
ਉਹਨਾਂ ਨੇ ਸ਼ਰਧਾਲੂਆਂ ਦੀ ਸਲਾਮਤੀ ਲਈ ਅਰਦਾਸ ਵੀ ਕੀਤੀ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ 'ਚ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਬੱਦਲ ਫਟਣ ਦੀ ਖ਼ਬਰ ਨੇ ਚਿੰਤਾ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸ਼ਰਧਾਲੂਆਂ ਦੀ ਸਲਾਮਤੀ ਲਈ ਅਰਦਾਸ ਵੀ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, “ਸ੍ਰੀ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਖ਼ਬਰ ਨੇ ਚਿੰਤਾ ਵਧਾ ਦਿੱਤੀ ਹੈ। ਕਈ ਸ਼ਰਧਾਲੂਆਂ ਦੀ ਮੌਤ ਅਤੇ ਕਈ ਲਾਪਤਾ ਹੋ ਗਏ ਨੇ। ਸ਼ਰਧਾਲੂਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਅਤੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਬਾਕੀ ਸ਼ਰਧਾਲੂਆਂ ‘ਤੇ ਮਿਹਰ ਭਰਿਆ ਹੱਥ ਰੱਖਣ”।
ਦੱਸ ਦੇਈਏ ਕਿ ਬੀਕੀ ਸ਼ਾਮ ਅਮਰਨਾਥ ਗੁਫਾ ਨੇੜੇ ਨੂੰ ਬੱਦਲ ਫਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਭਾਰੀ ਹੜ੍ਹ ਵਿਚ ਕਈ ਸ਼ਰਧਾਲੂ ਰੁੜ੍ਹ ਗਏ। ਹੁਣ ਤੱਕ 16 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। 45 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜਦਕਿ 40 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਲਾਪਤਾ ਲੋਕਾਂ ਦੀ ਭਾਲ ਲਈ ਬਚਾਅ ਮੁਹਿੰਮ ਜਾਰੀ ਹੈ।