
ਦਫਤਰਾਂ ਦਾ ਕੰਮ ਕਾਜ ਸਿਰਫ ਈ-ਆਫਿਸ ਤੇ ਹੀ ਦਫ਼ਤਰੀ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਚੰਡੀਗੜ੍ਹ: ਕੋਵੀਡ-19 ਮਹਾਂਮਾਰੀ ਦੇ ਹੋਰ ਫਲਾਅ ਨੂੰ ਰੋਕਣ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਸਰਕਾਰੀ ਦਫਤਰਾਂ, ਸਮੇਤ ਅਧੀਨ ਦਫਤਰਾਂ ਦਾ ਕੰਮ ਕਾਜ ਸਿਰਫ ਈ-ਆਫਿਸ ਤੇ ਹੀ ਦਫ਼ਤਰੀ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ।
CM Punjab
ਇਹਨਾਂ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ਦੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਾਰੇ ਵਿੰਗਾ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੁੱਖ ਦਫਤਰ ਦੀਆਂ ਸਾਰੀਆਂ ਸ਼ਾਖਾਵਾਂ ਅਤੇ ਅਧਿਕਾਰੀਆਂ ਵਲੋਂ ਸਿਰਫ ਈ-ਆਫਿਸ ਤੇ ਕੰਮ ਕੀਤਾ ਜਾਵੇ ਅਤੇ ਆਪਸ ਵਿਚ, ਸਰਕਾਰ ਨਾਲ, ਅਧੀਨ ਸੰਸਥਾਵਾਂ ਨਾਲ ਅਤੇ ਬਾਕੀ ਵਿਭਾਗਾਂ ਨਾਲ ਪੱਤਰ ਵਿਹਾਰ ਸਿਰਫ ਈ-ਮੇਲ ਤੇ ਹੀ ਕੀਤਾ ਜਾਵੇ।
Coronavirus
ਇਸ ਤੋਂ ਇਲਾਵਾ ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਪ੍ਰਾਈਵੇਟ ਸੰਸਥਾਵਾਂ ਵਲੋਂ ਮੁੱਖ ਦਫਤਰ ਅਤੇ ਸਰਕਾਰੀ ਸੰਸਥਾਵਾਂ ਨੂੰ ਪੱਤਰ ਵਿਹਾਰ ਅਤੇ ਹੋਰ ਦਸਤਾਵੇਜ ਸਿਰਫ ਈ ਮੇਲ ਰਾਹੀਂ ਹੀ ਭੇਜੇ ਜਾਣ।ਇਹ ਯਕੀਨੀ ਬਣਾਉਣ ਲਈ ਕਿ ਸਾਰਾ ਦਫ਼ਤਰੀ ਕੰਮ ਡਿਜੀਟਲ ਮੋਡ ਰਾਹੀਂ ਹੀ ਹੋਵੇ, ਇਹ ਵੀ ਜਰੂਰੀ ਹੈ ਕਿ ਆਮ ਲੋਕ ਵੀ ਮੁੱਖ ਦਫਤਰ ਦੀਆਂ ਸ਼ਾਖਾਵਾਂ ਅਤੇ ਅਧਿਕਾਰੀਆਂ ਨਾਲ, ਸਰਕਾਰੀ ਸੰਸਥਾਵਾਂ ਨਾਲ ਅਤੇ ਪ੍ਰਾਈਵੇਟ ਸੰਸ਼ਥਾਵਾਂ ਨਾਲ ਸਿਰਫ ਈ ਮੇਲ/ ਡਿਜੀਟਲ ਮੋਡ ਰਾਹੀਂ ਹੀ ਪੱਤਰ ਵਿਹਾਰ ਕਰਨ।
CM Punja
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਭਾਗ ਦੇ ਡਾਇਰੈਕਟਰ ਕੁਮਾਰ ਸੌਰਭ ਰਾਜ ਨੇ ਦਸਿਆ ਕਿ ਮੁੱਖ ਦਫਤਰ ਦੇ ਸਾਰੇ ਅਧਿਕਾਰੀਆਂ, ਸਾਰੀਆਂ ਸ਼ਾਖਾਵਾਂ, ਸਰਕਾਰੀ ਸੰਸਥਾਵਾਂ ਅਤੇ ਪ੍ਰਾਈਵੇਟ ਸੰਸਥਾਵਾਂ ਦੇ ਈ-ਮੇਲ ਆਈ. ਡੀ ਵਿਭਾਗ ਦੀ ਵੈੱਬ ਸਾਈਟ www.punjabitis.gov.in/citizen charter ਤੇ ਅੱਪਲੋਡ ਕਰ ਦਿਤੇ ਹਨ। ਮੁੱਖ ਦਫਤਰ ਦੀਆਂ ਸ਼ਾਖਾਵਾਂ, ਅਧਿਕਾਰੀਆਂ, ਸਰਕਾਰੀ ਸੰਸਥਾਵਾਂ ਅਤੇ ਪ੍ਰਾਈਵੇਟ ਸੰਸਥਾਵਾਂ ਨੂੰ ਜਾਰੀ ਕੀਤੇ ਆਦੇਸ਼ ਦੀਆਂ ਕਾਪੀਆਂ ਵੀ ਵਿਭਾਗ ਦੀ ਵੈੱਬਸਾਈਟ www.punjabitis.gov.in/citizen charter ਤੇ ਅੱਪਲੋਡ ਕਰ ਦਿਤੀਆਂ ਹਨ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਭਾਗ ਨਾਲ ਪੱਤਰ ਵਿਹਾਰ ਸਿਰਫ ਈ-ਮੇਲ ਅਤੇ ਡਿਜੀਟਲ ਮੋਡ ਰਾਹੀਂ ਹੀ ਕਰਨ।