
ਡੀਜੀਪੀ, ਐਸਐਸਪੀ ਮੁਹਾਲੀ ਅਤੇ ਖਰੜ ਪੁਲਿਸ ਵੱਲੋਂ ਖਰੜ ਚੰਡੀਗੜ੍ਹ ਰੋਡ ’ਤੇ ਪੈਂਦੀ ਕਲੋਨੀ ਵਿੱਚ ਛਾਪੇਮਾਰੀ ਕੀਤੀ ਗਈ।
ਮੁਹਾਲੀ: ਪੰਜਾਬ ਦੇ ਨਵੇਂ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਚਾਰਜ ਸੰਭਾਲਣ ਤੋਂ ਬਾਅਦ ਲਗਾਤਾਰ ਐਕਸ਼ਨ ਮੋਡ ਵਿੱਚ ਹਨ। ਦੂਜੇ ਪਾਸੇ ਅੱਜ ਡੀਜੀਪੀ ਨੇ ਖੁਦ ਖਰੜ ਦੇ ਹੋਟਲ ਵਿੱਚ ਜਾ ਕੇ ਛਾਪਾ ਮਾਰਿਆ।
DGP
ਜਿਸ ਵਿੱਚ ਚਾਰ ਸ਼ੱਕੀ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਡੀਜੀਪੀ, ਐਸਐਸਪੀ ਮੁਹਾਲੀ ਅਤੇ ਖਰੜ ਪੁਲਿਸ ਵੱਲੋਂ ਖਰੜ ਚੰਡੀਗੜ੍ਹ ਰੋਡ ’ਤੇ ਪੈਂਦੀ ਕਲੋਨੀ ਵਿੱਚ ਛਾਪੇਮਾਰੀ ਕੀਤੀ ਗਈ। ਇਸ ਮੌਕੇ ਡੀਜੀਪੀ ਨੇ ਦੱਸਿਆ ਕਿ ਇਹ ਛਾਪੇਮਾਰੀ ਨਸ਼ਿਆਂ ਅਤੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤੀ ਗਈ ਹੈ।
ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਖਰੜ ਦੇ ਸੀ.ਆਈ.ਏ. ਵਿਚ ਹੈ। ਇਸ ਦੇ ਮੱਦੇਨਜ਼ਰ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਡੀਜੀਪੀ ਦਾ ਅਹੁਦਾ ਸੰਭਾਲਣ ਸਮੇਂ ਗੌਰਵ ਯਾਦਵ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਸੂਬੇ 'ਚ ਗੈਂਗਸਟਰਾਂ ਅਤੇ ਨਸ਼ਿਆਂ 'ਤੇ ਸ਼ਿਕੰਜਾ ਕੱਸਿਆ ਜਾਵੇਗਾ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾਵੇਗਾ।