ਬਿਜਲੀ-ਪਾਣੀ ਨਾ ਮਿਲਣ ਕਾਰਨ ਝੋਨੇ ਦੀ ਫ਼ਸਲ ਖ਼ਰਾਬ ਹੋਣ ਦੇ ਡਰ ਤੋਂ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Published : Jul 9, 2021, 7:30 am IST
Updated : Jul 9, 2021, 7:30 am IST
SHARE ARTICLE
IMAGE
IMAGE

ਬਿਜਲੀ-ਪਾਣੀ ਨਾ ਮਿਲਣ ਕਾਰਨ ਝੋਨੇ ਦੀ ਫ਼ਸਲ ਖ਼ਰਾਬ ਹੋਣ ਦੇ ਡਰ ਤੋਂ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਖੇਤੀ ਲਈ ਬੈਂਕ ਤੋਂ ਲਿਆ ਸੀ 25 ਲੱਖ ਦਾ ਕਰਜ਼ਾ

ਮਲੋਟ, 8 ਜੁਲਾਈ (ਗੁਰਮੀਤ ਸਿੰਘ ਮੱਕੜ): ਸ਼ਹਿਰ ਨੇੜਲੇ ਪਿੰਡ ਮਾਹੂਆਣਾ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਅਪਣੇ ਖੇਤਾਂ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | 
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਿ੍ਤਕ ਕਿਸਾਨ ਬਲਜੀਤ ਸਿੰਘ (36) ਦੇ ਸਾਲੇ ਜਗਜੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਦੇ ਜਵਾਈ ਵਲੋਂ ਲਗਭਗ 25 ਕਿਲੇ ਜ਼ਮੀਨ ਠੇਕੇ 'ਤੇ ਲਈ ਹੋਈ ਸੀ ਅਤੇ ਅਪਣੀ 2 ਕਿੱਲੇ ਜ਼ਮੀਨ ਹੈ, ਜਿਸ 'ਤੇ ਉਸ ਵਲੋਂ ਝੋਨਾ ਲਗਾਇਆ ਹੋਇਆ ਸੀ, ਪ੍ਰੰਤੂ ਬਿਜਲੀ ਅਤੇ ਪਾਣੀ ਨਾ ਆਉਣ ਕਾਰਨ ਉਸ ਦੀ ਫ਼ਸਲ ਸੁਕ ਰਹੀ ਸੀ ਅਤੇ ਉਸ ਨੂੰ  ਖਦਸ਼ਾ ਸੀ ਕਿ ਉਸ ਦੀ ਝੋਨੇ ਦੀ ਫ਼ਸਲ ਬਰਬਾਦ ਹੋ ਜਾਵੇਗੀ ਅਤੇ ਜੋ ਜ਼ਮੀਨ ਦਾ ਠੇਕਾ ਹੈ ਉਸ ਦੇ ਸਿਰ ਪੈ ਜਾਵੇਗਾ ਅਤੇ ਇਸ ਤੋਂ ਇਲਾਵਾ ਉਸ ਦੇ ਸਿਰ ਲਗਭਗ 25 ਲੱਖ ਰੁਪਏ ਬੈਂਕ ਦਾ ਕਰਜ਼ਾ ਸੀ ਜਿਸ ਦੀ ਪ੍ਰੇਸ਼ਾਨੀ ਦੇ ਚਲਦਿਆਂ ਉਸ ਵਲੋਂ ਖੇਤਾਂ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ | ਉਨ੍ਹਾਂ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਛੋਟਾ ਕਿਸਾਨ ਹੋਣ ਕਰ ਕੇ ਇਸ ਦੇ ਪ੍ਰਵਾਰ ਦੀ ਆਰਥਕ ਮਦਦ ਕੀਤੀ ਜਾਵੇ ਅਤੇ ਪ੍ਰਵਾਰ ਦੇ ਇਕ ਮੈਂਬਰ ਨੂੰ  ਨੌਕਰੀ ਦਿਤੀ ਜਾਵੇ | 
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੰਬੀ ਦੇ ਥਾਣਾ ਮੁੱਖੀ ਚੰਦਰ ਸ਼ੇਖਰ ਨੇ ਦਸਿਆ ਉਨ੍ਹਾਂ ਨੂੰ  ਸੂਚਨਾ ਮਿਲੀ ਸੀ ਕਿ ਪਿੰਡ ਮਾਹੂਆਣਾ ਵਿਚ ਕਿਸਾਨ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ, ਜਿਸ ਉਪਰੰਤ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ  ਮੋਰਚਰੀ ਵਿਚ ਰਖਵਾ ਦਿਤਾ ਹੈ ਅਤੇ ਪ੍ਰਵਾਰ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਫੋਟੋਫਾਇਲ ਨੰ:-08ਐਮਐਲਟੀ06
ਕੈਂਪਸ਼ਨ:-ਮਿ੍ਤਕ ਕਿਸਾਨ ਬਲਜੀਤ ਸਿੰਘ ਦੀ ਫ਼ਾਈਲ ਫ਼ੋਟੋ |
ਤਸਵੀਰ:-ਗੁਰਮੀਤ ਸਿੰਘ ਮੱਕੜ, ਮਲੋਟ |


 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement