
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਵੈਕਸੀਨ ਦੀ ਸਪਲਾਈ ਵਧਾਉਣ 'ਤੇ ਜ਼ੋਰ ਦਿੱਤਾ।
ਚੰਡੀਗੜ੍ਹ: ਪੰਜਾਬ ਵਿੱਚ ਕੋਵੀਸ਼ੀਲਡ (Covishield) ਮੁੱਕਣ ਅਤੇ ਕੋਵੈਕਸੀਨ (Covaxin) ਦੇ ਸਿਰਫ਼ ਇੱਕ ਦਿਨ ਦੇ ਬਚੇ ਸਟਾਕ ਦੀ ਸਥਿਤੀ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab CM Capt. Amarinder Singh) ਨੇ ਸ਼ੁੱਕਰਵਾਰ ਨੂੰ ਮੁੜ ਕੇਂਦਰ (asked central govt. to increase) ਨੂੰ ਵੈਕਸੀਨ ਦੀ ਸਪਲਾਈ (Vaccine Supply) ਵਧਾਉਣ 'ਤੇ ਜ਼ੋਰ ਦਿੱਤਾ।
ਹੋਰ ਪੜ੍ਹੋ: ਅਯੁੱਧਿਆ ਵਿਚ ਹਾਦਸਾ! ਨਦੀ ਵਿਚ ਡੁੱਬੇ ਪਰਿਵਾਰ ਦੇ 15 ਜੀਅ, ਤਿੰਨ ਲੋਕਾਂ ਨੇ ਤੈਰ ਕੇ ਬਚਾਈ ਜਾਨ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੰਜਾਬ ਦੇ ਵੈਕਸੀਨ ਕੋਟੇ ਨੂੰ ਵਧਾਉਣ ਲਈ ਕੇਂਦਰ ਨਾਲ ਲਗਾਤਾਰ ਜ਼ੋਰਦਾਰ ਤਰੀਕੇ ਨਾਲ ਰਾਬਤਾ ਕਾਇਮ ਰੱਖਣ ਦੀ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਦੇ ਹੌਲੀ-ਹੌਲੀ ਖੁੱਲ੍ਹਣ ਅਤੇ ਇਨ੍ਹਾਂ ਨਾਲ ਜੁੜੇ ਲੋਕਾਂ ਨੂੰ ਘੱਟੋ-ਘੱਟ ਕੋਵਿਡ ਵੈਕਸੀਨ ਦੀ ਇੱਕ ਖੁਰਾਕ ਲੱਗੇ ਹੋਣ ਨੂੰ ਨਿਯਮਿਤ ਰੱਖਣ ਲਈ ਸਪਲਾਈ ਵਿੱਚ ਵਾਧਾ ਬਹੁਤ ਜ਼ਰੂਰੀ ਹੈ।
Covid Vaccine
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਪਹਿਲਾਂ ਹੀ 83 ਲੱਖ ਦੇ ਕਰੀਬ ਯੋਗ ਵਿਅਕਤੀਆਂ (ਕੁੱਲ ਅਬਾਦੀ ਦਾ 27 ਫ਼ੀਸਦੀ ਦੇ ਕਰੀਬ) ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਵੈਕਸੀਨ ਦੇ ਸਟਾਕ ਦੀ ਵਰਤੋਂ ਸੁਲਝੇ ਤਰੀਕੇ ਨਾਲ ਕੀਤੀ ਜਾ ਰਹੀ ਹੈ। ਕੋਵਿਡ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਢੁੱਕਵੀਂ ਸਪਲਾਈ ਮਿਲਣ 'ਤੇ ਪੰਜਾਬ ਇਕ ਦਿਨ ਵਿੱਚ ਛੇ ਲੱਖ ਤੋਂ ਵਧੇਰੇ ਖੁਰਾਕਾਂ ਦੀ ਵਰਤੋਂ ਕਰਨ ਦੇ ਸਮਰੱਥ ਹੈ।
ਹੋਰ ਪੜ੍ਹੋ: ਹੁਣ ਡਾਂਸ ਕਰਦੇ ਨਜ਼ਰ ਆਈ BJP MP ਪ੍ਰੱਗਿਆ ਠਾਕੁਰ, ਕੋਰਟ ਨੂੰ ਕਿਹਾ ਸੀ, 'ਬਿਮਾਰ ਹਾਂ'
ਕੈਪਟਨ ਨੇ ਦੱਸਿਆ ਕਿ ਸੂਬੇ ਅੰਦਰ 70 ਲੱਖ ਲੋਕਾਂ ਨੂੰ ਪਹਿਲੀ ਅਤੇ 13 ਲੱਖ ਲੋਕਾਂ ਨੂੰ ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਕਿਹਾ ਕਿ ਵੈਕਸੀਨ ਦੀ ਵਧੇਰੇ ਉਪਲੱਬਧਤਾ ਲਈ ਪ੍ਰਸ਼ਾਸਨ ਕੇਂਦਰ ਸਰਕਾਰ (Central Government) ਨਾਲ ਰਾਬਤੇ ਵਿੱਚ ਹੈ।