ਚਾਈਲਡ ਪੋਰਨੋਗ੍ਰਾਫੀ ਖ਼ਿਲਾਫ਼ ਕਾਰਵਾਈ: 2022 'ਚ ਅਪਲੋਡ ਹੋਈ ਸੀ ਵੀਡੀਓ, FIR ਦਰਜ 
Published : Jul 9, 2023, 7:04 pm IST
Updated : Jul 9, 2023, 7:04 pm IST
SHARE ARTICLE
Action against child pornography
Action against child pornography

ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਮਾਮਲੇ ਦੀ ਜਾਂਚ ਥਾਣਾ-5 ਦੇ ਐਸਐਚਓ ਰਵਿੰਦਰ ਕੁਮਾਰ ਨੂੰ ਸੌਂਪ ਦਿੱਤੀ ਹੈ। 

ਜਲੰਧਰ - ਚਾਈਲਡ ਪੋਰਨੋਗ੍ਰਾਫ਼ੀ ਦੇ ਚੱਲ ਰਹੇ ਗੰਦੇ ਧੰਦੇ ਖਿਲਾਫ਼ ਪੰਜਾਬ ਦੇ ਜਲੰਧਰ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਗ੍ਰਹਿ ਮੰਤਰਾਲੇ ਦੀ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਥਾਣਾ-5 ਦੇ ਐਸਐਚਓ ਰਵਿੰਦਰ ਕੁਮਾਰ ਨੇ ਕੇਸ ਦਰਜ ਕਰ ਲਿਆ ਹੈ। ਦਰਅਸਲ, ਜਨਵਰੀ 2020 ਵਿਚ, ਗ੍ਰਹਿ ਮੰਤਰਾਲੇ ਦੀ ਸਾਈਬਰ ਟਿਪਲਾਈਨ ਨੇ ਸ਼ਹਿਰ ਦੇ ਕੇਪੀ ਨਗਰ ਤੋਂ ਬਾਲ ਪੋਰਨੋਗ੍ਰਾਫੀ ਦਾ ਮਾਮਲਾ ਫੜਨ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।

ਗ੍ਰਹਿ ਮੰਤਰਾਲੇ ਦੀ ਸ਼ਿਕਾਇਤ ਦੇ ਅਨੁਸਾਰ, ਪੋਕਸੋ ਐਕਟ ਦੀ ਧਾਰਾ 15 ਅਤੇ ਆਈਟੀ ਐਕਟ ਦੀ ਧਾਰਾ 67 (ਏ) ਅਤੇ 67 (ਬੀ) ਦੇ ਤਹਿਤ ਥਾਣਾ-5 ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਮਾਮਲੇ ਦੀ ਜਾਂਚ ਥਾਣਾ-5 ਦੇ ਐਸਐਚਓ ਰਵਿੰਦਰ ਕੁਮਾਰ ਨੂੰ ਸੌਂਪ ਦਿੱਤੀ ਹੈ। 
ਸਾਈਬਰ ਟਿਪਲਾਈਨ ਨੇ 20 ਜਨਵਰੀ 2022 ਨੂੰ ਸਵੇਰੇ 10.51 ਵਜੇ ਇੰਸਟਾਗ੍ਰਾਮ 'ਤੇ ਬਾਲ ਪੋਰਨੋਗ੍ਰਾਫੀ ਦਾ ਮਾਮਲਾ ਫੜਿਆ। ਸੋਸ਼ਲ ਮੀਡੀਆ 'ਤੇ ਫੋਟੋ ਦੇ ਨਾਲ ਇੱਕ ਵੀਡੀਓ ਵੀ ਅਪਲੋਡ ਕੀਤਾ ਗਿਆ ਸੀ।

ਸਾਈਬਰ ਟਿਪਲਾਈਨ ਨੇ ਆਪਣੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਅਤੇ ਮਾਮਲੇ ਨੂੰ ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੋਇਟਿਡ ਚਿਲਡਰਨ ਨੂੰ ਭੇਜ ਦਿੱਤਾ। ਇਸ ਤੋਂ ਬਾਅਦ ਸਾਈਬਰ ਕ੍ਰਾਈਮ ਨੇ ਮਾਮਲੇ ਨੂੰ ਟਰੇਸ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਪੁਲਿਸ ਨੇ ਅਮਰੀਕਾ ਤੋਂ ਡਾਟਾ ਮੰਗਿਆ ਤਾਂ ਕਰਨ ਢਿੱਲੋਂ ਨਾਂ ਦੀ ਆਈਡੀ ਸਾਹਮਣੇ ਆਈ। ਗੂਗਲ ਤੋਂ ਈ-ਮੇਲ ਟਰੇਸ ਹੋਣ 'ਤੇ ਪਤਾ ਲੱਗਾ ਕਿ ਚਾਈਲਡ ਪੋਰਨੋਗ੍ਰਾਫੀ ਦੇ ਮਾਮਲੇ 'ਚ ਦੋ ਮੋਬਾਈਲ ਕੁਨੈਕਸ਼ਨ ਵਰਤੇ ਗਏ ਸਨ, ਜੋ ਜਲੰਧਰ ਨਾਲ ਜੁੜੇ ਹੋਏ ਹਨ।

ਸਾਈਬਰ ਸੈੱਲ ਨੇ ਦੋਵਾਂ ਨੰਬਰਾਂ ਦੇ ਮਾਲਕਾਂ ਨੂੰ ਟਰੇਸ ਕਰ ਲਿਆ, ਜੋ ਕਿ ਕੇਪੀ ਨਗਰ ਜੱਲੋਵਾਲ ਵਾਸੀ ਕਿਰਨ ਅਤੇ ਜੀਤ ਰਾਮ ਦੇ ਨਾਮ 'ਤੇ ਦਰਜ ਹਨ। ਪੁਲਿਸ ਨੇ ਦੋਵਾਂ ਨੰਬਰਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਹ ਜਾਣਨ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਕਰਨ ਢਿੱਲੋਂ ਦੀ ਆਈਡੀ ਦਾ ਨੰਬਰ ਕੌਣ ਵਰਤ ਰਿਹਾ ਹੈ।

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement