ਖ਼ਬਰਾਂ |

ਤਾਜ਼ਾ |

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

By : KOMALJEET

Published : Jul 9, 2023, 8:36 pm IST
Updated : Jul 9, 2023, 8:36 pm IST
SHARE ARTICLE
Punjab News
Punjab News

ਪੰਜਾਬ ਸਰਕਾਰ ਵਲੋਂ ਹੜ੍ਹਾਂ ਵਰਗੀ ਹਰ ਸਥਿਤੀ ਨਾਲ ਨਜਿੱਠਣ ਲਈ ਕੀਤੇ ਗਏ ਪੂਰੇ ਪ੍ਰਬੰਧ

ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਨੂੰ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਦੇ ਦਿਤੇ ਆਦੇਸ਼
ਤਰਨ ਤਾਰਨ : ਪੰਜਾਬ ਦੇ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਅੱਜ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਕੈਬਨਿਟ ਮੰਤਰੀ ਨੇ ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ ਨੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਅੱਜ ਪਿੰਡ ਕੋਟ ਬੁੱਢਾ, ਮੁੱਠਿਆਵਾਲਾ, ਸੀਤੋ ਮਹਿ ਝੁੱਗੀਆ, ਰਾਦਲਕੇ, ਭੰਗਾਲਾ, ਤੂਤ, ਝੁੱਗੀਆ ਪੀਰ ਬਖਸ਼, ਰਾਮ ਸਿੰਘ ਵਾਲਾ, ਝੁੱਗੀਆ ਨੱਥਾ ਸਿੰਘ ਅਤੇ ਝੁੱਗੀਆ ਨੂਰ ਮੁਹੰੰਮਦ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਦੀ ਹਰ ਪੱਖੋਂ ਮਦਦ ਯਕੀਨੀ ਬਣਾਉਣ ਲਈ ਕਿਹਾ।

ਇਹ ਵੀ ਪੜ੍ਹੋ: ਚੰਡੀਗੜ੍ਹ ਵਿਚ 2 ਰੋਜ਼ਾ ਅੰਤਰਰਾਸ਼ਟਰੀ ਕਾਰਡੀਓਲੋਜੀ ਕਾਨਫਰੰਸ ਕਰਵਾਈ  

ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਖੇਤਾਂ ਅਤੇ ਰਿਹਾਇਸ਼ੀ ਖੇਤਰਾਂ ਵਿਚ ਜਮ੍ਹਾਂ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਹਿਲ ਦੇ ਆਧਾਰ `ਤੇ ਪ੍ਰਬੰਧ ਕੀਤੇ ਜਾਣ।ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਨੇ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ।    

ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਮੈਦਾਨੀ ਅਤੇ ਪਹਾੜੀ ਖੇਤਰਾਂ ਵਿੱਚ ਪੈ ਰਹੀ ਭਾਰੀ ਬਾਰਸ਼ ਕਾਰਨ ਜ਼ਿਲ੍ਹਾ ਤਰਨ ਤਾਰਨ ਵਿਚੋਂ ਲੰਘਦੇ ਦਰਿਆਵਾਂ ਅਤੇ ਨਾਲਿਆਂ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ।ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਅਜੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਹੰਗਾਮੀ ਹਾਲਤ ਦਾ ਸਾਹਮਣਾ ਕਰਨ ਲਈ ਪੂਰੀ ਤਰਾਂ ਤਿਆਰ ਹੈ।

ਇਸ ਮੌਕੇ ਡਿਪਟੀ ਕਮਸ਼ਿਨਰ ਬਲਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਚੌਕਸੀ ਰੱਖਣ ਅਤੇ ਜਦੋਂ ਵੀ ਕਿਤੇ ਉਨ੍ਹਾਂ ਨੂੰ ਪਾਣੀ ਦਾ ਪੱਧਰ ਵੱਧਦਾ ਦਿਖਾਈ ਦੇਵੇ ਤਾਂ ਉਹ ਤੁਰੰਤ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰਬਰ 01852-224107 `ਤੇ ਸੂਚਨਾ ਦੇਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement