ਮਹਿੰਗੀਆਂ ਦਰਾਂ 'ਤੇ ਬਿਜਲੀ ਖਰੀਦ ਕੇ ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਕਰ ਰਹੀ ਬਰਬਾਦ- ਅਮਨ ਅਰੋੜਾ
Published : Jul 9, 2021, 6:03 pm IST
Updated : Jul 9, 2021, 6:03 pm IST
SHARE ARTICLE
Aman Arora
Aman Arora

ਬਿਜਲੀ ਖਰੀਦ ਸਮਝੌਤਿਆਂ 'ਤੇ ਵਿਚਾਰਾਂ ਕਰਨ ਦੀਆਂ ਖ਼ਬਰਾਂ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਆਪ ਨੇ ਇਸ ਨੂੰ ਲੋਕਾਂ ਦੀਆਂ ਅੱਖਾਂ ਵਿਚ ਮਿੱਟੀ ਝੋਕਣ ਵਾਲਾ ਫੈਸਲਾ ਦੱਸਿਆ ਹੈ।

ਚੰਡੀਗੜ੍ਹ: ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਸਰਕਾਰ ਦੁਆਰਾ ਆਪਣੀ ਬਿਜਲੀ ਖਰੀਦ ਸਮਝੌਤਿਆਂ 'ਤੇ ਵਿਚਾਰਾਂ ਕਰਨ ਦੀਆਂ ਖ਼ਬਰਾਂ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਇਕ ਵਾਰ ਫਿਰ ਲੋਕਾਂ ਦੀਆਂ ਅੱਖਾਂ ਵਿਚ ਮਿੱਟੀ ਝੋਕਣ ਵਾਲਾ ਫੈਸਲਾ ਕਰਾਰ ਦਿੱਤਾ ਹੈ। ਮੀਡੀਆ ਵਿੱਚ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ (MLA from Sunam, Aman Arora) ਨੇ ਕਿਹਾ ਕਿ ਪੰਜਾਬ ਦੀ ਰਾਜ ਸੱਤਾ 'ਤੇ ਕਾਬਜ ਰਹੀਆਂ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਪਾਰਟੀਆਂ ਨੇ ਬਿਜਲੀ ਖਰੀਦਣ ਦੇ ਨਾਂਅ ਕੀਤੇ ਸਮਝੌਤਿਆਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਲੁੱਟਣ ਦਾ ਹੀ ਕੰਮ ਕੀਤਾ ਹੈ, ਇਸੇ ਲਈ ਗਰਮੀ ਦੀ ਰੁੱਤ ਵਿੱਚ ਪੰਜਾਬ ਨੂੰ ਖੁਲ੍ਹੇ ਬਾਜਾਰ ਤੋਂ ਕੋਲ ਪਾਵਰ ਪਲਾਂਟਾਂ ਤੋਂ 12.40 ਰੁਪਏ ਅਤੇ 17 ਰੁਪਏ ਸੋਲਰ ਪਾਵਰ ਪਲਾਂਟਾਂ ਤੋਂ ਪ੍ਰਤੀ ਯੂਨਿਟ ਬਿਜਲੀ ਖ੍ਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

Aman aroraAman arora

ਹੋਰ ਪੜ੍ਹੋ: ਅਯੁੱਧਿਆ ਵਿਚ ਹਾਦਸਾ! ਨਦੀ ਵਿਚ ਡੁੱਬੇ ਪਰਿਵਾਰ ਦੇ 15 ਜੀਅ, ਤਿੰਨ ਲੋਕਾਂ ਨੇ ਤੈਰ ਕੇ ਬਚਾਈ ਜਾਨ

ਅਰੋੜਾ ਨੇ ਕਿਹਾ ਕਿ ਸੂਬੇ 'ਚ ਬਿਜਲੀ ਸਪਲਾਈ ਦੀ ਬਣੀ ਮਾੜੀ ਸਥਿਤੀ ਲਈ ਬਾਦਲ ਅਤੇ ਕੈਪਟਨ ਸਰਕਾਰਾਂ ਜਿੰਮੇਵਾਰ ਹਨ। ਵਿਧਾਇਕ ਅਮਨ ਅਰੋੜਾ ਨੇ ਕਿਹਾ ਅਕਾਲੀ ਭਾਜਪਾ ਸਰਕਾਰ ਵੇਲੇ ਕੀਤੇ ਪੰਜਾਬ ਮਾਰੂ ਬਿਜਲੀ ਸਮਝੌਤਿਆਂ (deadly power agreements ​) ਅਤੇ ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਤ ਦੀ ਗਰਮੀ ਵਿੱਚ ਪੰਜਾਬ ਦਾ ਬੱਚਾ ਬੱਚਾ ਘਰਾਂ ਤੋਂ ਬਾਹਰ ਨਿਕਲ ਕੇ ਧਰਨੇ ਪ੍ਰਦਰਸਨ ਕਰ ਰਿਹਾ ਹੈ ਅਤੇ ਟਿਊਬਵੈਲਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੂੰ ਮਜਬੂਰੀ ਵਸ ਝੋਨਾ ਖੇਤਾਂ ਵਿੱਚ ਵਾਹੁਣਾ ਪੈ ਰਿਹਾ ਹੈ।

Captain Amarinder SinghCaptain Amarinder Singh

ਹੋਰ ਪੜ੍ਹੋ: ਹੁਣ ਡਾਂਸ ਕਰਦੇ ਨਜ਼ਰ ਆਈ BJP MP ਪ੍ਰੱਗਿਆ ਠਾਕੁਰ, ਕੋਰਟ ਨੂੰ ਕਿਹਾ ਸੀ, 'ਬਿਮਾਰ ਹਾਂ'

ਅਰੋੜਾ ਨੇ ਕਿਹਾ ਕਿ ਪਿਛਲੀਆਂ ਚੋਣਾਂ ਵੇਲੇ ਤਾਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ ਬਾਦਲਾਂ ਵੱਲੋਂ ਕੀਤੇ ਗਏ ਬਿਜਲੀ ਸਮਝੌਤੇ ਰੱਦ ਕਰਨ ਅਤੇ ਸਮਝੌਤਿਆਂ ਬਾਰੇ ਵਾਈਟ ਪੇਪਰ ਜਾਰੀ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆਇਆ ਕੈਪਟਨ ਅਮਰਿੰਦਰ ਸਿੰਘ ਨੂੰ ਚਾਰ ਸਾਲਾਂ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ, ਨਾ ਤਾਂ ਬਿਜਲੀ ਸਮਝੌਤੇ ਰੱਦ ਕੀਤੇ ਗਏ ਅਤੇ ਨਾ ਹੀ ਵਾਈਟ ਪੇਪਰ ਜਾਰੀ ਕੀਤਾ ਗਿਆ ਹੈ।

Thermal plantThermal plant

ਹੋਰ ਪੜ੍ਹੋ: ਮੀਂਹ ਪਵਾਉਣ ਲਈ ਗੁੱਡੀ ਫੂਕਣ ਦੀ ਰੀਤ ਨੂੰ ਸ਼ਿੱਦਤ ਨਾਲ ਨਿਭਾ ਰਹੀਆਂ ਹਨ ਬੀਬੀਆਂ

ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਗਲਤ ਸਮਝੌਤੇ ਅਤੇ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਮਝੌਤੇ ਰੱਦ ਨਾ ਕੀਤੇ ਜਾਣ ਕਾਰਨ ਸੂਬੇ ਵਿੱਚ ਬਿਜਲੀ ਦੀ ਮਾੜੀ ਹਾਲਤ ਬਣੀ ਹੈ। ਗਲਤ ਸਮਝੌਤਿਆਂ ਕਾਰਨ ਜਿੱਥੇ ਥਰਮਲ ਪਲਾਂਟ ਬੰਦ ਹੋਣ 'ਤੇ ਵੀ ਪੰਜਾਬ ਸਰਕਾਰ ਵੱਲੋਂ ਥਰਮਲ ਪ੍ਰਬੰਧਕਾਂ ਨੂੰ ਫਿਕਸ ਚਾਰਜ ਦੇਣਾ ਪੈਂਦਾ ਹੈ, ਉਥੇ ਹੀ ਬਿਜਲੀ ਦੀ ਪੂਰਤੀ ਲਈ ਪੰਜਾਬ ਨੂੰ ਖੁਲ੍ਹੇ ਬਾਜਾਰ ਤੋਂ 12.40 ਰੁਪਏ ਪ੍ਰਤੀ ਯੂਨਿਟ ਅਤੇ ਸੂਰਜੀ ਊਰਜਾ ਪਲਾਂਟਾਂ ਤੋਂ 17 ਰੁਪਏ ਪ੍ਰਤੀ ਯੂਨਿਟ ਬਿਜਲੀ ਖਰੀਦਣੀ ਪੈ ਰਹੀ ਹੈ।

Akali DalAkali Dal

ਹੋਰ ਪੜ੍ਹੋ: ਪੀਐਮ ਮੋਦੀ ਦਾ ਨਿਰਦੇਸ਼- ਆਕਸੀਜਨ ਪਲਾਂਟ ਲਗਵਾਉਣ ਲਈ ਸੂਬਿਆਂ ਨਾਲ ਸੰਪਰਕ ਤੇ ਤਾਲਮੇਲ ਵਧਾਉਣ ਅਧਿਕਾਰੀ

ਅਮਨ ਅਰੋੜਾ ਨੇ ਬਾਦਲਾਂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਅਕਾਲੀ ਸਰਕਾਰ (Akali government) ਵੇਲੇ ਕਿੰਨੇ ਸੋਲਰ ਪਾਵਰ ਪਲਾਂਟ ਅਤੇ ਕਿਸ ਕਿਸ ਦੇ ਨਾਂਅ 'ਤੇ ਲਾਏ ਸਨ? ਅਜਿਹੇ ਸੋਲਰ ਪਾਵਰ ਪਲਾਂਟਾਂ ਤੋਂ 17 ਰੁਪਏ ਪ੍ਰਤੀ ਯੂਨਿਟ ਬਿਜਲੀ ਖ੍ਰੀਦਣ ਲਈ ਗੈਰ ਸਿਧਾਂਤਕ ਸਮਝੌਤੇ ਕਿਉਂ ਕੀਤੇ ਗਏ? ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਸਰਕਾਰ ਨੇ ਕੋਲਾ ਥਰਮਲ ਪਲਾਂਟਾਂ ਸਮੇਤ ਸੋਲਰ ਪਾਵਰ ਪਲਾਂਟਾਂ ਤੋਂ ਵੀ ਮਹਿੰਗੀ ਬਿਜਲੀ ਖਰੀਦਣ ਦੇ ਸਮਝੌਤੇ ਕੀਤੇ ਹਨ, ਜਿਨਾਂ ਕਾਰਨ ਪੰਜਾਬ ਵਾਸੀਆਂ ਦੀ ਭਾਰੀ ਆਰਥਿਕ ਲੁੱਟ ਹੋ ਰਹੀ ਹੈ। ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਬਾਦਲਾਂ ਵੱਲੋਂ ਕੀਤੇ ਬਿਜਲੀ ਸਮਝੌਤਿਆਂ ਬਾਰੇ ਤੁਰੰਤ ਵਾਈਟ ਪੇਪਰ ਜਾਰੀ ਕੀਤਾ ਜਾਵੇ ਅਤੇ ਬਿਜਲੀ ਦੀ ਸਪਲਾਈ ਲਈ ਠੋਸ ਅਤੇ ਢੁੱਕਵੇਂ ਕਦਮ ਚੁੱਕੇ ਜਾਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement