
ਦਸਤਾਰ, ਕਿਰਪਾਨ, ਸਰਦਾਰ ਤੇ ਪਗੜੀ ਇਹ ਸਭ ਸਨਾਤਨ ਧਰਮ ਦੀ ਰੱਖਿਆ ਲਈ ਬਣੇ ਹਨ।
ਚੰਡੀਗੜ੍ਹ - ਪੰਜਾਬੀ ਗਾਇਕ ਇੰਦਰਜੀਤ ਨਿੱਕੂ ਇਕ ਵਾਰ ਫਿਰ ਚਰਚਾ ਵਿਚ ਆ ਗਏ ਹਨ ਕਿਉਂਕਿ ਉਹਨਾਂ ਦੇ ਸਾਹਮਣੇ ਬਾਗੇਸ਼ਵਰ ਬਾਬੇ ਨੇ ਸਰਦਾਰ ਬਾਰੇ ਵਿਵਾਦਿਤ ਬਿਆਨ ਦਿੱਤਾ ਹੈ, ਜਿਸ ਦੀ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਇਸ ਵਿਚ ਬਾਬਾ ਬਾਗੇਸ਼ਵਰ ਇਹ ਕਹਿੰਦਾ ਸੁਣਾਈ ਦੇ ਰਿਹਾ ਹੈ ਕਿ ਸਰਦਾਰ, ਸਨਾਤਨ ਧਰਮ ਦੀ ਸੈਨਾ ਹਨ।
ਇਸ ਮਗਰੋਂ ਇੰਦਰਜੀਤ ਨਿੱਕੂ ਬਾਬੇ ਦਾ ਧੰਨਵਾਦ ਕਰਦੇ ਵੀ ਨਜ਼ਰ ਆ ਰਿਹਾ ਹੈ। ਬਾਬਾ ਬਾਗੇਸ਼ਵਰ ਵੀਡੀਓ ਵਿਚ ਕਹਿ ਰਿਹਾ ਹੈ ਕਿ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਕੀਤੀ ਸੀ। ਹੁਣ ਦਸਤਾਰ, ਕਿਰਪਾਨ, ਸਰਦਾਰ ਤੇ ਪਗੜੀ ਇਹ ਸਭ ਸਨਾਤਨ ਧਰਮ ਦੀ ਰੱਖਿਆ ਲਈ ਬਣੇ ਹਨ। ਬਾਗੇਸ਼ਵਰ ਬਾਬੇ ਦੇ ਇਸ ਬਿਆਨ ਤੋਂ ਬਾਅਦ ਇੰਦਰਜੀਤ ਨਿੱਕੂ ਇਕ ਵਾਰ ਫਿਰ ਚਰਚਾ ਵਿਚ ਆ ਗਏ ਹਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਇੰਦਰਜੀਤ ਨਿੱਕੂ ਨੇ ਵੀ ਇਸ ਬਿਆਨ ਵਾਲੀ ਵੀਡੀਓ ਅਪਣੇ ਸੋਸ਼ਲ ਮੀਡੀਆ ਪੇਜ਼ 'ਤੇ ਸਾਂਝੀ ਕੀਤੀ ਹੈ ਤੇ ਲਿਖਿਆ ਹੈ ਕਿ ''ਉਹ ਅਪਣੇ ਸਿੱਖ ਧਰਮ ਦਾ ਹਮੇਸ਼ਾ ਸਤਿਕਾਰ ਕਰਦਾ ਹੈ ਤੇ ਕਰਦਾ ਰਹੇਗਾ। ਉਸ ਦੇ ਲਈ ਸਭ ਤੋਂ ਵੱਡੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ ਤੇ ਹਮੇਸ਼ਾ ਰਹਿਣਗੇ''