ਪੰਜਾਬ ਸਰਕਾਰ ਦਬਾਅ ਪਾਉਣ ਦੀਆਂ ਕੋਸ਼ਿਸ਼ਾਂ ਅੱਗੇ ਨਹੀਂ ਝੁਕੇਗੀ: ਬ੍ਰਹਮ ਸ਼ੰਕਰ ਜਿੰਪਾ 
Published : Jul 9, 2022, 4:45 pm IST
Updated : Jul 9, 2022, 5:10 pm IST
SHARE ARTICLE
PUNJAB GOVT WILL NOT SUCCUMB TO PRESSURE TACTICS: BRAM SHANKER JIMPA
PUNJAB GOVT WILL NOT SUCCUMB TO PRESSURE TACTICS: BRAM SHANKER JIMPA

ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਨੂੰ ਗ਼ੈਰ-ਕਾਨੂੰਨੀ ਤੇ ਲੋਕ ਹਿੱਤ ਵਿਰੋਧੀ ਮੰਨਿਆ ਜਾਵੇਗਾ: ਮਾਲ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਦਬਾਅ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਅੱਗੇ ਨਹੀਂ ਝੁਕੇਗੀ ਅਤੇ ਜਿਹੜੇ ਮੁਲਾਜ਼ਮ ਮਹਿਜ਼ ਆਪਣੇ ਮੁਫਾਦ ਲਈ ਦਬਾਅ ਬਣਾਉਣ ਵਾਸਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਹ ਗੱਲ ਮਾਲ ਮੰਤਰੀ ਨੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ 11 ਜੁਲਾਈ, 2022 ਤੋਂ ਦਿੱਤੇ ਹੜਤਾਲ ਦੇ ਸੱਦੇ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਹੀ।

BRAM SHANKER JIMPABRAM SHANKER JIMPA

ਇੱਥੇ ਅੱਜ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਹੜਤਾਲ ਨੂੰ ਗ਼ੈਰ-ਕਾਨੂੰਨੀ, ਵਿਕਾਸ ਵਿਰੋਧੀ ਅਤੇ ਲੋਕ ਹਿੱਤਾਂ ਦੇ ਵਿਰੁੱਧ ਮੰਨਿਆ ਜਾਵੇਗਾ ਕਿਉਂਕਿ ਐਸੋਸੀਏਸ਼ਨ ਦੇ ਬੈਨਰ ਹੇਠ ਕੁਝ ਵਿਅਕਤੀ ਆਪਣੇ ਆਹੁਦੇ ਦੀ ਦੁਰਵਰਤੋਂ ਕਰ ਕੇ ਮੁਲਾਜ਼ਮ ਭਾਈਚਾਰੇ ਨੂੰ ਗੁੰਮਰਾਹ ਕਰ ਰਹੇ ਹਨ।
ਉਨ੍ਹਾਂ ਸਮੂਹ ਮਾਲ ਕਰਮਚਾਰੀਆਂ ਨੂੰ ਸੂਬੇ ਦੀ ਭਲਾਈ ਲਈ ਇਸੇ ਤਰ੍ਹਾਂ ਸਖ਼ਤ ਮਿਹਨਤ ਜਾਰੀ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਅਸਲ ਵਿੱਚ ਬਹੁਗਿਣਤੀ ਮੁਲਾਜ਼ਮ ਇਸ ਤਰ੍ਹਾਂ ਦੀਆਂ ਦਬਾਅ ਬਣਾਉਣ ਵਾਲੀਆਂ ਕੋਸ਼ਿਸ਼ਾਂ ਨੂੰ ਪ੍ਰਵਾਨ ਨਹੀਂ ਕਰਦੇ ਅਤੇ ਸੂਬਾ ਸਰਕਾਰ ਸਾਰੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਮਾਲ ਵਿਭਾਗ ਦੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲੇ ਹਨ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਤਹਿਸੀਲਾਂ 'ਚੋਂ ਭ੍ਰਿਸ਼ਟਾਚਾਰ ਖ਼ਤਮ ਕਰ ਦਿੱਤਾ ਹੈ ਅਤੇ ਇਸ ਦਿਸ਼ਾ 'ਚ ਸਰਕਾਰ ਦੀ ਮੁਹਿੰਮ ਨਿਰਵਿਘਨ ਜਾਰੀ ਰਹੇਗੀ। ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਮਾਲ ਵਿਭਾਗ ਵਿੱਚ ਸੁਧਾਰ ਲਿਆਉਣ ਵਾਸਤੇ ਸਰਕਾਰ ਵੱਲੋਂ ਚੁੱਕੇ ਗਏ ਲੋਕ-ਪੱਖੀ ਕਦਮਾਂ ਦਾ ਜ਼ਿਕਰ ਕਰਦਿਆਂ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ, "ਅਸੀਂ ਗੈਰ-ਕਾਨੂੰਨੀ/ਅਣਅਧਿਕਾਰਤ ਕਲੋਨੀਆਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਅਜਿਹੀਆਂ ਕਲੋਨੀਆਂ ਵਿੱਚ ਪਲਾਟਾਂ ਦੀ ਕੋਈ ਵੀ ਰਜਿਸਟਰੇਸ਼ਨ ਨਹੀਂ ਕੀਤੀ ਜਾਵੇਗੀ।"
ਉਨ੍ਹਾਂ ਕਿਹਾ ਕਿ ਇੱਕ ਆਨਲਾਈਨ ਪੋਰਟਲ "https://grcs.punjab.gov.in" ਵੀ ਸ਼ੁਰੂ ਕੀਤਾ ਗਿਆ ਹੈ ਜਿੱਥੇ ਨਾਗਰਿਕ ਪਲਾਟਾਂ ਦੇ ਕਬਜ਼ੇ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਲੱਖਣ ਆਨਲਾਈਨ ਪੋਰਟਲ ਜਾਇਦਾਦ ਦੇ ਕਬਜ਼ੇ ਨਾਲ ਸਬੰਧਤ ਸੇਵਾਵਾਂ ਨਿਰਵਿਘਨ ਢੰਗ ਨਾਲ ਪ੍ਰਦਾਨ ਕਰ ਰਿਹਾ ਹੈ ਅਤੇ ਜਾਇਦਾਦ ਦੇ ਕਬਜ਼ੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਵੀ ਆਈ ਹੈ।
ਇਸ ਤੋਂ ਇਲਾਵਾ ਮਾਲ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਈ-ਸਟੈਂਪ ਸਹੂਲਤ, ਈ-ਗਿਰਦਾਵਰੀ ਤੋਂ ਇਲਾਵਾ ਮਾਲਕਾਂ ਦੇ ਈ-ਮੇਲ ਅਤੇ ਮੋਬਾਈਲ ਨੰਬਰ ਨੂੰ ਫਰਦਾਂ ਨਾਲ ਜੋੜਨ ਦੀ ਵੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਜਲਦੀ ਪੰਜਾਬ ਦੇ ਲੋਕਾਂ ਲਈ ਈ-ਨਿਸ਼ਾਨਦੇਹੀ ਸੁਵਿਧਾ ਵੀ ਸ਼ੁਰੂ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement