ਜੰਮੂ ਕਸ਼ਮੀਰ : ਵੱਖ-ਵੱਖ ਮੁਕਾਬਲਿਆਂ ’ਚ ਸੁਰੱਖਿਆ ਬਲਾਂ ਨੇ 4 ਅਤਿਵਾਦੀ ਕੀਤੇ ਢੇਰ
Published : Jul 9, 2021, 12:55 am IST
Updated : Jul 9, 2021, 12:55 am IST
SHARE ARTICLE
image
image

ਜੰਮੂ ਕਸ਼ਮੀਰ : ਵੱਖ-ਵੱਖ ਮੁਕਾਬਲਿਆਂ ’ਚ ਸੁਰੱਖਿਆ ਬਲਾਂ ਨੇ 4 ਅਤਿਵਾਦੀ ਕੀਤੇ ਢੇਰ

ਸ਼੍ਰੀਨਗਰ, 8 ਜੁਲਾਈ : ਜੰਮੂ ਕਸ਼ਮੀਰ ਦੇ ਪੁਲਵਾਮਾ ਅਤੇ ਕੁਲਗਾਮ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਵੀਰਵਾਰ ਨੂੰ 4 ਅਤਿਵਾਦੀ ਮਾਰੇ ਗਏ। ਜ਼ਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਕੇਂਦਰ ਸ਼ਾਸਤ ਪ੍ਰਦੇਸ਼ ’ਚ ਹਿਜਬੁਲ ਮੁਜਾਹੀਦੀਨ ਦੇ ਸੀਨੀਅਰ ਕਮਾਂਡਰ ਸਮੇਤ 5 ਅਤਿਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਮਾਰ ਸੁੱਟਿਆ ਸੀ। ਇਸ ਵਿਚ ਕਸ਼ਮੀਰ ਖੇਤਰ ਦੇ ਪੁਲਿਸ ਜਨਰਲ ਇੰਸਪੈਕਟਰ (ਆਈ.ਪੀ.ਜੀ.) ਵਿਜੇ ਕੁਮਾਰ ਨੇ ਬਿਨਾਂ ਕਿਸੇ ਨੁਕਸਾਨ ਦੇ ਇਨ੍ਹਾਂ ਮੁਹਿੰਮਾਂ ਨੂੰ ਸੰਚਾਲਿਤ ਕਰਨ ਲਈ ਸੁਰੱਖਿਆ ਬਲਾਂ ਨੂੰ ਵਧਾਈ ਦਿਤੀ ਹੈ। 
ਅਧਿਕਾਰਤ ਸੂਤਰਾਂ ਨੇ ਦਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਦੇ ਆਧਾਰ ’ਤੇ ਪ੍ਰਦੇਸ਼ ਪੁਲਿਸ ਦੇ ਵਿਸ਼ੇਸ਼ ਮੁਹਿੰਮ ਦਲ, ਫੌਜ ਅਤੇ ਕੇਂਦਰੀ ਰਿਜਰਵ ਪੁਲਿਸ ਫੋਰਸ (ਸੀ.ਆਰ.ਪੀ.ਐੱਪ.) ਨੇ ਬੁਧਵਾਰ ਰਾਤ ਪੁਲਵਾਮਾ ਦੇ ਪੁਚਾਲ ’ਚ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।
ਸੂਤਰਾਂ ਨੇ ਕਿਹਾ,‘‘ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ।’’ ਸੂਤਰਾਂ ਨੇ ਦਸਿਆ ਕਿ ਵੀਰਵਾਰ ਤੜਕੇ ਮੁਕਾਬਲੇ ’ਚ 2 ਅਤਿਵਾਦੀ ਮਾਰੇ ਗਏ। ਅੰਤਿਮ ਸੂਚਨਾ ਮਿਲਣ ਤਕ ਮੁਕਾਬਲਾ ਜਾਰੀ ਸੀ। ਉੱਥੇ ਹੀ ਪ੍ਰਦੇਸ਼ ਪੁਲਿਸ ਦੇ ਵਿਸ਼ੇਸ਼ ਮੁਹਿੰਮ ਦਲ, ਰਾਸ਼ਟਰੀ ਰਾਈਫਲ ਅਤੇ ਸੀ.ਆਰ.ਪੀ.ਐੱਫ. ਦੇ ਸੰਯੁਕਤ ਤਲਾਸ਼ ਮੁਹਿੰਮ ਦੌਰਾਨ ਕੁਲਗਾਮ ਦੇ ਜੋਦਾਰ ਖੇਤਰ ’ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦਰਮਿਆਨ ਵੀਰਵਾਰ ਤੜਕੇ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਹੁਣ ਤਕ ਲਸ਼ਕਰ-ਏ-ਤੋਇਬਾ ਦੇ 2 ਅਤਿਵਾਦੀ ਮਾਰੇ ਗਏ ਹਨ।’’     (ਏਜੰਸੀ)

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement