ਪੰਜਾਬ ਸਰਕਾਰ ਨੇ ਵੀਕੈਂਡ ਅਤੇ ਨਾਈਟ ਕਰਫਿਊ ਹਟਾਇਆ, ਨਵੇਂ ਦਿਸ਼ਾ ਨਿਰਦੇਸ਼ ਜਾਰੀ 
Published : Jul 9, 2021, 4:45 pm IST
Updated : Jul 9, 2021, 5:35 pm IST
SHARE ARTICLE
Captain Amarinder Singh
Captain Amarinder Singh

ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੋਮਵਾਰ ਤੋਂ 100 ਲੋਕਾਂ ਨੂੰ ਛੱਤ ਹੇਠ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਰੋਨਾ ਕੇਸਾਂ ਵਿਚ ਆਈ ਕਮੀ ਦੇ ਮੱਦੇਨਜ਼ਰ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਨੇ ਐਤਵਾਰ ਅਤੇ ਬਾਕੀ ਦਿਨਾਂ ਵਿਚ ਲਗਾਇਆ ਗਿਆ ਕਰਫਿਊ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੋਮਵਾਰ ਤੋਂ 100 ਲੋਕਾਂ ਨੂੰ ਛੱਤ ਹੇਠ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ 200 ਲੋਕਾਂ ਨੂੰ ਬਾਹਰ, ਜਦੋਂ ਕਿ ਡੀਜੀਪੀ ਨੂੰ ਉਨ੍ਹਾਂ ਸਾਰੇ ਰਾਜਨੀਤਿਕ ਨੇਤਾਵਾਂ ਦਾ ਚਲਾਨ ਕਰਨ ਦੀ ਹਦਾਇਤ ਕੀਤੀ ਗਈ ਹੈ ਜੋ ਰੈਲੀਆਂ, ਰੋਸ ਮੀਟਿੰਗਾਂ ਕਰਦੇ ਹਨ ਅਤੇ ਸਮਾਰੋਹ ਦਾ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਦੀ ਉਲੰਘਣਾ ਕਰਦੇ ਹਨ। 

UK: Scientists appeal to government over corona lockdowncorona lockdown

ਸੂਬੇ ਵਿੱਚ ਕੋਵਿਡ ਦੀ ਪਾਜ਼ੇਟਿਵਟੀ ਦਰ ਘਟ ਕੇ 0.4 ਫੀਸਦੀ ਆਉਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਫਤੇ ਦੇ ਅੰਤਲੇ ਦਿਨਾਂ (ਵੀਕੈਂਡ) ਅਤੇ ਰਾਤ ਦੇ ਕਰਫਿਊ ਨੂੰ ਹਟਾਉਣ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਸੋਮਵਾਰ ਤੋਂ ਅੰਦਰੂਨੀ ਇਕੱਠਾਂ (ਇੰਡੋਰ) ਵਿੱਚ 100 ਵਿਅਕਤੀਆਂ ਅਤੇ ਖੁੱਲ੍ਹੇ ਵਿੱਚ (ਆਊਟਡੋਰ) 200 ਵਿਅਕਤੀਆਂ ਦੇ ਇਕੱਠ ਕਰਨ ਦੀ ਵੀ ਇਜਾਜ਼ਤ ਦਿੱਤੀ। ਡੀ.ਜੀ.ਪੀ. ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਕਰ ਕੇ ਰੈਲੀਆਂ ਤੇ ਰੋਸ ਮੀਟਿੰਗਾਂ ਕਰਨ ਵਾਲੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਚਲਾਨ ਕਰਨ ਦੇ ਨਿਰਦੇਸ਼ ਦਿੱਤੇ।

LockdownLockdown

ਮੁੱਖ ਮੰਤਰੀ ਨੇ ਭਾਵੇਂ ਕਿ ਆਸ ਪ੍ਰਗਟਾਈ ਕਿ ਰਾਜਸੀ ਪਾਰਟੀਆਂ ਅਤੇ ਆਗੂਆਂ ਵੱਲੋਂ ਚੰਗਾ ਵਰਤਾਰਾ ਦਿਖਾਇਆ ਜਾਵੇਗ ਪਰ ਉਨ੍ਹਾਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਜਾਰੀ ਕੀਤੇ ਜਾਣ। ਮੁੱਖ ਮੰਤਰੀ ਨੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾਅ, ਤੈਰਾਕੀ ਪੂਲ, ਜਿੰਮ, ਮਾਲ, ਖੇਡ ਕੰਪਲੈਕਸ, ਮਿਊਜ਼ੀਅਮ, ਚਿੜਿਆ ਘਰ ਆਦਿ ਖੋਲ੍ਹਣ ਦੇ ਵੀ ਹੁਕਮ ਕੀਤੇ ਬਸ਼ਰਤੇ ਸਾਰੇ ਯੋਗ ਸਟਾਫ ਮੈਂਬਰ ਅਤੇ ਵਿਜ਼ਟਰਜ਼ ਦੇ ਟੀਕੇ ਦੀ ਘੱਟੋ-ਘੱਟ ਇਕ ਖੁਰਾਕ ਜ਼ਰੂਰ ਲੱਗੀ ਹੋਵੇ।

ਸਕੂਲ ਭਾਵੇਂ ਨਿਰੰਤਰ ਬੰਦ ਰਹਿਣਗੇ ਪਰ ਕਾਲਜਾਂ, ਕੋਚਿੰਗ ਸੈਂਟਰਾਂ ਤੇ ਸਾਰੇ ਹੋਰ ਉਚੇਰੀ ਸਿੱਖਿਆ ਵਾਲੀਆਂ ਸੰਸਥਾਵਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਵੱਲੋਂ ਖੋਲ੍ਹਣ ਦੀ ਆਗਿਆ ਹੋਵੇਗੀ ਬਸ਼ਰਤੇ ਉਨ੍ਹਾਂ ਨੂੰ ਸਰਟੀਫਿਕੇਟ ਦੇਣਾ ਪਵੇਗਾ ਕਿ ਸਾਰੇ ਟੀਚਿੰਗ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦੇ ਦੋ ਹਫਤੇ ਪਹਿਲਾਂ ਟੀਕਾਕਰਨ ਦੀ ਘੱਟੋ-ਘੱਟ ਇਕ ਖੁਰਾਕ ਜ਼ਰੂਰ ਲੱਗੀ ਹੋਵੇ। ਕੋਵਿਡ ਦੀ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 20 ਜੁਲਾਈ ਨੂੰ ਕੋਵਿਡ ਦੇ ਹਾਲਾਤ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬੰਦਿਸ਼ਾਂ ਵਿੱਚ ਛੋਟ ਦਿੰਦਿਆਂ ਹਰ ਹਾਲ ਵਿੱਚ ਮਾਸਕ ਦੀ ਵਰਤੋਂ ਸਖਤੀ ਨਾਲ ਕੀਤੀ ਜਾਵੇ।

captain amrinder singhCaptain Amrinder Singh

ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਚਾਰ ਜ਼ਿਲ੍ਹਿਆਂ ਵਿੱਚ ਪਾਜ਼ੇਟਿਵਟੀ ਦਰ ਇਕ ਫੀਸਦੀ ਜਾਂ ਇਸ ਤੋਂ ਘੱਟ ਹੈ ਪਰ ਹਾਲੇ ਵੀ ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਚੌਕਸੀ ਵਰਤਣ ਦੀ ਲੋੜ ਹੈ।ਬਲੈਕ ਫੰਗਸ ਜਿਸ ਦੇ ਕਿ 8 ਜੁਲਾਈ ਨੂੰ 623 ਮਰੀਜ਼ ਰਿਪੋਰਟ ਹੋਏ, ਦੇ ਕੇਸਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਆਖਿਆ ਕਿ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਸਹਿਯੋਗ ਤੇ ਮਦਦ ਵਾਸਤੇ ਤਜਵੀਜ਼ ਤਿਆਰ ਕੀਤੀ ਜਾਵੇ। ਸਿਹਤ ਸਕੱਤਰ ਨੇ ਮੀਟਿੰਗ ਵਿੱਚ ਦੱਸਿਆ ਕਿ 623 ਕੇਸਾਂ ਵਿੱਚੋਂ 67 ਕੇਸ ਸੂਬੇ ਤੋਂ ਬਾਹਰਲੇ ਹਨ, 337 ਕੇਸ ਇਲਾਜ ਅਧੀਨ ਹੈ ਅਤੇ 154 ਨੂੰ ਛੁੱਟੀ ਮਿਲ ਗਈ ਹੈ ਜਦੋਂ ਕਿ 51 ਮਰੀਜ਼ਾਂ ਦਾ ਦੇਹਾਂਤ ਹੋਇਆ। ਇਕ ਦਿਨ ਵਿੱਚ ਸਭ ਤੋਂ ਵੱਧ 34 ਕੇਸ 27 ਮਈ ਨੂੰ ਰਿਪੋਰਟ ਹੋਏ। ਜੁਲਾਈ ਦੇ ਪਹਿਲੇ ਹਫਤੇ ਰੋਜ਼ਾਨਾ ਆਉਣ ਵਾਲੇ ਕੇਸਾਂ ਦੀ ਔਸਤਨ 5 ਹੈ।

ਮੁੱਖ ਮੰਤਰੀ ਨੇ ਮਹਿਸੂਸ ਕੀਤਾ ਕਿ ਨਿਰਧਾਰਤ ਦਿਸ਼ਾ ਨਿਰਦੇਸ਼ਾਂ (ਐਸ.ਓ.ਪੀਜ਼) ਦੇ ਲਾਗੂ ਹੋਣ ਅਤੇ ਕੋਵਿਡ ਸਮੇਂ ਅਤੇ ਕੋਵਿਡ ਉਪਰੰਤ ਸੰਭਾਲ ਕਾਰਨ ਪੰਜਾਬ ਵਿੱਚ ਹਰਿਆਣਾ ਤੇ ਦਿੱਲੀ ਸਣੇ ਜ਼ਿਆਦਾਤਰ ਦੂਜੇ ਸੂਬਿਆਂ ਨਾਲੋਂ ਕੇਸ ਅਤੇ ਮੌਤਾਂ ਘੱਟ ਹੋਈਆਂ। ਪੰਜਾਬ ਵਿੱਚ ਹੁਣ ਤੱਕ 632 ਕੇਸ ਤੇ 51 ਮੌਤਾਂ ਸਾਹਮਣੇ ਆਈਆਂ ਜਦੋਂ ਕਿ ਹਰਿਆਣਾ ਤੇ ਦਿੱਲੀ ਵਿੱਚ ਅਜਿਹੇ 1600 ਤੋਂ ਵੱਧ ਕੇਸ ਸਾਹਮਣੇ ਆਏ ਅਤੇ ਦੋਵੇਂ ਸੂਬਿਆਂ ਵਿੱਚ ਕ੍ਰਮਵਾਰ 193 ਤੇ 236 ਮੌਤਾਂ ਹੋਈਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement