ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ
Published : Jul 9, 2022, 2:24 pm IST
Updated : Jul 9, 2022, 2:24 pm IST
SHARE ARTICLE
photo
photo

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ

 

ਚੰਡੀਗੜ੍ਹ- ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਮਾਨਸੂਨ ਪਹੁੰਚ ਗਿਆ ਹੈ। ਉੱਤਰ ਭਾਰਤ ਦੇ ਹਰ ਸੂਬੇ ਵਿਚ ਮਾਨਸੂਨ ਸਰਗਰਮ ਹੈ। ਜੰਮੂ-ਕਸ਼ਮੀਰ ਤੋਂ ਲੈ ਕੇ ਦਿੱਲੀ ਤੇ ਯੂਪੀ ਤੱਕ ਚੰਗੀ ਬਰਸਾਤ ਹੋ ਰਹੀ ਹੈ। ਉਥੇ ਹੀ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਵੀ ਇਸ ਵਾਰ ਮਾਨਸੂਨ ਮਜ਼ਬੂਤ ਹੈ। ਮੌਸਮ ਵਿਗਿਆਨ ਵਿਭਾਗ ਨੇ ਸ਼ੁੱਕਰਵਾਰ ਨੂੰ ਕਈ ਸੂਬਿਆਂ ਵਿਚ ਅਗਲੇ ਪੰਜ ਦਿਨਾਂ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

 

RainRain

 ਜੇ ਪੰਜਾਬ  ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਸੂਬੇ ਵਿਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਸੋਮਵਾਰ ਨੂੰ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਪੰਜਾਬ ਵਿਚ ਇਸ ਵਾਰ ਮਾਨਸੂਨ ਕਾਫੀ ਕਮਜ਼ੋਰ ਹੈ। ਇਸ ਦੇ ਚੱਲਦੇ ਹੀ ਜੁਲਾਈ ਦੇ 9 ਦਿਨਾਂ ਵਿਚ ਘੱਟ ਮੀਂਹ ਪਿਆ ਹੈ। ਕਿਸਾਨਾਂ ਨੂੰ ਬਿਜਾਈ ਵਿਚ ਪ੍ਰੇਸ਼ਾਨੀ ਆ ਰਹੀ ਹੈ। ਪਿਛਲੇ ਦਿਨੀਂ ਪਏ ਮੀਂਹ ਨਾਲ ਏਕਿਊਆਈ ਵਿਚ ਕਾਫੀ ਸੁਧਾਰ ਆਇਆ ਹੈ। ਕਈ ਸ਼ਹਿਰਾਂ ਵਿਚ ਹਵਾ ਦੀ ਗੁਣਵੱਤਾ ਦਾ ਸੂਚਕਾਂਕ 200 ਤੋਂ ਹੇਠਾਂ ਹੈ। ਜੇਕਰ ਹੋਰ ਮੀਂਹ ਪੈਂਦਾ ਹੈ ਤਾਂ ਸੁਧਾਰ ਆ ਸਕਦਾ ਹੈ।

RainRain

ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇਕ ਜੁਲਾਈ ਨੂੰ ਮਾਨਸੂਨ ਨੇ ਸ਼ਹਿਰ ਵਿਚ ਦਸਤਕ ਦਿੱਤੀ ਸੀ। ਬੀਤੇ 8 ਦਿਨਾਂ ਵਿਚ ਸ਼ਹਿਰ ਵਿਚ ਇੰਨੀ ਜ਼ਿਆਦਾ ਬਾਰਿਸ਼ ਹੋਈ ਕਿ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿਚ ਕਿਹਾ ਕਿ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਰਾਜਸਥਾਨ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਿੰਨ ਦਿਨਾਂ ਵਿਚ ਗਰਜ ਦੇ ਨਾਲ ਮੀਂਹ ਪੈਣ ਦਾ ਖਦਸ਼ਾ ਹੈ। ਗੁਆਂਢ ਦੇ ਸੂਬੇ ਹਿਮਾਚਲ ਵਿਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

 

RainRain

 

ਚੰਡੀਗੜ੍ਹ ਵਿਚ ਸਵੇਰ ਤੋਂ ਹੀ ਮੌਸਮ ਖਰਾਬ ਬਣਿਆ ਹੋਇਆ ਹੈ ਤੇ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਸਵੇਰ ਤੋਂ ਹੀ ਹਲਕੀ ਬਾਰਿਸ਼ ਹੋ ਰਹੀ ਹੈ। ਉਥੇ ਹੀ ਮੋਹਾਲੀ ਦੇ ਕਈ ਇਲਾਕਿਆਂ ਵਿਚ ਤੇਜ਼ ਬਾਰਿਸ਼ ਹੋਈ ਹੈ। ਪੰਚਕੂਲਾ ਵਿਚ ਵੀ ਮੀਂਹ ਦੇ ਆਸਾਰ ਬਣੇ ਹੋਏ ਹਨ।  

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement