੍ਰਦਰਸ਼ਨ ਖ਼ਤਮ ਕਰਨ ਦੀ ਅਪੀਲ ਕਰਨੀ ਚਾਹੁੰਦਾ ਹਾਂ | ਉਨ੍ਹਾਂ ਨੂੰ  ਗੱਲਬਾਤ ਦਾ ਰਸਤਾ ਅਪਣਾਉਣਾ ਚਾਹੀਦਾ ਹੈ ਅਤੇ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ |''
ਤੋਮਰ ਨੇ ਕਿਹਾ, ''ਅਜਿਹਾ ਖ਼ਦਸ਼ਾ ਸੀ ਕਿ ਐਮਐਸਪੀ ਨੂੰ  ਖ਼ਤਮ ਕਰ ਦਿਤਾ ਜਾਵੇਗਾ | ਹਾਲਾਂਕਿ, ਜਦੋਂ ਤੋਂ ਕਿਸਾਨਾਂ ਦਾ ਵਿਰੋਧ ਪ੍ਰਰਦਸ਼ਨ ਸ਼ੁਰੂ ਹੋਇਆ ਹੈ, ਉਦੋਂ ਤੋਂ ਅਨਾਜ ਦੇ ਨਾਲ ਨਾਲ ਦਾਲਾਂ ਅਤੇ ਤੇਲ ਬੀਜਾਂ ਦੀ ਖ਼ਰੀਦ ਵੱਧ ਗਈ ਹੈ |'' ਖੇਤੀ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਦਾ ਉਦੇਸ਼ ਕਿਸਾਨਾਂ ਦੀ ਆਮਦਨ ਵਧਾ ਕੇ ਉਨ੍ਹਾਂ ਨੂੰ  ਖ਼ੁਸ਼ਹਾਲ ਕਰਨਾ ਹੈ | ਉਨ੍ਹਾਂ ਕਿਹਾ, ''ਜਿਥੇ ਤਕ ਕਿਸਾਨਾਂ ਦੇ ਵਿਰੋਧ ਦਾ ਸਵਾਲ ਹੈ, ਅਸੀਂ ਹਮੇਸ਼ਾ ਸੰਵੇਦਨਸ਼ੀਲਤਾ ਦਿਖਾਈ ਹੈ | ਮੋਦੀ ਸਰਕਾਰ ਨੇ ਕਿਸਾਨਾਂ ਦਾ ਹਮੇਸ਼ਾ ਸਨਮਾਨ ਕੀਤਾ ਹੈ |'' ਤੋਮਰ ਨੇ ਕਿਹਾ ਕਿ ਏਪੀਐਮਸੀ 'ਤੇ ਕੈਬਨਿਟ ਦੇ ਅੱਜ ਦੇ ਫ਼ੈਸਲੇ ਦੇ ਬਾਅਦ ਕਿਸਾਨ ਜਥੇਬੰਦੀਆਂ ਨੂੰ  ਇਹ ਭਰੋਸਾ ਕਰਨਾ ਚਾਹੀਦਾ ਕਿ ਏਪੀਐਮਸੀ ਖ਼ਤਮ ਨਹੀਂ ਹੋਵਗੀ | ਉਨ੍ਹਾਂ ਕਿਹਾ, ''ਕਾਨੂੰਨਾਂ ਵਿਚ ਅਜਿਹੀ ਕੋਈ  ਵਿਵਸਥਾ ਨਹੀਂ ਹੈ | 
 (ਏਜੰਸੀ)

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement