ਛਾਪੇਮਾਰੀ ਦੌਰਾਨ ਪੁਲਿਸ ਨੇ ਇਕ ਮਹਿਲਾ ਨੂੰ ਕਾਬੂ ਕੀਤਾ ਹੈ। ਇਸ ਮਹਿਲਾ ਖਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ।
ਜਲੰਧਰ: ਦਿਹਾਤੀ ਪੁਲਿਸ ਵੱਲੋਂ ਅੱਜ ਸਵੇਰੇ ਵੱਖ-ਵੱਖ ਪਿੰਡਾਂ ਵਿਚ ਰੇਡ ਮਾਰੀ ਗਈ, ਜਿਸ ਨੂੰ ਲੈ ਕਰਤਾਰਪੁਰ ਥਾਣੇ 'ਚ 300 ਮੁਲਾਜ਼ਮਾਂ ਨੂੰ ਇਕੱਠਾ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਨੂੰ ਇਕ ਘਰ ਵਿਚੋਂ ਸ਼ੱਕੀ ਪਦਾਰਥ ਵੀ ਬਰਾਮਦ ਹੋਇਆ ਹੈ। ਛਾਪੇਮਾਰੀ ਦੌਰਾਨ ਪੁਲਿਸ ਨੇ ਇਕ ਮਹਿਲਾ ਨੂੰ ਕਾਬੂ ਕੀਤਾ ਹੈ। ਇਸ ਮਹਿਲਾ ਖਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ।
ਇਸ ਦੌਰਾਨ ਐਸਐਸਪੀ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਤੇ ਪਿੰਡ ਵਿਚੋਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਇਸ ਪਿੰਡ ਵਿਚ ਛਾਪੇਮਾਰੀ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਸ਼ੱਕੀ ਪਦਾਰਥ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕੋਈ ਗਲਤ ਚੀਜ਼ ਹੋਈ ਤਾਂ ਕਾਰਵਾਈ ਕੀਤੀ ਜਾਵੇਗੀ।
ਮਹਿਲਾ ਨੇ ਦੱਸਿਆ ਕਿ ਉਸ ਦਾ ਪਤੀ ਨਸ਼ੇ ਦਾ ਆਦੀ ਸੀ ਅਤੇ ਨਸ਼ਾ ਕਰਦਾ ਸੀ, ਇਸ ਦੇ ਚਲਦਿਆਂ ਕਰੀਬ 3 ਸਾਲ ਪਹਿਲਾਂ ਉਸ ਦੇ ਖ਼ਿਲਾਫ਼ ਵੀ ਮਾਮਲਾ ਦਰਜ ਹੋਇਆ ਸੀ। ਉਸ ਦੇ ਘਰੋਂ ਅਜੇ ਤੱਕ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਮਹਿਲਾ ਦਾ ਕਹਿਣਾ ਹੈ ਕਿ ਜਿਸ ਨੂੰ ਪੁਲਿਸ ਸ਼ੱਕੀ ਪਦਾਰਥ ਦੱਸ ਰਹੀ ਹੈ, ਉਹ ਬੱਚਿਆਂ ਦੀ ਦਵਾਈ ਹੈ।