
ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ 'ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਨਾਉਣ ਲਈ ਜ਼ਮੀਨ ਦੇਣ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਲਈ ਵੀ ਚੰਡੀਗੜ੍ਹ ਵਿਚ ਜ਼ਮੀਨ ਦਿਤੀ ਜਾਵੇ।
Bhagwant Mann
ਇਸ ਬਾਬਤ ਉਨ੍ਹਾਂ ਟਵੀਟ ਕਰਦਿਆਂ ਲਿਖਿਆ ''ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਹਰਿਆਣਾ ਦੀ ਤਰਜ਼ 'ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ 'ਚ ਜ਼ਮੀਨ ਅਲਾਟ ਕੀਤੀ ਜਾਵੇ। ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ -ਹਰਿਆਣਾ ਹਾਈਕੋਰਟ ਨੂੰ ਵੱਖ-ਵੱਖ ਕੀਤਾ ਜਾਵੇ। ਇਸ ਲਈ ਵੀ ਕਿਰਪਾ ਕਰਕੇ ਕੇਂਦਰ ਸਰਕਾਰ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ।''
Raja Warring
ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ 'ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ
''ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਾਏ ਜਾਣ ਦੇ ਫ਼ੈਸਲੇ ਦਾ ਮੈਂ ਸਵਾਗਤ ਕਰਦਾ ਹਾਂ। ਹਰਿਆਣਾ ਲਈ ਵਿਧਾਨ ਸਭਾ ਦਾ ਨਿਰਮਾਣ ਚੰਡੀਗੜ੍ਹ ਤੋਂ ਬਾਹਰ ਕੀਤਾ ਜਾਣਾ ਚਾਹੀਦਾ ਹੈ। ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਹੈ ਅਤੇ ਇਹ ਪੰਜਾਬ ਨੂੰ ਸੌਂਪਿਆ ਜਾਣਾ ਚਾਹੀਦਾ ਹੈ।''