ਹਰਪਾਲ ਚੀਮਾ ਅਤੇ ਹਰਜੋਤ ਬੈਂਸ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ 'ਚ ਚੁੱਕੇ ਪੰਜਾਬ ਦੇ ਮੁੱਦੇ
Published : Jul 9, 2022, 9:26 pm IST
Updated : Jul 9, 2022, 9:26 pm IST
SHARE ARTICLE
Finance Minister Harpal Cheema
Finance Minister Harpal Cheema

ਪੰਜਾਬ ਯੂਨੀਵਰਸਿਟੀ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਜੁੜੇ ਮੁੱਦਿਆਂ ਦੀ ਵੀ ਕੀਤੀ ਜ਼ੋਰਦਾਰ ਮੁਖਾਲਫ਼ਤ

 

ਜੈਪੁਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਦਰਿਆਈ ਪਾਣੀਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਨਵਾਂ ਜਲ ਟ੍ਰਿਬਿਊਨਲ ਸਥਾਪਤ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਜੈਪੁਰ ਵਿਖੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਦਾ ਪੱਖ ਰੱਖਦੇ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਵਿਰੋਧ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਬੂੰਦ ਦੂਜੇ ਸੂਬਿਆਂ ਨਾਲ ਸਾਂਝੀ ਕਰਨ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਪਹਿਲਾਂ ਹੀ ਹੇਠਾਂ ਜਾ ਰਿਹਾ ਹੈ ਅਤੇ ਜ਼ਿਆਦਾਤਰ ਬਲਾਕ ਖਤਰੇ ਦੀ ਹੱਦ ਤੱਕ (ਡਾਰਕ ਜ਼ੋਨ) ਪਹੁੰਚ ਚੁੱਕੇ ਹਨ। ਬੈਂਸ ਨੇ ਕਿਹਾ ਕਿ ਟ੍ਰਿਬਿਊਨਲ ਵੱਲੋਂ ਪਿਛਲੇ ਸਮੇਂ ਵਿੱਚ ਦਰਿਆਈ ਪਾਣੀ ਦੀ ਵੰਡ ਦਾ ਜੋ ਮੁਲਾਂਕਣ ਕੀਤਾ ਗਿਆ ਸੀ, ਉਹ ਮੌਜੂਦਾ ਹਾਲਾਤ ਵਿੱਚ ਵੇਲਾ ਵਿਹਾਅ ਚੁੱਕਾ ਹੈ।

Amit Shah on 2002 Gujarat riots caseAmit Shah 

 

ਬੈਂਸ ਨੇ ਪੰਜਾਬ ਦੀ ਤਰਫੋਂ ਸਾਲ 1972 ਦੀ ਇੰਡਸ ਕਮਿਸ਼ਨ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਹਰਿਆਣਾ ਪਾਸੋਂ ਯਮੁਨਾ ਤੋਂ ਪਾਣੀ ਦੇਣ ਦੀ ਉਠਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਣੀ ਦੇ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਲਈ ਨਵੇਂ ਟ੍ਰਿਬਿਊਨਲ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਇਸ ਨਾਲ ਅਜੋਕੇ ਸਮੇਂ ਦੀ ਤਸਵੀਰ ਬਿਲਕੁਲ ਸਪੱਸ਼ਟ ਹੋ ਜਾਵੇਗੀ ਅਤੇ ਸੂਬੇ ਨੂੰ ਪਾਣੀ ਦੀ ਢੁਕਵੀਂ ਵਰਤੋਂ ਦੀ ਇਜਾਜ਼ਤ ਮਿਲੇਗੀ। ਦੋਵਾਂ ਮੰਤਰੀਆਂ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਪੰਜਾਬ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਜਾਂ ਹੋਰ ਕਿਸੇ ਢੰਗ ਨਾਲ ਕਿਸੇ ਹੋਰ ਸੂਬੇ ਨੂੰ ਨਾ ਦਿੱਤਾ ਜਾਵੇ।

 

Harjot Bains Harjot Bains

 

 

ਵਿਚਾਰ-ਚਰਚਾ ਵਿਚ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਸਰੂਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਕਿਸੇ ਵੀ ਕਦਮ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਚੀਮਾ ਨੇ ਕਿਹਾ ਕਿ ਉਹ ਯੂਨੀਵਰਸਿਟੀ ਦੇ ਸਰੂਪ ਵਿੱਚ ਕੋਈ ਤਬਦੀਲੀ ਨਹੀਂ ਆਉਣ ਦੇਣਗੇ ਕਿਉਂਕਿ ਇਸ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਅਹਿਮੀਅਤ ਕਰਕੇ ਇਹ ਸੰਸਥਾ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਜਜ਼ਬਾਤੀ ਸਾਂਝ ਰੱਖਦੀ ਹੈ।

 

Harjot Bains Harjot Bains

 

ਦੋਵਾਂ ਮੰਤਰੀਆਂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਹਟਾਏ  ਜਾਣ ਦਾ ਵਿਰੋਧ ਕਰਦਿਆਂ ਕਿਹਾ ਕਿ ਸੂਬੇ ਨੂੰ ਇਹ ਹਰਗਿਜ਼ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਦੀ ਮੌਜੂਦਾ ਵਿਵਸਥਾ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ। ਦੋਵਾਂ ਮੰਤਰੀਆਂ ਨੇ ਕਿਹਾ ਕਿ ਸੂਬੇ ਦੇ ਮੈਂਬਰ ਨੂੰ ਹਟਾਉਣ ਦਾ ਅਜਿਹਾ ਕੋਈ ਵੀ ਕਦਮ ਗੈਰ-ਵਾਜਬ ਹੈ।

 

 

Cabinet Minister Harpal CheemaCabinet Minister Harpal Cheema

ਦੋਵਾਂ ਕੈਬਨਿਟ ਮੰਤਰੀਆਂ ਨੇ ਪੌਂਗ ਡੈਮ ਅਤੇ ਭਾਖੜਾ ਡੈਮ ਨੂੰ ਪੂਰੀ ਤਰ੍ਹਾਂ ਭਰਨ ਬਾਰੇ ਰਾਜਸਥਾਨ ਅਤੇ ਹਰਿਆਣਾ ਸਰਕਾਰਾਂ ਦੇ ਪ੍ਰਸਤਾਵ ਦਾ ਵੀ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਹੜ੍ਹ ਆਉਂਦੇ ਹਨ ਜਿਸ ਨਾਲ ਸੂਬੇ ਵਿੱਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਮਲੀ ਤੌਰ 'ਤੇ ਅਜਿਹਾ ਕੀਤਾ ਜਾਣਾ ਸੰਭਵ ਨਹੀਂ ਹੈ।

Location: India, Rajasthan, Jaipur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement